ਸਲੋਕ ਮਃ ੪ ॥
Shalok, Fourth Mehl:
ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥
ਜੋ ਮਨੁੱਖ ਅੰਦਰੋਂ ਲੋਭੀ ਹੋਵੇ ਤੇ ਜੋ ਕੋਹੜੀ ਸਦਾ ਮਾਇਆ ਵਾਸਤੇ ਭਟਕਦਾ ਫਿਰੇ, ਉਹ (ਸੱਚਾ) ਤਪੱਸਵੀ ਨਹੀਂ ਹੋ ਸਕਦਾ ।
He is not a penitent, who is greedy within his heart, and who constantly chases after Maya like a leper.
ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥
ਇਹ ਤਪਾ ਪਹਿਲਾਂ (ਆਪਣੇ ਆਪ) ਸੱਦਿਆਂ ਆਦਰ ਦੀ ਭਿੱਛਿਆ ਲੈਂਦਾ ਨਹੀਂ ਸੀ, ਤੇ ਪਿਛੋਂ ਪਛਤਾ ਕੇ ਇਸ ਨੇ ਪੁੱਤਰ ਨੂੰ ਲਿਆ ਕੇ (ਪੰਗਤਿ) ਵਿਚ ਬਿਠਾਲ ਦਿੱਤਾ ।
When this penitent was first invited, he refused our charity; but later he repented and sent his son, who was seated in the congregation.
ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥
(ਨਗਰ ਦੇ) ਮੁਖੀ ਬੰਦੇ ਸਾਰੇ ਹੱਸਣ ਲੱਗ ਪਏ (ਤੇ ਆਖਣ ਲੱਗੇ ਕਿ) ਇਹ ਤਪਾ ਲੋਭ ਦੀ ਲਹਿਰ ਵਿਚ ਗਲਿਆ ਪਿਆ ਹੈ ।
The village elders all laughed, saying that the waves of greed have destroyed this penitent.
ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥
ਜਿੱਥੇ ਥੋਹੜਾ ਧਨ ਵੇਖਦਾ ਹੈ, ਓਥੇ ਤਾਂ ਨੇੜੇ ਛੋਂਹਦਾ ਭੀ ਨਹੀਂ, ਤੇ ਬਹੁਤਾ ਧਨ ਵੇਖਿਆਂ (ਵੇਖ ਕੇ) ਤਪੇ ਨੇ ਆਪਣਾ ਧਰਮ ਹਾਰ ਦਿੱਤਾ ਹੈ ।
If he sees only a little wealth, he does not bother to go there; but when he sees a lot of wealth, the penitent forsakes his vows.
ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥
ਭਲੇ ਮਨੁੱਖਾਂ ਨੇ ਇਕੱਠੇ ਹੋ ਕੇ ਵਿਚਾਰ ਕੀਤੀ ਹੈ (ਤੇ ਫ਼ੈਸਲਾ ਕੀਤਾ ਹੈ) ਕਿ ਹੇ ਭਾਈ! ਇਹ (ਸੱਚਾ) ਤਪਾ ਨਹੀਂ ਹੈ ਬਗੁਲਾ (ਭਾਵ, ਪਖੰਡੀ) ਹੈ
O Siblings of Destiny, he is not a penitent - he is only a stork. Sitting together, the Holy Congregation has so decided.
ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥
ਭਲੇ ਮਨੁੱਖਾਂ ਦੀ ਇਹ ਤਪਾ ਨਿੰਦਾ ਕਰਦਾ ਹੈ ਤੇ ਸੰਸਾਰ ਦੀ ਉਸਤਤਿ ਵਿਚ ਹੈ (ਭਾਵ, ਸੰਸਾਰੀ ਜੀਵਾਂ ਦੀ ਵਡਿਆਈ ਵਿਚ ਖ਼ੁਸ਼ ਹੁੰਦਾ ਹੈ) ਇਸ ਦੂਸ਼ਣ ਕਰਕੇ ਇਸ ਤਪੇ ਨੂੰ ਖਸਮ ਪ੍ਰਭੂ ਨੇ (ਆਤਮਕ ਜੀਵਨ ਵਲੋਂ) ਮੁਰਦਾ ਕਰ ਦਿੱਤਾ ਹੈ ।
The penitent slanders the True Primal Being, and sings the praises of the material world. For this sin, he is cursed by the Lord.
ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥
ਵੇਖੋ! ਮਹਾਂ ਪੁਰਖਾਂ ਦੀ ਨਿੰਦਿਆ ਕਰਨ ਦਾ ਇਸ ਤਪੇ ਨੂੰ ਇਹ ਫਲ ਮਿਲਿਆ ਹੈ ਕਿ ਇਸ ਦੀ (ਹੁਣ ਤਾਈਂ ਦੀ ਕੀਤੀ ਹੋਈ) ਸਾਰੀ ਘਾਲ ਨਿਸਫਲ ਗਈ ਹੈ ।
Behold the fruit the penitent gathers, for slandering the Great Primal Being; all his labors have gone in vain.
ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥
ਬਾਹਰ ਨਗਰ ਦੇ ਮੁਖੀ ਬੰਦਿਆਂ ਵਿਚ ਬੈਠ ਕੇ ਆਪਣੇ ਆਪ ਨੂੰ ਤਪਾ ਅਖਵਾਉਂਦਾ ਹੈ
When he sits outside among the elders, he is called a penitent;
ਅੰਦਰਿ ਬਹੈ ਤਪਾ ਪਾਪ ਕਮਾਏ ॥
ਅਤੇ ਅੰਦਰ ਬਹਿ ਕੇ ਤਪਾ ਮੰਦੇ ਕਰਮ ਕਰਦਾ ਹੈ,
but when he sits within the congregation, the penitent commits sin.
ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥
ਪ੍ਰਭੂ ਨੇ ਤਪੇ ਦਾ ਅੰਦਰਲਾ (ਲੁਕਵਾਂ) ਪਾਪ ਪੰਚਾਂ ਨੂੰ ਪਰਗਟ ਕਰ ਕੇ ਵਿਖਾਲ ਦਿੱਤਾ ।
The Lord has exposed the penitent's secret sin to the elders.
ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥
ਧਰਮਰਾਜ ਨੇ ਆਪਣੇ ਜਮਦੂਤਾਂ ਨੂੰ ਆਖ ਦਿੱਤਾ ਹੈ ਕਿ ਇਸ ਤਪੇ ਨੂੰ ਲੈ ਜਾ ਕੇ ਉਸ ਥਾਂ ਪਾਇਓ ਜਿਥੇ ਵੱਡੇ ਤੋਂ ਵੱਡੇ ਪਾਪੀ (ਪਾਈਦੇ ਹਨ),
The Righteous Judge of Dharma said to the Messenger of Death, "Take this penitent and put him with the worst of the worst murderers."
ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥
ਫੇਰ (ਓੁਥੇ ਭੀ) ਇਸ ਤਪੇ ਦੇ ਮੂੰਹ ਕੋਈ ਨਾ ਲੱਗਿਓ, (ਕਿਉਂਕਿ) ਇਹ ਤਪਾ ਸਤਿਗੁਰੂ ਵਲੋਂ ਫਿਟਕਾਰਿਆ ਹੋਇਆ ਹੈ (ਗੁਰੂ ਤੋਂ ਵਿੱਛੁੜਿਆ ਹੋਇਆ ਹੈ) ।
No one is to look at the face of this penitent again. He has been cursed by the True Guru.
ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥
ਹੇ ਨਾਨਕ! ਜੋ ਇਹ ਕੁਝ ਪ੍ਰਭੂ ਦੀ ਦਰਗਾਹ ਵਿਚ ਵਰਤਿਆ ਹੈ ਉਹ ਆਖ ਕੇ ਸੁਣਾ ਦਿੱਤਾ ਹੈ,
Nanak speaks and reveals what has taken place in the Court of the Lord.
ਸੋ ਬੂਝੈ ਜੁ ਦਯਿ ਸਵਾਰਿਆ ॥੧॥
ਇਸ ਗੱਲ ਨੂੰ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਖਸਮ ਪ੍ਰਭੂ ਨੇ ਸਵਾਰਿਆ ਹੋਇਆ ਹੈ ।੧।
He alone understands, who is blessed and adorned by the Lord. ||1||