ਪਉੜੀ ॥
Pauree:
ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥
ਜਿਨ੍ਹਾਂ ਮਨੁੱਖਾਂ ਦੇ ਮਨ ਕਰੜੇ (ਭਾਵ, ਨਿਰਦਈ) ਹੁੰਦੇ ਹਨ, ਉਹ ਸਤਿਗੁਰੂ ਦੇ ਕੋਲ ਨਹੀਂ ਬਹਿ ਸਕਦੇ ।
Those who have hearts as hard as stone, do not sit near the True Guru.
ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥
ਓਥੇ (ਸਤਿਗੁਰੂ ਦੀ ਸੰਗਤ ਵਿਚ ਤਾਂ) ਸੱਚ ਦੀਆਂ ਗੱਲਾਂ ਹੁੰਦੀਆਂ ਹਨ, ਕੂੜ ਦੇ ਵਪਾਰੀਆਂ ਦੇ ਮਨ ਨੂੰ ਉਦਾਸੀ ਲੱਗੀ ਰਹਿੰਦੀ ਹੈ ।
Truth prevails there; the false ones do not attune their consciousness to it.
ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥
(ਸਤਿਗੁਰੂ ਦੀ ਸੰਗਤ ਵਿਚ) ਓਹ ਵਲ-ਫ਼ਰੇਬ ਕਰ ਕੇ ਸਮਾਂ ਲੰਘਾਉਂਦੇ ਹਨ, (ਉਥੋਂ ਉਠ ਕੇ) ਫੇਰ ਝੂਠਿਆਂ ਪਾਸ ਹੀ ਜਾ ਬਹਿੰਦੇ ਹਨ ।
By hook or by crook, they pass their time, and then they go back to sit with the false ones again.
ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥
ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੋ, ਸੱਚੇ (ਮਨੁੱਖ ਦੇ ਹਿਰਦੇ ਵਿਚ) ਝੂਠ ਨਹੀਂ ਰਲ ਸਕਦਾ (ਭਾਵ, ਆਪਣਾ ਡੂੰਘਾ ਪ੍ਰਭਾਵ ਨਹੀਂ ਪਾ ਸਕਦਾ) ।
Falsehood does not mix with the Truth; O people, check it out and see.
ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥
ਝੂਠੇ ਝੂਠਿਆਂ ਵਿਚ ਹੀ ਜਾ ਰਲਦੇ ਹਨ ਤੇ ਸੱਚੇ ਸਿੱਖ ਸਤਿਗੁਰੂ ਕੋਲ ਹੀ ਜਾ ਬੈਠਦੇ ਹਨ ।੨੬।
The false go and mingle with the false, while the truthful Sikhs sit by the side of the True Guru. ||26||