ਮਃ ੪ ॥
Fourth Mehl:
ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮਾਇਆ ਦਾ ਪਿਆਰ ਹੈ, ਉਹਨਾਂ (ਦੇ ਹਿਰਦੇ ਵਿਚ) ਸਤਿਗੁਰੂ ਦੇ ਸਨਮੁਖ ਰਹਿਣ ਵਾਲਾ ਨਿਹੁਂ ਨਹੀਂ ਹੁੰਦਾ ।
Those whose hearts are filled with the love of duality, do not love the Gurmukhs.
ਓੁਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥
ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ ਤੇ ਉਹ ਜੰਮਣ ਮਰਨ ਵਿਚ ਭਉਂਦਾ ਫਿਰਦਾ ਹੈ
They come and go, and wander in reincarnation; even in their dreams, they find no peace.
ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥
ਮਨੁੱਖ (ਮਾਇਆ ਮੋਹ-ਰੂਪ) ਕੂੜਾ ਕੰਮ ਕਰਦਾ ਹੈ, ਤੇ (ਜ਼ਬਾਨ ਤੋਂ ਭੀ) ਕੂੜ ਬੋਲਦਾ ਹੈ ਤੇ ਕੂੜ ਵਿਚ ਲੱਗ ਕੇ ਕੂੜ (ਦਾ ਰੂਪ ਹੀ) ਹੋ ਜਾਂਦਾ ਹੈ
They practice falsehood and they speak falsehood; attached to falsehood, they become false.
ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥
(ਕਿਉਂਕਿ) ਮਾਇਆ ਦਾ ਮੋਹ (-ਰੂਪ ਕੂੜ) ਨਿਰੋਲ ਦੁੱਖ (ਦਾ ਕਾਰਨ) ਹੈ (ਇਸ ਲਈ ਉਹ) ਦੁੱਖ ਵਿਚ ਹੀ ਮੁੱਕ ਜਾਂਦਾ ਹੈ ਤੇ ਦੁੱਖ (ਦਾ ਰੋਣਾ ਹੀ) ਰੋਂਦਾ ਰਹਿੰਦਾ ਹੈ ।
The love of Maya is total pain; in pain they perish, and in pain they cry out.
ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥
ਭਾਵੇਂ ਹਰੇਕ ਮਨੁੱਖ ਪਿਆ ਤਾਂਘ ਕਰੇ (ਪਰ) ਹੇ ਨਾਨਕ! ਮਾਇਆ ਤੇ ਲਿਵ ਦਾ ਮੇਲ ਫਬ ਨਹੀਂ ਸਕਦਾ,
O Nanak, there can be no union between the love of worldliness and the love of the Lord, no matter how much everyone may desire it.
ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥
(ਪਿਛਲੇ ਕੀਤੇ ਹੋਏ ਭਲੇ ਕਰਮਾਂ ਅਨੁਸਾਰ) ਜਿਨ੍ਹਾਂ ਦੇ (ਮਨ-ਰੂਪ) ਪੱਲੇ ਵਿਚ (ਭਲੇ ਸੰਸਕਾਰਾਂ ਦਾ ਇਕੱਠ-ਰੂਪ) ਪੁੰਨ (ਉੱਕਰਿਆ) ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਖ ਮਿਲਦਾ ਹੈ ।੨।
Those who have the treasure of virtuous deeds find peace through the Word of the Guru's Shabad. ||2||