ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥
ਜੇ ਕਿਸੇ ਮਨੁੱਖ ਦੇ ਮਨ ਵਿਚ ਕਈ ਕਿਸਮਾਂ ਦਾ ਬਹੁਤ ਚਾ-ਮਲ੍ਹਾਰ ਹੋਵੇ, ਜੇ ਉਸ ਦੀ ਨਿਗਾਹ (ਦੁਨੀਆ ਦੀਆਂ) ਖ਼ੁਸ਼ੀਆਂ ਵਿਚ ਹੀ ਭੁੱਲੀ ਰਹੇ
With the mind caught up in playful pleasures, involved in all sorts of amusements and sights that stagger the eyes, people are led astray.
ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥
ਜੇ ਅਜੇਹੀਆਂ ਬਾਦਿਸ਼ਾਹੀਆਂ ਮਿਲੀਆਂ ਹੋਈਆਂ ਹੋਣ ਕਿ ਸਿਰ ਉੱਤੇ ਛਤਰ ਟਿਕੇ ਰਹਿਣ, ਤਾਂ ਭੀ (ਸਾਧ ਸੰਗਤਿ ਤੋਂ ਬਿਨਾ ਇਹ ਸਭ ਮੌਜਾਂ) ਸਹਮ ਵਿਚ ਪਾਈ ਰੱਖਦੀਆਂ ਹਨ ।੧।
The emperors sitting on their thrones are consumed by anxiety. ||1||
ਭਾਈ ਰੇ ਸੁਖੁ ਸਾਧਸੰਗਿ ਪਾਇਆ ॥
ਹੇ ਭਾਈ ! ਸਾਧ ਸੰਗਤਿ ਵਿਚ (ਹੀ) ਸੁਖ ਮਿਲਦਾ ਹੈ
O Siblings of Destiny, peace is found in the Saadh Sangat, the Company of the Holy.
ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥
ਉਸ ਅਕਾਲ ਪੁਰਖ ਸਿਰਜਨਹਾਰ ਨੇ (ਜਿਸ ਦੇ ਮੱਥੇ ਉੱਤੇ ਚੰਗੇ ਭਾਗਾਂ ਦਾ) ਲੇਖ ਲਿਖ ਦਿੱਤਾ (ਉਸ ਨੂੰ ਸਤਸੰਗ ਮਿਲਦਾ ਹੈ ਤੇ ਉਸ ਦਾ) ਦੁੱਖ ਸਹਮ ਦੂਰ ਹੋ ਜਾਂਦਾ ਹੈ ।੧।ਰਹਾਉ।
If the Supreme Lord, the Architect of Destiny, writes such an order, then anguish and anxiety are erased. ||1||Pause||
ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥
ਧਰਤੀ ਦੇ ਜਿਤਨੇ ਭੀ ਸੋਹਣੇ ਸੋਹਣੇ ਥਾਂ ਹਨ (ਜੇ ਕੋਈ ਮਨੁੱਖ) ਉਹ ਸਾਰੇ ਹੀ ਥਾਂ ਭਉਂ ਭਉਂ ਕੇ ਵੇਖ ਆਇਆ ਹੋਵੇ
There are so many places-I have wandered through them all.
ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥
ਜੇ ਕੋਈ ਬਹੁਤ ਧਨਾਢ ਹੋਵੇ, ਬਹੁਤ ਭੁਇਂ ਦਾ ਮਾਲਕ ਹੋਵੇ, ਤਾਂ ਭੀ (ਸਾਧ ਸੰਗਤਿ ਤੋਂ ਬਿਨਾ) ‘ਮੇਰੀ ਭੁਇਂ’ ਆਖ ਆਖ ਕੇ ਦੁਖੀ ਰਹਿੰਦਾ ਹੈ ।੨।
The masters of wealth and the great land-lords have fallen, crying out, "This is mine! This is mine!"||2||
ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥
ਜੇ ਕੋਈ ਮਨੁੱਖ ਡਰ-ਖ਼ਤਰਾ-ਝਾਕਾ ਲਾਹ ਕੇ (ਲੋਕਾਂ ਉੱਤੇ) ਆਪਣਾ ਹੁਕਮ ਚਲਾਏ, ਲੋਕਾਂ ਨਾਲ ਬੜੀ ਆਕੜ ਵਾਲਾ ਸਲੂਕ ਕਰੇ
They issue their commands fearlessly, and act in pride.
ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥
ਜੇ ਉਸ ਨੇ ਹਰੇਕ ਨੂੰ ਆਪਣੇ ਵੱਸ ਵਿਚ ਕਰ ਲਿਆ ਹੋਵੇ ਤਾਂ ਭੀ (ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ ਪਰਮਾਤਮਾ ਦੇ) ਨਾਮ ਤੋਂ ਬਿਨਾ (ਸੁਖ ਨਹੀਂ ਮਿਲਦਾ, ਤੇ ਆਖ਼ਰ) ਮਿੱਟੀ ਵਿਚ ਰਲ ਜਾਂਦਾ ਹੈ ।੩।
They subdue all under their command, but without the Name, they are reduced to dust. ||3||
ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥
ਤੇ ਤੇਤੀ ਕ੍ਰੋੜ ਦੇਵਤੇ ਉਸ ਦੇ ਸੇਵਕ ਬਣ ਜਾਣ, ਸਿੱਧ ਤੇ ਸਾਧਿਕ ਉਸ ਦੇ ਦਰ ਤੇ ਖਲੋਤੇ ਰਹਿਣ
Even those who are served by the 33 million angelic beings, at whose door the Siddhas and the Saadhus stand,
ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥
ਜੇ ਕੋਈ ਇਤਨੀ ਵੱਡੀ ਹਕੂਮਤਿ ਦਾ ਮਾਲਕ ਹੋ ਜਾਏ, ਕਿ ਭਾਰੀ ਜ਼ਿੰਮੇਵਾਰੀ ਭੀ ਮਿਲ ਜਾਏ,ਤਾਂ ਭੀ, ਹੇ ਨਾਨਕ ! (ਸਾਧ ਸੰਗਤਿ ਤੋਂ ਬਿਨਾ ਸੁਖ ਨਹੀਂ ਮਿਲਦਾ, ਤੇ) ਇਹ ਸਭ ਕੁਝ (ਆਖ਼ਰ) ਸੁਪਨਾ ਹੀ ਹੋ ਜਾਂਦਾ ਹੈ ।੪।੨।੭੨।
who live in wondrous affluence and rule over mountains, oceans and vast dominions-O Nanak, in the end, all this vanishes like a dream! ||4||2||72||