ਪਉੜੀ ਮਃ ੫ ॥
Pauree, Fifth Mehl:
ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥
ਪ੍ਰਭੂ (ਆਪਣੇ) ਭਗਤਾਂ ਦਾ ਆਪ ਰਾਖਾ ਹੈ, ਪਾਪ ਚਿਤਵਨ ਵਾਲਾ (ਉਹਨਾਂ ਦਾ) ਕੀਹ ਵਿਗਾੜ ਸਕਦਾ ਹੈ? (ਭਾਵ, ਕੁਝ ਵਿਗਾੜ ਨਹੀਂ ਸਕਦਾ)
The Lord Himself is the Protector of His devotees; what can the sinner do to them?
ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥
ਮੂਰਖ ਅਹੰਕਾਰੀ ਮਨੁੱਖ ਅਹੰਕਾਰ ਕਰਦੇ ਹਨ ਤੇ (ਅਹੰਕਾਰ ਰੂਪੀ) ਜ਼ਹਿਰ ਖਾਧਿਆਂ ਮਰਦੇ ਹਨ
The proud fool acts in pride, and eating his own poison, he dies.
ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥
(ਕਿਉਂਕਿ ਜਿਸ ਜ਼ਿੰਦਗੀ ਤੇ ਮਾਣ ਕਰਦੇ ਹਨ ਉਸ ਦੇ ਗਿਣਤੀ ਦੇ) ਥੋਹੜੇ ਦਿਨ ਆਖ਼ਰ ਮੁੱਕ ਜਾਂਦੇ ਹਨ, ਜਿਵੇਂ ਪੱਕਾ ਫ਼ਸਲ ਕੱਟੀਦਾ ਹੈ
His few days have come to an end, and he is cut down like the crop at harvest.
ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥
ਅਤੇ ਉਹ ਜਿਹੋ ਜਿਹੇ (ਅਹੰਕਾਰ ਦੇ) ਕੰਮ ਕਰਦੇ ਹਨ, (ਦਰਗਾਹ ਵਿਚ ਭੀ) ਉਹੋ ਜਿਹੇ ਅਖਵਾਉਂਦੇ ਹਨ (ਭਾਵ, ਉਹੋ ਜਿਹਾ ਫਲ ਪਾਉਂਦੇ ਹਨ) ।
According to one's actions, so is one spoken of.
ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥
(ਪਰ) ਜੋ ਪ੍ਰਭੂ ਸਭ ਦਾ ਮਾਲਕ ਹੈ, ਤੇ ਵੱਡਾ ਹੈ ਉਹ (ਆਪਣੇ) ਦਾਸ ਨਾਨਕ ਦਾ ਰਾਖਾ ਹੈ ।੩੦।
Glorious and great is the Lord and Master of servant Nanak; He is the Master of all. ||30||