ਪਉੜੀ ॥
Pauree:
ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥
ਸਭ ਜੀਵਾਂ ਨੂੰ ਸੁਖੀ ਕਰਨ ਵਾਲਾ ਹਰੀ-ਨਾਮ ਅੰਮ੍ਰਿਤ ਉਸ ਸਤਸੰਗ ਵਿਚ ਵੰਡੀਦਾ ਹੈ ।
There, the Ambrosial Nectar is distributed; the Lord is the Bringer of peace.
ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥
(ਜੋ ਮਨੁੱਖ ਉਹ ਅੰਮ੍ਰਿਤ ਪ੍ਰਾਪਤ ਕਰਦੇ ਹਨ ਉਹ) ਜਮ ਦੇ ਰਾਹ ਤੇ ਨਹੀਂ ਪਾਏ ਜਾਂਦੇ, ਉਹਨਾਂ ਨੂੰ ਮੁੜ ਮੌਤ (ਦਾ ਡਰ ਵਿਆਪਦਾ) ਨਹੀਂ ।
They are not placed upon the path of Death, and they shall not have to die again.
ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥
ਜਿਸ ਮਨੁੱਖ ਨੂੰ ਹਰਿ-ਨਾਮ ਦੇ ਪਿਆਰ ਦਾ ਸੁਆਦ ਆਉਂਦਾ ਹੈ, ਉਹ ਇਸ ਸੁਆਦ ਨੂੰ ਆਪਣੇ ਅੰਦਰ ਟਿਕਾਂਦਾ ਹੈ ।
One who comes to savor the Lord's Love experiences it.
ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥
(ਸਤਸੰਗ ਵਿਚ) ਗੁਰਮੁਖ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ ਓਥੇ ਅੰਮ੍ਰਿਤ ਦੇ, ਮਾਨੋ, ਫੁਹਾਰੇ ਚੱਲ ਪੈਂਦੇ ਹਨ ।
The Holy beings chant the Bani of the Word, like nectar flowing from a spring.
ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥
ਨਾਨਕ (ਭੀ ਉਸ ਸਤਸੰਗ ਦਾ) ਦਰਸ਼ਨ ਕਰ ਕੇ ਜੀਊ ਰਿਹਾ ਹੈ ਤੇ ਮਨ ਵਿਚ ਹਰਿ-ਨਾਮ ਨੂੰ ਧਾਰਨ ਕਰ ਰਿਹਾ ਹੈ ।੯।
Nanak lives by beholding the Blessed Vision of the Darshan of those who have implanted the Lord's Name within their minds. ||9||