ਸਿਰੀਰਾਗੁ ਮਹਲਾ ੪ ॥
Siree Raag, Fourth Mehl:
ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥
ਪਰਮਾਤਮਾ ਦਾ ਨਾਮ ਬੜਾ ਸੇ੍ਰਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲਾ ਹੈ । ਇਹ ਰਸ ਕਿਸ ਤਰ੍ਹਾਂ ਮਿਲ ਸਕਦਾ ਹੈ ? ਕਿਵੇਂ ਕੋਈ ਮਨੁੱਖ ਇਹ ਰਸ ਖਾ ਸਕਦਾ ਹੈ ?
The Essence of the Ambrosial Naam is the most sublime essence; how can I get to taste this essence?
ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥
(ਜੇ ਇਹ ਭੇਤ ਸਮਝਣਾ ਹੈ ਤਾਂ ਹੇ ਭਾਈ !) ਉਹਨਾਂ ਜੀਵ-ਇਸਤ੍ਰੀਆਂ ਨੂੰ ਜਾ ਕੇ ਪੁੱਛੋ, ਜਿਨ੍ਹਾਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ (ਉਹਨਾਂ ਨੂੰ ਪੁੱਛੋ ਕਿ ਤੁਹਾਨੂੰ) ਪ੍ਰਭੂ ਕਿਵੇਂ ਆ ਕੇ ਮਿਲਿਆ ਹੈ
I go and ask the happy soul-brides, "How did you come to meet God?"
ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥
(ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ) ਉਹ (ਦੁਨੀਆ ਦੀ ਸੋਭਾ ਆਦਿਕ ਵਲੋਂ) ਬੇ-ਮੁਥਾਜ ਹੋ ਜਾਂਦੀਆਂ ਹਨ (ਇਸ ਵਾਸਤੇ ਉਹ ਬਹੁਤਾ) ਨਹੀਂ ਬੋਲਦੀਆਂ । ਮੈਂ ਉਹਨਾਂ ਦੇ ਪੈਰ ਮਲ ਮਲ ਕੇ ਧੋਂਦੀ ਹਾਂ ।੧।
They are care-free and do not speak; I massage and wash their feet. ||1||
ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥
ਹੇ ਭਾਈ ! (ਗੁਰੂ-) ਸੱਜਣ ਨੂੰ ਮਿਲ ਕੇ ਪਰਮਾਤਮਾ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲ
O Siblings of Destiny, meet with your spiritual friend, and dwell upon the Glorious Praises of the Lord.
ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥
ਸੱਜਣ ਗੁਰੂ ਅਕਾਲ ਪੁਰਖ ਦਾ ਰੂਪ ਹੈ, ਉਹ (ਸਰਨ ਆਏ ਮਨੁੱਖ ਦੇ ਹਿਰਦੇ ਵਿਚੋਂ) ਹਉਮੈ ਦਾ ਦੁੱਖ ਮਾਰ ਕੇ ਕੱਢ ਦੇਂਦਾ ਹੈ ।੧।ਰਹਾਉ।
The True Guru, the Primal Being, is your Friend, who shall drive out pain and subdue your ego. ||1||Pause||
ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥
ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਰਹਿੰਦੀਆਂ ਹਨ, ਉਹੀ ਸੁਹਾਗ-ਭਾਗ ਵਾਲੀਆਂ ਹੋ ਜਾਂਦੀਆਂ ਹਨ (ਉਹਨਾਂ ਪਾਸੋਂ ਜੀਵਨ ਜੁਗਤਿ ਪੁੱਛਿਆਂ) ਉਹਨਾਂ ਦੇ ਮਨ ਵਿਚ ਤਰਸ ਆ ਜਾਂਦਾ ਹ
The Gurmukhs are the happy soul-brides; their minds are filled with kindness.
ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥
(ਤੇ ਉਹ ਦੱਸਦੀਆਂ ਹਨ ਕਿ) ਸਤਿਗੁਰੂ ਦਾ ਬਚਨ (ਇਕ ਕੀਮਤੀ) ਰਤਨ ਹੈ, ਜੇਹੜਾ ਜੀਵ (ਗੁਰੂ ਦੇ ਬਚਨ ਉੱਤੇ) ਸਰਧਾ ਲਿਆਉਂਦਾ ਹੈ ਉਹ ਪਰਮਾਤਮਾ ਦੇ ਨਾਮ ਦਾ ਰਸ ਚੱਖ ਲੈਂਦਾ ਹੈ
The Word of the True Guru is the Jewel. One who believes in it tastes the Sublime Essence of the Lord.
ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਅਨੁਸਾਰ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ ਉਹ ਵੱਡੇ ਭਾਗਾਂ ਵਾਲੇ ਸਮਝੇ ਜਾਂਦੇ ਹਨ ।੨।
Those who partake of the Lord's Sublime Essence, through the Guru's Love, are known as great and very fortunate. ||2||
ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥
(ਜਿਵੇਂ ਜਲ ਸਾਰੀ ਬਨਸਪਤੀ ਨੂੰ ਹਰਿਆਵਲ ਦੇਣ ਵਾਲਾ ਹੈ, ਤਿਵੇਂ) ਪਰਮਾਤਮਾ ਦਾ ਇਹ ਨਾਮ-ਰਸ ਵਣ-ਤ੍ਰਿਣ ਵਿਚ ਹਰ ਥਾਂ ਮੌਜੂਦ ਹੈ (ਤੇ ਸਾਰੀ ਸ੍ਰਿਸ਼ਟੀ ਦੀ ਜਿੰਦ ਦਾ ਆਸਰਾ ਹੈ) ਪਰ ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਇਸ ਨਾਮ-ਰਸ ਨੂੰ ਨਹੀਂ ਚੱਖਦੀ
This Sublime Essence of the Lord is in the forests, in the fields and everywhere, but the unfortunate ones do not taste it.
ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥
ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਨਾਮ-ਰਸ ਪ੍ਰਾਪਤ ਨਹੀਂ ਹੁੰਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਨਾਮ-ਰਸ ਤੋਂ ਵਾਂਜੇ ਰਹਿ ਕੇ) ਵਿਲਕਦੇ ਹੀ ਰਹਿੰਦੇ ਹਨ
Without the True Guru, it is not obtained. The self-willed manmukhs continue to cry in misery.
ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥
ਉਹਨਾਂ ਦੇ ਅੰਦਰ ਕੋ੍ਰਧ ਆਫ਼ਤ ਟਿਕੀ ਰਹਿੰਦੀ ਹੈ, ਉਹ ਸਤਿਗੁਰੂ ਦੇ ਅੱਗੇ ਸਿਰ ਨਹੀਂ ਨਿਵਾਂਦੇ ।੩।
They do not bow before the True Guru; the demon of anger is within them. ||3||
ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥
(ਪਰਮਾਤਮਾ ਤੇ ਪਰਮਾਤਮਾ ਦੇ ਨਾਮ-ਰਸ ਵਿਚ ਕੋਈ ਫ਼ਰਕ ਨਹੀਂ ਹੈ) ਪਰਮਾਤਮਾ ਆਪ ਹੀ (ਸਭ ਜੀਵਾਂ ਦੀ ਜਿੰਦ ਦਾ ਸਹਾਰਾ) ਰਸ ਹੈ
The Lord Himself, Har, Har, Har, is the Sublime Essence. The Lord Himself is the Essence.
ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥
ਪਰਮਾਤਮਾ ਆਪ ਹੀ ਮਿਹਰ ਕਰ ਕੇ ਇਹ ਨਾਮ-ਰਸ ਦੇਂਦਾ ਹੈ (ਜਿਵੇਂ ਸ਼ਹਦ ਦੇ ਛੱਤੇ ਵਿਚੋਂ ਸ਼ਹਦ ਚੋਂਦਾ ਹੈ, ਤਿਵੇਂ) ਗੁਰੂ ਦੀ ਸਰਨ ਪਿਆਂ ਆਤਮਕ ਜੀਵਨ ਦੇਣ ਵਾਲਾ ਰਸ (ਜੀਵ ਦੇ ਅੰਦਰੋਂ) ਚੋਂਦਾ ਹੈ
In His Kindness, He blesses the Gurmukh with it; the Ambrosial Nectar of this Amrit trickles down.
ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥
ਹੇ ਨਾਨਕ ! ਜਿਸ ਮਨੁੱਖ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ (ਨਾਮ-ਰਸ ਆ ਵੱਸਦਾ ਹੈ) ਉਸ ਦਾ ਸਾਰਾ ਸਰੀਰ, ਉਸ ਦਾ ਮਨ ਹਰਾ ਹੋ ਜਾਂਦਾ ਹੈ (ਖਿੜ ਪੈਂਦਾ ਹੈ) ।੪।੫।੬੯।
Then, the body and mind totally blossom forth and flourish; O Nanak, the Lord comes to dwell within the mind. ||4||5||69||