ਪਉੜੀ ॥
Pauree:
ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥
ਸੱਚੇ ਪ੍ਰਭੂ ਦੀ (ਕੀਤੀ ਹੋਈ) ਸਿਫ਼ਤਿ-ਸਾਲਾਹ ਸਦਾ-ਥਿਰ ਰਹਿਣ ਵਾਲੀ ਹੈ; (ਇਹ ਸਿਫ਼ਤਿ-ਸਾਲਾਹ) ਉਹ ਮਨੁੱਖ ਕਰ ਸਕਦਾ ਹੈ ਜਿਸ ਦਾ ਹਿਰਦਾ (ਭੀ) (ਸਿਫ਼ਤਿ ਵਿਚ) ਭਿੱਜਾ ਹੋਇਆ ਹੋਵੇ
True are the Praises and the Glories of the True One; he alone speaks them, whose mind is softened within.
ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥
ਜੋ ਮਨੁੱਖ ਏਕਾਗਰ-ਚਿੱਤ ਹੋ ਕੇ ਇਕ ਹਰੀ ਦਾ ਸਿਮਰਨ ਕਰਦੇ ਹਨ, ਉਹਨਾਂ ਦਾ ਸਰੀਰ ਕਦੀ ਛਿੱਜਦਾ ਨਹੀਂ (ਵਿਕਾਰਾਂ ਵਿਚ ਖਚਿਤ ਨਹੀਂ ਹੁੰਦਾ)
Those who worship the One Lord with single-minded devotion - their bodies shall never perish.
ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥
ਉਹ ਮਨੁੱਖ ਧੰਨ ਹਨ, ਸ਼ਾਬਾਸ਼ੇ ਉਹਨਾਂ ਨੂੰ ਜੋ ਜੀਭ ਨਾਲ ਸੱਚਾ ਨਾਮ ਅੰਮ੍ਰਿਤ ਪੀਂਦੇ ਹਨ
Blessed, blessed and acclaimed is that person, who tastes with his tongue the Ambrosial Nectar of the True Name.
ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥
ਜਿਨ੍ਹਾਂ ਦੇ ਮਨ ਵਿਚ ਸੱਚਾ ਹਰੀ ਸਚਮੁਚ ਪਿਆਰਾ ਲੱਗਦਾ ਹੈ ਉਹ ਸੱਚੀ ਦਰਗਾਹ ਵਿਚ ਸਤਕਾਰੇ ਜਾਂਦੇ ਹਨ
One whose mind is pleased with the Truest of the True is accepted in the True Court.
ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥
ਸੱਚ ਦੇ ਵਪਾਰੀਆਂ ਦਾ ਮਨੁੱਖਾ ਜਨਮ ਸਫਲਾ ਹੈ (ਕਿਉਂਕਿ ਦਰਗਾਹ ਵਿਚ) ਉਹ ਸੁਰਖ਼ੁਰੂ ਕੀਤੇ ਜਾਂਦੇ ਹਨ ।੨।
Blessed, blessed is the birth of those true beings; the True Lord brightens their faces. ||20||