ਪਉੜੀ ॥
Pauree:
ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥
ਹੇ ਵੱਡਿਆਂ ਤੋਂ ਵੱਡੇ! ਤੂੰ ਸੱਚਾ ਮਾਲਕ ਤੇ ਬੜਾ ਵੱਡਾ ਹੈਂ, ਆਪਣੇ ਜੇਡਾ ਤੂੰ ਆਪ ਹੀ ਹੈਂ ।
O True Lord and Master, You are so very great. As great as You are, You are the greatest of the great.
ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥
ਓਹੀ ਮਨੁੱਖ ਤੈਨੂੰ ਮਿਲਦਾ ਹੈ, ਜਿਸ ਨੂੰ ਤੂੰ ਆਪ ਮੇਲਦਾ ਹੈਂ ਤੇ ਜਿਸ ਦਾ ਲੇਖਾ ਛੱਡ ਕੇ ਤੂੰ ਆਪ ਬਖ਼ਸ਼ ਲੈਂਦਾ ਹੈਂ ।
He alone is united with You, whom You unite with Yourself. You Yourself bless and forgive us, and tear up our accounts.
ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥
ਜਿਸ ਨੂੰ ਤੂੰ ਆਪ ਮਿਲਾਉਂਦਾ ਹੈਂ ਉਹੋ ਹੀ ਮਨ ਗੱਡ ਕੇ ਸਤਿਗੁਰੂ ਦੀ ਸੇਵਾ ਕਰਦਾ ਹੈ ।
One whom You unite with Yourself, whole-heartedly serves the True Guru.
ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥
ਤੂੰ ਸੱਚਾ ਮਾਲਕ ਹੈਂ, ਸਦਾ-ਥਿਰ ਰਹਿਣ ਵਾਲਾ ਹੈਂ, ਜੀਵਾਂ ਦਾ ਸਭ ਕੁਝ—ਜਿੰਦ, ਸਰੀਰ, ਚੰਮ, ਹੱਡ—ਤੇਰਾ ਬਖ਼ਸ਼ਿਆ ਹੋਇਆ ਹੈ ।
You are the True One, the True Lord and Master; my soul, body, flesh and bones are all Yours.
ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥
ਹੇ ਵੱਡਿਆਂ ਤੋਂ ਵੱਡੇ, ਸੱਚੇ ਪ੍ਰਭੂ! ਜਿਵੇਂ ਤੈਨੂੰ ਭਾਵੇ ਤਿਵੇਂ ਹੀ ਸਾਨੂੰ ਰੱਖ ਲੈ, ਨਾਨਕ ਦੇ ਮਨ ਵਿਚ ਤੇਰੀ ਹੀ ਆਸ ਹੈ ।੩੩।੧।ਸੁਧ।
If it pleases You, then save me, True Lord. Nanak places the hopes of his mind in You alone, O greatest of the great! ||33||1|| Sudh||