ਸਿਰੀਰਾਗੁ ਮਹਲਾ ੫ ਘਰੁ ੧ ॥
Siree Raag, Fifth Mehl, First House:
ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥
ਹੇ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ! ਹੇ (ਮਾਇਆ ਦੇ ਮੋਹ ਵਿਚ) ਅੰਨੇ੍ਹ ਹੋਏ ਮਨੱੁਖ ! ਹੇ ਮੂਰਖ ! ਤੂੰ (ਆਪਣੇ) ਪੁੱਤਰਾਂ ਨੂੰ ਵੇਖ ਕੇ (ਆਪਣੀ) ਇਸਤ੍ਰੀ ਦੇ ਹਾਵ-ਭਾਵ ਨੂੰ ਵੇਖ ਕੇ ਕਿਉਂ ਮਸਤ ਹੋ ਰਿਹਾ ਹੈਂ ?
Why are you so thrilled by the sight of your son and your beautifully decorated wife?
ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥
ਤੂੰ (ਦੁਨੀਆ ਦੇ ਕਈ) ਰਸ ਭੋਗਦਾ ਹੈਂ, ਤੂੰ (ਕਈ ਤਰ੍ਹਾਂ ਦੀਆਂ) ਖ਼ੁਸ਼ੀਆਂ ਮਾਣਦਾ ਹੈਂ, ਤੂੰ ਅਨੇਕਾਂ (ਕਿਸਮ ਦੀਆਂ) ਮੌਜਾਂ ਮਾਣਦਾ ਹੈਂ
You enjoy tasty delicacies, you have lots of fun, and you indulge in endless pleasures.
ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥
ਤੂੰ ਬੜੇ ਹੁਕਮ (ਭੀ) ਕਰਦਾ ਹੈਂ, ਤੂੰ ਅਹੰਕਾਰੀ ਹੋ ਕੇ (ਲੋਕਾਂ ਨਾਲ ਅਹੰਕਾਰ ਵਾਲਾ) ਵਰਤਾਉ ਕਰਦਾ ਹੈਂ
You give all sorts of commands, and you act so superior.
ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥
ਹੇ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ! ਹੇ (ਮਾਇਆ ਦੇ ਮੋਹ ਵਿਚ) ਅੰਨੇ੍ਹ ਹੋਏ ਮਨੱੁਖ ! ਹੇ ਮੂਰਖ !ਤੈਨੂੰ ਕਰਤਾਰ ਚੇਤੇ ਹੀ ਨਹੀਂ ਰਿਹਾ ।੧।
The Creator does not come into the mind of the blind, idiotic, self-willed manmukh. ||1||
ਮੇਰੇ ਮਨ ਸੁਖਦਾਤਾ ਹਰਿ ਸੋਇ ॥
ਹੇ ਮੇਰੇ ਮਨ ! ਉਹ ਪਰਮਾਤਮਾ ਆਪ ਹੀ ਸੁਖਾਂ ਦਾ ਦੇਣ ਵਾਲਾ ਹੈ
O my mind, the Lord is the Giver of peace.
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥
(ਉਹ ਪਰਮਾਤਮਾ) ਗੁਰੂ ਦੀ ਕਿਰਪਾ ਨਾਲ ਮਿਲਦਾ ਹੈ (ਆਪਣੀ ਹੀ) ਮਿਹਰ ਨਾਲ ਮਿਲਦਾ ਹੈ ।੧।ਰਹਾੳੇੁ।
By Guru's Grace, He is found. By His Mercy, He is obtained. ||1||Pause||
ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥
(ਹੇ ਮੂਰਖ !) ਤੂੰ ਖਾਣ ਵਿਚ ਹੰਢਾਣ ਵਿਚ ਮਸਤ ਹੋ ਰਿਹਾ ਹੈਂ, ਤੂੰ ਸੋਨਾ ਚਾਂਦੀ ਧਰਤੀ ਇਕੱਠੀ ਕਰ ਰਿਹਾ ਹੈਂ
People are entangled in the enjoyment of fine clothes, but gold and silver are only dust.
ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥
ਤੂੰ ਕਈ ਕਿਸਮਾਂ ਦੇ ਵਧੀਆ ਘੋੜੇ, ਵਧੀਆ ਹਾਥੀ ਤੇ ਕਦੇ ਨਾਹ ਥੱਕਣ ਵਾਲੇ ਰਥ ਇਕੱਠੇ ਕਰ ਲਏ ਹਨ
They acquire beautiful horses and elephants, and ornate carriages of many kinds.
ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥
(ਮਾਇਆ ਦੀ ਮਸਤੀ ਵਿਚ) ਤੂੰ ਆਪਣੇ ਸਾਕ ਸਨਬੰਧੀਆਂ ਨੂੰ (ਭੀ) ਭੁਲਾ ਬੈਠਾ ਹੈਂ, ਕਿਸੇ ਨੂੰ ਤੂੰ ਆਪਣੇ ਚਿੱਤ ਵਿਚ ਨਹੀਂ ਲਿਆਉਂਦਾ
They think of nothing else, and they forget all their relatives.
ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥
ਪਰਮਾਤਮਾ ਦੇ ਨਾਮ ਤੋਂ ਬਿਨਾ ਤੂੰ (ਆਤਮਕ ਜੀਵਨ ਵਿਚ) ਗੰਦਾ ਹੈਂ, ਸਿਰਜਨਹਾਰ ਪ੍ਰਭੂ ਨੇ (ਤੈਨੂੰ) ਆਪਣੇ ਮਨੋਂ ਲਾਹ ਦਿੱਤਾ ਹੈ ।੨।
They ignore their Creator; without the Name, they are impure. ||2||
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥
(ਹੇ ਮੂਰਖ !) ਤੂੰ (ਧੱਕੇ ਧੋੜੇ ਕਰ ਕੇ) ਮਾਇਆ ਇਕੱਠੀ ਕਰਦਾ ਹੈਂ (ਜਿਸ ਕਰਕੇ ਲੋਕਾਂ ਦੀਆਂ) ਬਦ‑ਅਸੀਸਾਂ ਲੈਂਦਾ ਹੈਂ
Gathering the wealth of Maya, you earn an evil reputation.
ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥
(ਪਰ) ਜਿਸ (ਪਰਵਾਰ) ਨੂੰ ਤੂੰ (ਇਸ ਮਾਇਆ ਨਾਲ) ਖ਼ੁਸ਼ ਕਰਦਾ ਹੈਂ ਉਹ ਤੇਰੇ ਸਮੇਤ ਹੀ ਨਾਸਵੰਤ ਹੈ
Those whom you work to please shall pass away along with you.
ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥
ਹੇ ਅਹੰਕਾਰੀ ! ਤੂੰ ਆਪਣੇ ਮਨ ਦੀ ਮਤਿ ਦੇ ਦਬਾਉ ਹੇਠ ਆਇਆ ਹੋਇਆ ਹੈਂ ਤੇ (ਮਾਇਆ ਦਾ) ਮਾਣ ਕਰਦਾ ਹੈਂ
The egotistical are engrossed in egotism, ensnared by the intellect of the mind.
ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥
ਜਿਸ (ਮੰਦ ਭਾਗੀ ਜੀਵ) ਨੂੰ ਉਸ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ (ਪ੍ਰਭੂ ਦੀ ਹਜ਼ੂਰੀ ਵਿਚ) ਨਾਹ ਉਸ ਦੀ (ਉੱਚੀ) ਜਾਤਿ (ਮੁੱਲ ਪਾਂਦੀ ਹੈ) ਨਾਹ (ਦੁਨੀਆ ਵਾਲੀ ਕੋਈ) ਇੱਜ਼ਤ ।੩।
One who is deceived by God Himself, has no position and no honor. ||3||
ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥
ਅਕਾਲ ਪੁਰਖ ਦੇ ਰੂਪ ਸਤਿਗੁਰੂ ਨੇ ਜਿਸ ਮਨੁੱਖ ਨੂੰ ਉਹ ਪ੍ਰਭੂ-ਸੱਜਣ ਹੀ ਮਿਲਾ ਦਿੱਤਾ ਹੈ
The True Guru, the Primal Being, has led me to meet the One, my only Friend.
ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥
ਪ੍ਰਭੂ ਦੇ ਉਸ ਸੇਵਕ ਦਾ ਰਾਖਾ (ਹਰ ਥਾਂ) ਪ੍ਰਭੂ ਆਪ ਹੀ ਬਣਦਾ ਹੈ । ਦੁਨੀਆ ਦੇ ਬੰਦੇ ਉਸ ਦਾ ਕੁਝ ਵਿਗਾੜ ਨਹੀਂ ਸਕਦੇ । (ਪਰ ਆਪਣੀ) ਹਉਮੈ ਵਿਚ (ਫਸਿਆ ਮਨੁੱਖ) ਦੁਖੀ (ਹੀ) ਹੁੰਦਾ ਹੈ
The One is the Saving Grace of His humble servant. Why should the proud cry out in ego?
ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥
ਪਰਮਾਤਮਾ ਦੇ ਸੇਵਕ ਨੂੰ ਜੋ ਚੰਗਾ ਲੱਗਦਾ ਹੈ, ਪਰਮਾਤਮਾ ਉਹੀ ਕਰਦਾ ਹੈ । ਪਰਮਾਤਮਾ ਦੇ ਦਰ ਤੇ ਉਸ ਦੀ ਗੱਲ ਦਾ ਕੋਈ ਮੋੜਾ ਨਹੀਂ ਕਰ ਸਕਦਾ
As the servant of the Lord wills, so does the Lord act. At the Lord's Door, none of his requests are denied.
ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥
ਹੇ ਨਾਨਕ ! ਜੇਹੜਾ ਮਨੁੱਖ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ ਸਾਰੇ ਜਗਤ ਵਿਚ ਚਾਨਣ(-ਮੁਨਾਰਾ) ਬਣ ਜਾਂਦਾ ਹੈ ।੪।੧।੭੧।
Nanak is attuned to the Love of the Lord, whose Light pervades the entire Universe. ||4||1||71||