ਪਉੜੀ ॥
Pauree:
ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥
ਜਿਨ੍ਹਾਂ (ਗੁਰਮੁਖਾਂ) ਨੇ ਰੱਬ ਨੂੰ ਲੱਭ ਲਿਆ ਹੈ ਉਹਨਾਂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ,
How can I estimate the glory of those, who have found the Lord, Har, Har?
ਸਾਧਾ ਸਰਣੀ ਜੋ ਪਵੈ ਸੁ ਛੁਟੈ ਬਧਾ ॥
ਜੋ ਮਨੁੱਖ ਉਹਨਾਂ ਗੁਰਮੁਖਾਂ ਦੀ ਸ਼ਰਨ ਆਉਂਦਾ ਹੈ ਉਹ ਮਾਇਆ ਦੇ ਬੰਧਨਾਂ ਵਿਚ ਬੱਝਾ ਹੋਇਆ ਮੁਕਤ ਹੋ ਜਾਂਦਾ ਹੈ (ਭਾਵ, ਉਸ ਦੇ ਮਾਇਕ ਬੰਧਨ ਟੁੱਟ ਜਾਂਦੇ ਹਨ),
One who seeks the Sanctuary of the Holy is released from bondage.
ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥
ਉਹ ਅਬਿਨਾਸੀ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਜੂਨਾਂ ਵਿਚ ਪੈ ਪੈ ਕੇ ਨਹੀਂ ਸੜਦਾ,
One who sings the Glorious Praises of the Imperishable Lord does not burn in the womb of reincarnation.
ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥
ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਉਚਾਰ ਕੇ ਤੇ ਸਮਝ ਕੇ ਸ਼ਾਂਤੀ ਪ੍ਰਾਪਤ ਕਰਦਾ ਹੈ ।
One who meets the Guru and the Supreme Lord God, who reads and understands, enters the state of Samaadhi.
ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥
ਹੇ ਨਾਨਕ! ਉਸ ਮਨੁੱਖ ਨੇ ਅਥਾਹ ਤੇ ਅਪਹੁੰਚ ਮਾਲਕ ਹਰੀ ਨੂੰ ਪਾ ਲਿਆ ਹੈ ।੧੦।
Nanak has obtained that Lord Master, who is inaccessible and unfathomable. ||10||