ਪਉੜੀ ॥
Pauree:
ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥
ਜੋ ਮਨੁੱਖ ਸੁੱਤੇ ਹੋਏ ਭੀ ਸੱਚੇ ਹਰੀ ਨੂੰ ਸਿਮਰਦੇ ਹਨ ਤੇ ਉੱਠ ਕੇ ਭੀ ਉਸੇ ਦਾ ਨਾਮ ਉਚਾਰਦੇ ਹਨ
Those who dwell upon the True Lord while asleep, utter the True Name when they are awake.
ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥
ਮਨੁੱਖਾ ਜਨਮ ਵਿਚ ਇਹੋ ਜਿਹੇ ਮਨੁੱਖ ਵਿਰਲੇ ਹੀ ਲੱਭਦੇ ਹਨ ਜੋ ਗੁਰੂ ਦੇ ਸਨਮੁਖ ਰਹਿ ਕੇ ਇਸ ਤਰ੍ਹਾਂ ਸੱਚੇ ਨਾਮ ਦਾ ਆਨੰਦ ਲੈਂਦੇ ਹਨ
How rare in the world are those Gurmukhs who dwell upon the True Lord.
ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥
ਮੈਂ ਉਹਨਾਂ ਤੋਂ ਸਦਕੇ ਹਾਂ ਜੋ ਰੋਜ਼ (ਭਾਵ, ਹਰ ਵੇਲੇ) ਸੱਚੇ ਪ੍ਰਭੂ ਦਾ ਨਾਮ ਉਚਾਰਦੇ ਹਨ ।
I am a sacrifice to those who chant the True Name, night and day.
ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥
ਜਿਨ੍ਹਾਂ ਮਨੁੱਖਾਂ ਨੂੰ ਮਨ ਵਿਚ ਤੇ ਸਰੀਰ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ (ਭਾਵ, ਜਿਨ੍ਹਾਂ ਨੂੰ ਹਰੀ ਦੀ ਯਾਦ ਭੀ ਤੇ ਹਰੀ ਦੀ ਕਾਰ ਭੀ ਪਿਆਰੀ ਲੱਗਦੀ ਹੈ) ਉਹ ਸੱਚੀ ਦਰਗਾਹ ਵਿਚ ਪਹੁੰਚਦੇ ਹਨ
The True Lord is pleasing to their minds and bodies; they go to the Court of the True Lord.
ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥
ਦਾਸ ਨਾਨਕ ਭੀ ਉਸ ਹਰੀ ਦਾ ਨਾਮ ਉਚਾਰਦਾ ਹੈ, ਜੋ ਸਦਾ-ਥਿਰ ਰਹਿਣ ਵਾਲਾ ਹੈ (ਭਾਵ, ਹਰ ਵੇਲੇ ਪਿਆਰਾ ਲੱਗਣ ਵਾਲਾ ਹੈ) ।੨੧।
Servant Nanak chants the True Name; truly, the True Lord is forever brand new. ||21||