ਸਲੋਕੁ ਮਃ ੪ ॥
Shalok, Fourth Mehl:
ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥
(ਜੇ) ਸਤਿਗੁਰੂ ਦੇ ਸਨਮੁਖ ਹੋ ਕੇ ਮਨ (ਪ੍ਰਭੂ ਦੀ ਯਾਦ ਵਿਚ) ਜੋੜੀਏ (ਤੇ) ਇਸ ਮਨ ਨੂੰ ਪੱਕਾ ਕਰ ਕੇ ਰੱਖੀਏ (ਜਿਵੇਂ ਇਹ ਮਾਇਆ ਵਲ ਨਾ ਦੌੜੇ),
Hold this mind steady and stable; become Gurmukh and focus your consciousness.
ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥
(ਤੇ ਜੇ) ਬਹਿੰਦਿਆਂ ਉਠਦਿਆਂ (ਭਾਵ, ਕਾਰ ਕਿਰਤ ਕਰਦਿਆਂ) ਕਦੇ ਇਕ ਦਮ ਭੀ (ਨਾਮ) ਨਾ ਵਿਸਾਰੀਏ,
How could you ever forget Him, with each breath and morsel of food, sitting down or standing up?
ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥
(ਤਾਂ) ਇਹ ਜੀਵ ਹਰੀ ਦੇ ਵੱਸ ਵਿਚ (ਆ ਜਾਂਦਾ ਹੈ । ਭਾਵ, ਆਪਣਾ ਆਪਾ ਉਸ ਦੇ ਹਵਾਲੇ ਕਰ ਦੇਂਦਾ ਹੈ, ਤੇ) ਇਸ ਦੀ ਸਾਰੀ ਚਿੰਤਾ ਮਿਟ ਜਾਂਦੀ ਹੈ ।
My anxiety about birth and death has ended; this soul is under the control of the Lord God.
ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥
(ਹੇ ਹਰੀ!) ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਮੈਨੂੰ) ਦਾਸ ਨਾਨਕ ਨੂੰ ਨਾਮ ਦੀ ਦਾਤਿ ਬਖ਼ਸ਼ (ਕਿਉਂਕਿ ਨਾਮ ਹੀ ਹੈ ਜੋ ਮਨ ਦੀ ਚਿੰਤਾ ਝੋਰੇ ਨੂੰ ਮਿਟਾ ਸਕਦਾ ਹੈ) ।੧।
If it pleases You, then save servant Nanak, and bless him with Your Name. ||1||