ਮਃ ੩ ॥
Third Mehl:
ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥
ਮਨਮੁਖ ਵਿਚਾਰ-ਹੀਣ, ਖੋਟੀ ਬੁਧਿ ਵਾਲਾ ਤੇ ਅਹੰਕਾਰੀ ਹੁੰਦਾ ਹੈ
The self-willed manmukh is ignorant, evil-minded and egotistical.
ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥
ਉਸ ਦੇ ਮਨ ਵਿਚ ਕ੍ਰੋਧ ਹੈ ਤੇ ਉਹ (ਵਿਸ਼ਿਆਂ ਦੇ) ਜੂਏ ਵਿਚ ਅਕਲ ਗਵਾ ਲੈਂਦਾ ਹੈ ।
He is filled with anger within, and he loses his mind in the gamble.
ਕੂੜੁ ਕੁਸਤੁ ਓਹੁ ਪਾਪ ਕਮਾਵੈ ॥
ਉਹ (ਸਦਾ) ਝੂਠ, ਫ਼ਰੇਬ ਤੇ ਪਾਪ ਦੇ ਕੰਮ ਕਰਦਾ ਹੈ
He commits the sins of fraud and unrighteousness.
ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥
(ਇਸ ਵਾਸਤੇ) ਉਹ ਸੁਣੇ ਕੀਹ ਤੇ (ਕਿਸੇ ਨੂੰ) ਆਖ ਕੇ ਸੁਣਾਵੇ ਕੀਹ? (ਭਾਵ, ਕੂੜ-ਕੁਸੱਤ ਦੇ ਕੰਮ ਕਰਨ ਨਾਲ ਉਸ ਦਾ ਮਨ ਤਾਂ ਪਾਪੀ ਹੋਇਆ ਪਿਆ ਹੈ, ਨਾਹ ਉਹ ਪ੍ਰਭੂ ਦੀ ਬੰਦਗੀ ਦੀ ਗੱਲ ਸੁਣਦਾ ਹੈ ਤੇ ਨਾ ਕਿਸੇ ਨੂੰ ਸੁਣਾਂਦਾ ਹੈ) ।
What can he hear, and what can he tell others?
ਅੰਨਾ ਬੋਲਾ ਖੁਇ ਉਝੜਿ ਪਾਇ ॥
(ਸਤਿਗੁਰੂ ਦੇ ਦਰਸ਼ਨ ਵਲੋਂ) ਅੰਨ੍ਹਾ (ਤੇ ਉਪਦੇਸ਼ ਵਲੋਂ) ਬੋਲਾ ਖੁੰਝ ਕੇ ਅੰਨ੍ਹਾ ਮਨਮੁਖ ਕੁਰਾਹੇ ਪਿਆ ਹੋਇਆ ਹੈ
He is blind and deaf; he loses his way, and wanders lost in the wilderness.
ਮਨਮੁਖੁ ਅੰਧਾ ਆਵੈ ਜਾਇ ॥
ਮਨਮੁਖ ਕੁਰਾਹੇ ਪਿਆ ਹੋਇਆ ਹੈ ਤੇ ਨਿੱਤ ਜੰਮਦਾ ਮਰਦਾ ਹੈ ।
The blind, self-willed manmukh comes and goes in reincarnation;
ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥
ਸਤਿਗੁਰੂ ਨੂੰ ਮਿਲਣ ਤੋਂ ਬਿਨਾ (ਦਰਗਾਹ ਵਿਚ) ਕਬੂਲ ਨਹੀਂ ਪੈਂਦਾ,
without meeting the True Guru, he finds no place of rest.
ਨਾਨਕ ਪੂਰਬਿ ਲਿਖਿਆ ਕਮਾਇ ॥੨॥
(ਕਿਉਂਕਿ) ਹੇ ਨਾਨਕ! ਮੁਢ ਤੋਂ (ਕੀਤੇ ਮੰਦੇ ਕਰਮਾਂ ਦੇ ਅਨੁਸਾਰ ਜੋ ਸੰਸਕਾਰ ਉਸ ਦੇ ਮਨ ਵਿਚ) ਲਿਖੇ ਗਏ ਹਨ (ਉਹਨਾਂ ਦੇ ਅਨੁਸਾਰ ਹੁਣ ਭੀ ਮੰਦੇ ਕੰਮ ਹੀ) ਕਰੀ ਜਾਂਦਾ ਹੈ ।੨।
O Nanak, he acts according to his pre-ordained destiny. ||2||