ਮਃ ੪ ॥
Fourth Mehl:
ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥
ਸਤਸੰਗ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਹੈ (ਕਿਉਂਕਿ ਓਥੇ) ਪਿਆਰੇ (ਗੁਰਸਿੱਖ, ਸੰਤ ਜਨ) ਸਤਿਗੁਰੂ ਦੇ ਨਾਲ ਮਿਲਦੇ ਹਨ
In the Sat Sangat, the True Congregation, the Lord's Praises are sung. In the Saadh Sangat, the Company of the Holy, the Beloved Lord is met.
ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥
ਉਹ ਮਨੁੱਖ ਮੁਬਾਰਿਕ ਹਨ (ਕਿਉਂਕਿ) ਪਰਉਪਕਾਰ ਲਈ ਉਹ (ਹੋਰਨਾਂ ਨੂੰ ਭੀ) ਉਪਦੇਸ਼ ਕਰਦੇ ਹਨ,
Blessed is that mortal being, who shares the Teachings for the good of others.
ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥
ਪ੍ਰਭੂ ਦੇ ਨਾਮ ਵਿਚ ਸਿਦਕ ਬੰਨ੍ਹਾਉਂਦੇ ਹਨ, ਪ੍ਰਭੂ ਦਾ ਨਾਮ ਹੀ ਸੁਣਾਉਂਦੇ ਹਨ ਤੇ ਪ੍ਰਭੂ ਦੇ ਨਾਮ ਦੀ ਰਾਹੀਂ ਹੀ ਸੰਸਾਰ ਨੂੰ ਤਾਰਦੇ ਹਨ, (ਇਹ ਸਾਰੀ ਬਰਕਤਿ ਇਸ ਲਈ ਹੈ ਕਿ ਉਹ ਵਡਭਾਗੀ ਸਤਸੰਗਤਿ ਵਿਚ ਜਾ ਕੇ ਸਤਿਗੁਰੂ ਵਿਚ ਜੁੜਦੇ ਹਨ) ।
He implants the Name of the Lord, and he preaches the Name of the Lord; through the Name of the Lord, the world is saved.
ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥
(ਇਹ ਬਰਕਤਾਂ ਸੁਣ ਕੇ) ਹਰੇਕ ਜੀਵ ਸਤਿਗੁਰੂ ਦਾ ਦਰਸ਼ਨ ਕਰਨ ਨੂੰ ਤਾਂਘਦਾ ਹੈ ਤੇ ਸੰਸਾਰ ਵਿਚ ਨਵਾਂ ਖੰਡਾਂ (ਦੇ ਜੀਵ) ਸਤਿਗੁਰੂ ਦੇ ਅੱਗੇ ਸਿਰ ਨਿਵਾਂਦੇ ਹਨ
Everyone longs to see the Guru; the world, and the nine continents, bow down to Him.
ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥
ਸਤਿਗੁਰੂ ਨੂੰ ਪੈਦਾ ਕਰਨ ਵਾਲੇ ਹੇ ਪ੍ਰਭੂ! ਤੂੰ ਆਪਣਾ ਆਪ ਸਤਿਗੁਰੂ ਵਿਚ ਲੁਕਾ ਰੱਖਿਆ ਹੈ ਤੇ ਤੂੰ ਆਪ ਹੀ ਸਤਿਗੁਰੂ ਨੂੰ ਸੁੰਦਰ ਬਣਾਇਆ ਹੈ
You Yourself have established the True Guru; You Yourself have adorned the Guru.
ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥
ਤੂੰ ਆਪ ਹੀ ਸਤਿਗੁਰੂ ਨੂੰ ਵਡਿਆਈ ਦੇਂਦਾ ਹੈਂ ਤੇ ਆਪ ਹੀ (ਹੋਰਨਾਂ ਪਾਸੋਂ ਗੁਰੂ ਦੀ) ਵਡਿਆਈ ਕਰਾਉਂਦਾ ਹੈਂ
You Yourself worship and adore the True Guru; You inspire others to worship Him as well, O Creator Lord.
ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥
ਜੋ ਮਨੁੱਖ ਸਤਿਗੁਰੂ ਕੋਲੋਂ ਵਿੱਛੜ ਜਾਏ, ਉਸ ਦਾ ਮੂੰਹ ਕਾਲਾ ਹੁੰਦਾ ਹੈ ਤੇ ਜਮਰਾਜ ਪਾਸੋਂ ਉਸ ਨੂੰ ਮਾਰ ਪੈਂਦੀ ਹੈ, (ਭਾਵ, ਉਹ ਜਗਤ ਵਿਚ ਇਕ ਤਾਂ ਮੁਕਾਲਖ ਖੱਟਦਾ ਹੈ, ਦੂਜੇ ਮੌਤ ਆਦਿਕ ਦਾ ਉਸ ਨੂੰ ਸਦਾ ਸਹਿਮ ਪਿਆ ਰਹਿੰਦਾ ਹੈ)
If someone separates himself from the True Guru, his face is blackened, and he is destroyed by the Messenger of Death.
ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥
ਉਸ ਨੂੰ ਨਾ ਇਸ ਲੋਕ ਵਿਚ ਤੇ ਨਾ ਹੀ ਪਰਲੋਕ ਵਿਚ ਕਿਤੇ ਭੀ ਆਸਰਾ ਨਹੀਂ ਮਿਲਦਾ—ਸਭ ਗੁਰਸਿੱਖਾਂ ਨੇ ਮਨ ਵਿਚ ਇਹ ਵਿਚਾਰ ਕੀਤੀ ਹੈ ।
He shall find no shelter, here or hereafter; the GurSikhs have realized this in their minds.
ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥
ਜੋ ਮਨੁੱਖ ਸਤਿਗੁਰੂ ਨੂੰ ਜਾ ਮਿਲਦੇ ਹਨ, ਉਹ (ਸੰਸਾਰ ਸਾਗਰ ਤੋਂ) ਬਚ ਜਾਂਦੇ ਹਨ, ਕਿਉਂਕਿ ਉਹ ਹਿਰਦੇ ਵਿਚ ਨਾਮ ਨੂੰ ਸੰਭਾਲਦੇ ਹਨ
That humble being who meets the True Guru is saved; he cherishes the Naam, the Name of the Lord, in his heart.
ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥
(ਇਸ ਲਈ ਪ੍ਰਭੂ ਦੇ) ਦਾਸ ਨਾਨਕ ਦੇ ਸਿੱਖ ਪੁੱਤਰੋ! ਪ੍ਰਭੂ ਦਾ ਨਾਮ ਜਪੋ, (ਕਿਉਂਕਿ) ਪ੍ਰਭੂ (ਸੰਸਾਰ ਤੋਂ) ਪਾਰ ਉਤਾਰਦਾ ਹੈ ।੨।
Servant Nanak says: O GurSikhs, O my sons, meditate on the Lord; only the Lord shall save you. ||2||