ਪਉੜੀ ॥
Pauree:
ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥
ਹੇ ਭਾਈ! ਪਰਮਾਤਮਾ ਦਾ ਨਾਮ ਅੰਮ੍ਰਿਤ-(ਰੂਪ) ਖ਼ਜ਼ਾਨਾ ਹੈ, (ਇਸ ਅੰਮ੍ਰਿਤ ਨੂੰ ਸਤਿਸੰਗ ਵਿਚ) ਮਿਲ ਕੇ ਪੀਵੋ ।
The treasure of the Naam, the Name of the Lord, is Ambrosial Nectar; meet together and drink it in, O Siblings of Destiny.
ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥
ਉਸ ਨਾਮ ਨੂੰ ਸਿਮਰਿਆਂ ਸੁਖ ਮਿਲਦਾ ਹੈ, ਤੇ (ਮਾਇਆ ਦੀ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ ।
Remembering Him in meditation, peace is found, and all thirst is quenched.
ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥
(ਹੇ ਭਾਈ!) ਗੁਰੂ ਅਕਾਲ ਪੁਰਖ ਦੀ ਸੇਵਾ ਕਰ, (ਮਾਇਆ ਦੀ) ਕੋਈ ਭੁਖ ਨਹੀਂ ਰਹਿ ਜਾਏਗੀ ।
So serve the Supreme Lord God and the Guru, and you shall never be hungry again.
ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥
(ਨਾਮ ਸਿਮਰਿਆਂ) ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ, ਉਹ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ਜੋ ਕਦੇ ਨਾਸ ਨਹੀਂ ਹੁੰਦੀ ।
All your desires shall be fulfilled, and you shall obtain the status of immortality.
ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
ਹੇ ਪਾਰਬ੍ਰਹਮ! ਤੇਰੇ ਬਰਾਬਰ ਦਾ ਤੂੰ ਆਪ ਹੀ ਹੈਂ । ਹੇ ਨਾਨਕ! ਉਸ ਪਾਰਬ੍ਰਹਮ ਦੀ ਸ਼ਰਨ ਪਓ ।੩।
You alone are as great as Yourself, O Supreme Lord God; Nanak seeks Your Sanctuary. ||3||