ਪਉੜੀ ॥
Pauree:
ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥
ਜਿਸ ਪ੍ਰਭੂ ਨੇ ਦਿਨ ਤੇ ਰਾਤ (ਵਰਗੇ ਕੌਤਕ) ਬਣਾਏ ਹਨ, ਉਹ ਸੱਚਾ ਪ੍ਰਭੂ (ਇਸ) ਕੁਦਰਤਿ ਤੋਂ ਹੀ ਸਚ-ਮੁਚ (ਵੱਡੀਆਂ ਵਡਿਆਈਆਂ ਵਾਲਾ) ਮਲੂਮ ਹੁੰਦਾ ਹੈ;
The True Lord is truly known for His all-powerful creative nature; He fashioned the days and the nights.
ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥
(ਮੇਰਾ ਮਨ ਚਾਹੁੰਦਾ ਹੈ ਕਿ) ਮੈਂ ਸਦਾ ਉਸ ਸੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਂ ਤੇ ਵਡਿਆਈ ਆਖਾਂ ।
I praise that True Lord, forever and ever; True is the glorious greatness of the True Lord.
ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥
ਸਲਾਹੁਣ-ਜੋਗ ਹਰੀ ਸੱਚਾ ਹੈ, ਉਸ ਦੀ ਵਡਿਆਈ ਭੀ ਥਿਰ ਰਹਿਣ ਵਾਲੀ ਹੈ, ਪਰ ਕਿਸੇ ਉਸ ਦੀ ਕੀਮਤ ਨਹੀਂ ਪਾਈ,
True are the Praises of the Praiseworthy True Lord; the value of the True Lord cannot be appraised.
ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥
ਜਦੋਂ ਪੂਰਨ ਸਤਿਗੁਰੂ ਮਿਲਦਾ ਹੈ ਤਾਂ ਉਹ ਵਡਿਆਈਆਂ ਪ੍ਰਤੱਖ ਦਿੱਸ ਪੈਂਦੀਆਂ ਹਨ ।
When someone meets the Perfect True Guru, then His Sublime Presence comes to be seen.
ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥
ਜੋ ਮਨੱੁਖ ਸਤਿਗੁਰੂ ਦੇ ਸਨਮੁਖ ਹੋ ਕੇ (ਭਾਵ, ਆਪਾ ਗਵਾ ਕੇ) ਸੱਚੇ ਪ੍ਰਭੂ ਦੀ ਵਡਿਆਈ ਕਰਦੇ ਹਨ, ਉਹਨਾਂ ਦੀਆਂ ਸਾਰੀਆਂ ਭੁੱਖਾਂ ਦੂਰ ਹੋ ਜਾਂਦੀਆਂ ਹਨ ।੨੩।
Those Gurmukhs who praise the True Lord - all their hunger is gone. ||23||