ਸਿਰੀਰਾਗੁ ਮਹਲਾ ੪ ॥
Siree Raag, Fourth Mehl:
 
ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥
ਹੇ ਮੇਰੀ ਮਾਂ ! (ਮੇਰਾ ਮਨ ਤਰਸਦਾ ਹੈ ਕਿ) ਮੈਂ (ਪ੍ਰਭੂ ਦੇ) ਗੁਣ ਗਾਂਵਦਾ ਰਹਾਂ, ਗੁਣਾਂ ਦਾ ਵਿਸਥਾਰ ਕਰਦਾ ਰਹਾਂ ਤੇ (ਪ੍ਰਭੂ ਦੇ) ਗੁਣ ਉਚਾਰਦਾ ਰਹਾਂ
I sing His Glories, I describe His Glories, I speak of His Glories, O my mother.
 
ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਸੰਤ ਜਨ ਹੀ (ਪ੍ਰਭੂ ਦੇ ਗੁਣ ਗਾਵਣ ਦੀ ਇਹ) ਸਿਫ਼ਤਿ ਪੈਦਾ ਕਰ ਸਕਦਾ ਹੈ । ਕਿਸੇ ਗੁਰਮੁਖਿ ਨੂੰ ਹੀ ਮਿਲ ਕੇ ਪ੍ਰਭੂ ਦੇ ਗੁਣ ਕੋਈ ਗਾ ਸਕਦਾ ਹੈ
The Gurmukhs, my spiritual friends, bestow virtue. Meeting with my spiritual friends, I sing the Glorious Praises of the Lord.
 
ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥
(ਜੇਹੜਾ ਮਨੱੁਖ ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਦਾ) ਮਨ-ਹੀਰਾ ਗੁਰੂ-ਹੀਰੇ ਨੂੰ ਮਿਲ ਕੇ (ਉਸ ਵਿਚ) ਵਿੱਝ ਜਾਂਦਾ ਹੈ, ਪ੍ਰਭੂ ਦੇ ਨਾਮ ਵਿਚ (ਲੀਨ ਹੋ ਕੇ) ਉਹ ਪ੍ਰਭੂ ਦੇ ਗੂੜ੍ਹੇ ਪਿਆਰ-ਰੰਗ ਵਿਚ (ਰੰਗਿਆ ਜਾਂਦਾ ਹੈ) ।੧।
The Diamond of the Guru has pierced the diamond of my mind, which is now dyed in the deep crimson color of the Name. ||1||
 
ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥
ਹੇ ਮੇਰੇ ਗੋਬਿੰਦ ! (ਕਿਰਪਾ ਕਰ ਕਿ) ਮੈਂ ਤੇਰੇ ਗੁਣ ਗਾਂਵਦਾ ਰਹਾਂ, (ਤੇਰੇ ਗੁਣ ਗਾਂਦਿਆਂ ਹੀ) ਮਨ ਵਿਚ (ਮਾਇਆ ਦੀ) ਤ੍ਰਿਸ਼ਨਾ ਤੋਂ ਖ਼ਲਾਸੀ ਹੁੰਦੀ ਹੈ
O my Lord of the Universe, singing Your Glorious Praises, my mind is satisfied.
 
ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥
ਹੇ ਗੋਬਿੰਦ ! ਮੇਰੇ ਅੰਦਰ ਤੇਰੇ ਨਾਮ ਦੀ ਪਿਆਸ ਹੈ (ਮੈਨੂੰ ਗੁਰੂ ਮਿਲਾ) ਗੁਰੂ ਪ੍ਰਸੰਨ ਹੋ ਕੇ ਉਸ ਨਾਮ ਦਾ ਮਿਲਾਪ ਕਰਾਂਦਾ ਹੈ ।੧।ਰਹਾਉ।
Within me is the thirst for the Lord's Name; may the Guru, in His Pleasure, grant it to me. ||1||Pause||
 
ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥
ਹੇ ਵੱਡੇ ਭਾਗਾਂ ਵਾਲਿਓ ! (ਗੁਰੂ ਦੀ ਸਰਨ ਪੈ ਕੇ ਆਪਣਾ) ਮਨ (ਪ੍ਰਭੂ ਦੇ ਨਾਮ-ਰੰਗ ਵਿਚ) ਰੰਗ ਲਵੋ । ਗੁਰੂ ਪ੍ਰਸੰਨ ਹੋ ਕੇ (ਨਾਮ ਦੀ ਇਹ) ਬਖ਼ਸ਼ਸ਼ ਕਰਦਾ ਹੈ
Let your minds be imbued with His Love, O blessed and fortunate ones. By His Pleasure, the Guru bestows His Gifts.
 
ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥
ਗੁਰੂ ਪਿਆਰ ਨਾਲ ਪਰਮਾਤਮਾ ਦਾ ਨਾਮ (ਸਰਨ ਆਏ ਸਿੱਖ ਦੇ ਹਿਰਦੇ ਵਿਚ ਹੀ ਪੱਕਾ ਕਰ ਦੇਂਦਾ ਹੈ । (ਇਸ ਕਰਕੇ) ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ
The Guru has lovingly implanted the Naam, the Name of the Lord, within me; I am a sacrifice to the True Guru.
 
ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥
ਜੇ ਮੈਂ ਲੱਖਾਂ ਕ੍ਰੋੜਾਂ (ਹੋਰ ਹੋਰ ਧਾਰਮਿਕ) ਕੰਮ ਕਰਾਂ ਤਾਂ ਭੀ ਸਤਿਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੰੁਦਾ ।੨।
Without the True Guru, the Name of the Lord is not found, even though people may perform hundreds of thousands, even millions of rituals. ||2||
 
ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥
ਚੰਗੀ ਕਿਸਮਤਿ ਤੋਂ ਬਿਨਾ ਗੁਰੂ ਨਹੀਂ ਮਿਲਦਾ (ਤੇ ਗੁਰੂ ਤੋਂ ਬਿਨਾ ਪਰਮਾਤਮਾ ਦਾ ਮਿਲਾਪ ਨਹੀਂ ਹੁੰਦਾ, ਭਾਵੇਂ) ਸਾਡੇ ਹਿਰਦੇ ਵਿਚ ਬੈਠਾ ਹਰ ਵੇਲੇ ਸਾਡੇ ਨੇੜੇ ਹੈ, ਸਾਡੇ ਕੋਲ ਹੈ
Without destiny, the True Guru is not found, even though He sits within the home of our own inner being, always near and close at hand.
 
ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥
ਜਿਸ ਜੀਵ ਦੇ ਅੰਦਰ ਅਗਿਆਨਤਾ (ਦੇ ਹਨੇਰੇ) ਦਾ ਦੁੱਖ ਟਿਕਿਆ ਰਹੇ, ਜਿਸ ਨੂੰ ਮਾਇਆ ਦੀ ਭਟਕਣੀ ਲੱਗੀ ਰਹੇ ਉਸ ਦੇ ਅੰਦਰ ਪਰਮਾਤਮਾ ਨਾਲੋਂ ਮਾਇਆ ਦੇ ਮੋਹ ਦਾ ਤੇ ਭਟਕਣਾ ਦਾ ਪਰਦਾ ਬਣਿਆ ਰਹਿੰਦਾ ਹੈ
There is ignorance within, and the pain of doubt, like a separating screen.
 
ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਨੋ) ਲੋਹਾ ਹੈ ਜੋ ਗੁਰੂ-ਪਾਰਸ ਨੂੰ ਮਿਲਣ ਤੋਂ ਬਿਨਾ ਸੋਨਾ ਨਹੀਂ ਬਣ ਸਕਦਾ, ਗੁਰੂ-ਬੇੜੀ ਉਸ ਮਨਮੁਖ-ਲੋਹੇ ਦੇ ਪਾਸ ਹੀ ਹੈ, ਪਰ ਉਹ (ਵਿਕਾਰਾਂ ਦੀ ਨਦੀ ਵਿਚ ਹੀ) ਡੁੱਬਦਾ ਹੈ ।੩।
Without meeting with the True Guru, no one is transformed into gold. The self-willed manmukh sinks like iron, while the boat is very close. ||3||
 
ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥
ਸਤਿਗੁਰੂ ਪਰਮਾਤਮਾ ਦੇ ਨਾਮ ਦਾ ਜਹਾਜ਼ ਹੈ (ਪਰ ਉਸ ਜਹਾਜ਼ ਵਿਚ ਚੜ੍ਹਨ ਦੀ ਭੀ ਜਾਚ ਹੋਣੀ ਚਾਹੀਦੀ ਹੈ, ਫਿਰ) ਕਿਸ ਤਰ੍ਹਾਂ (ਉਸ ਜਹਾਜ਼ ਵਿਚ) ਚੜ੍ਹਿਆ ਜਾਏ ?
The Boat of the True Guru is the Name of the Lord. How can we climb on board?
 
ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥
ਜੇਹੜਾ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਉਸ ਜਹਾਜ਼ ਵਿਚ ਸਵਾਰ ਹੋ ਗਿਆ ਸਮਝੋ ।
One who walks in harmony with the True Guru's Will comes to sit in this Boat.
 
ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥
ਹੇ ਨਾਨਕ ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਧੰਨ ਹਨ, ਧੰਨ ਹਨ, ਜਿਨ੍ਹਾਂ ਨੂੰ ਸਤਿਗੁਰੂ (ਪ੍ਰਭੂ-ਚਰਨਾਂ ਵਿਚ) ਮਿਲਾ ਲੈਂਦਾ ਹੈ ।੪।੩।੬੭।
Blessed, blessed are those very fortunate ones, O Nanak, who are united with the Lord through the True Guru. ||4||3||67||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by