ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
Gauree Kee Vaar, Fifth Mehl: Sung To The Tune Of Vaar Of Raa-I Kamaaldee-Mojadee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਲੋਕ ਮਃ ੫ ॥
Shalok, Fifth Mehl:
ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
ਜੋ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਉਸ ਦਾ (ਜਗਤ ਵਿਚ) ਆਉਣਾ ਸਫਲ (ਸਮਝੋ) ।
Auspicious and approved is the birth of that humble being who chants the Name of the Lord, Har, Har.
ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥
ਜਿਸ ਮਨੁੱਖ ਨੇ ਵਾਸ਼ਨਾ-ਰਹਿਤ ਪ੍ਰਭੂ ਨੂੰ ਸਿਮਰਿਆ ਹੈ, ਮੈਂ ਉਸ ਤੋਂ ਸਦਕੇ ਹਾਂ,
I am a sacrifice to that humble being who vibrates and meditates on God, the Lord of Nirvaanaa.
ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥
ਉਸ ਨੂੰ ਸੁਜਾਨ ਅਕਾਲ ਪੁਰਖ ਮਿਲ ਪਿਆ ਹੈ, ਤੇ ਉਸ ਦਾ ਸਾਰੀ ਉਮਰ ਦਾ ਦੁੱਖ-ਕਲੇਸ਼ ਦੂਰ ਹੋ ਗਿਆ ਹੈ ।
The pains of birth and death are eradicated, upon meeting the All-knowing Lord, the Primal Being.
ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥
ਹੇ ਦਾਸ ਨਾਨਕ! ਉਸ ਨੂੰ ਇਕ ਸੱਚੇ ਪ੍ਰਭੂ ਦਾ ਹੀ ਆਸਰਾ ਹੈ, ਉਸ ਨੇ ਸਤਸੰਗ ਵਿਚ ਰਹਿ ਕੇ ਸੰਸਾਰ-ਸਮੁੰਦਰ ਤਰ ਲਿਆ ਹੈ ।੧।
In the Society of the Saints, he crosses over the world-ocean; O servant Nanak, he has the strength and support of the True Lord. ||1||