ਸਲੋਕੁ ਮਃ ੪ ॥
Shalok, Fourth Mehl:
ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥
ਸੌਣਾ ਕੀਹ ਤੇ ਜਾਗਣਾ ਕੀਹ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹਨ ਉਹਨਾਂ ਲਈ ਇਹ ਦੋਵੇਂ ਹਾਲਤਾਂ ਇਕੋ ਜਿਹੀਆਂ ਹਨ
Who is asleep, and who is awake? Those who are Gurmukh are approved.
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥
ਉਹਨਾਂ ਨੂੰ ਪ੍ਰਭੂ ਇਕ ਦਮ ਭੀ ਨਹੀਂ ਵਿੱਸਰਦਾ ਤੇ ਉਹ ਮਨੁੱਖ (ਸਰਬ ਗੁਣ) ਸੰਪੂਰਣ ਤੇ ਉੱਤਮ ਹੁੰਦੇ ਹਨ (ਭਾਵ, ਸੁੱਤੇ ਹੋਏ ਭੀ ਨਾਮ ਵਿੱਚ ਜੁੜੇ ਰਹਿੰਦੇ ਹਨ ਤੇ ਜਾਗਦੇ ਭੀ । ਲੋਕਾਂ ਨੂੰ ਉਹ ਸੁੱਤੇ ਜਾਂ ਜਾਗਦੇ ਦਿੱਸਦੇ ਹਨ, ਉਹ ਸਦਾ ਨਾਮ ਵਿਚ ਲੀਨ ਰਹਿੰਦੇ ਹਨ) ।
Those who do not forget the Lord, with each and every breath and morsel of food, are the perfect and famous persons.
ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥
(ਪ੍ਰਭੂ ਦੀ) ਮਿਹਰ ਨਾਲ ਸਤਿਗੁਰੂ ਮਿਲਦਾ ਹੈ ਤੇ ਹਰ ਵੇਲੇ (ਸੁੱਤਿਆਂ ਤੇ ਜਾਗਦਿਆਂ ਮਿਹਰ ਨਾਲ ਹੀ) ਜੀਵ ਦਾ ਧਿਆਨ (ਨਾਮ ਵਿਚ ਜੁੜਿਆ ਰਹਿੰਦਾ ਹੈ)
By His Grace they find the True Guru; night and day, they meditate.
ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥
(ਚਿੱਤ ਲੋਚਦਾ ਹੈ ਕਿ) ਮੈਂ ਭੀ ਉਹਨਾਂ ਦੀ ਸੰਗਤਿ ਕਰਾਂ ਤੇ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਵਾਂ ।
I join the society of those persons, and in so doing, I am honored in the Court of the Lord.
ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥
(ਸਤਿਗੁਰੂ ਦੇ ਸਨਮੁਖ ਹੋਏ ਹੋਏ ਉਹ ਵਡਭਾਗੀ ਜੀਉੜੇ) ਸੌਣ ਲੱਗੇ ਭੀ ਸਿਫ਼ਤਿ-ਸਾਲਾਹ ਕਰਦੇ ਹਨ ਤੇ ਉਠਣ ਵੇਲੇ ਭੀ
While asleep, they chant, "Waaho! Waaho!", and while awake, they chant, "Waaho!" as well.
ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥
ਹੇ ਨਾਨਕ! ਉਹ ਮੂੰਹ ਉੱਜਲੇ ਹੁੰਦੇ ਹਨ, ਜੋ ਸਦਾ ਸੁਚੇਤ ਰਹਿ ਕੇ ਨਾਮ ਚੇਤੇ ਰੱਖਦੇ ਹਨ ।੧।
O Nanak, radiant are the faces of those, who rise up early each day, and dwell upon the Lord. ||1||