ਪਉੜੀ ॥
Pauree:
ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਜੋ ਮਨੁੱਖ ਤੈਨੂੰ ਭਾਉਂਦਾ ਹੈ ਜਿਸ ਨੂੰ ਤੇਰਾ ਭਾਣਾ ਭਾਉਂਦਾ ਹੈ ਉਹ ਭਲਾ ਹੈ
Whatever pleases You is good; True is the Pleasure of Your Will.
ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥
ਤੂੰ ਹੀ ਸਭ ਜੀਵਾਂ ਵਿਚ ਵਿਆਪਕ ਹੈਂ, ਸਭ ਵਿਚ ਸਮਾਇਆ ਹੋਇਆ ਹੈਂ,
You are the One, pervading in all; You are contained in all.
ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥
ਤੂੰ ਹਰੇਕ ਥਾਂ ਵਿਚ ਮੌਜੂਦ ਹੈਂ, ਸਭ ਜੀਵਾਂ ਵਿਚ ਤੂੰ ਹੀ ਜਾਣਿਆ ਜਾਂਦਾ ਹੈਂ (ਭਾਵ, ਸਭ ਜਾਣਦੇ ਹਨ ਕਿ ਸਭ ਜੀਵਾਂ ਵਿਚ ਤੂੰ ਹੀ ਹੈਂ) ।
You are diffused throughout and permeating all places and interspaces; You are known to be deep within the hearts of all beings.
ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥
ਉਸ ਸਦਾ-ਥਿਰ ਰਹਿਣ ਵਾਲੇ ਦਾ ਭਾਣਾ ਮੰਨ ਕੇ ਸਤ-ਸੰਗ ਵਿਚ ਮਿਲ ਕੇ ਉਸ ਨੂੰ ਲੱਭ ਸਕੀਦਾ ਹੈ
Joining the Saadh Sangat, the Company of the Holy, and submitting to His Will, the True Lord is found.
ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥
ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਆ, ਉਸ ਤੋਂ ਸਦਾ ਹੀ ਸਦਕੇ ਹੋ ।੧।
Nanak takes to the Sanctuary of God; he is forever and ever a sacrifice to Him. ||1||