ਪਉੜੀ ॥
Pauree:
ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥
ਖਸਮ (ਪ੍ਰਭੂ) ਨਾਲ ਧੋਖਾ ਕਾਮਯਾਬ ਨਹੀਂ ਹੋ ਸਕਦਾ, ਜੋ ਮਨੁੱਖ ਲੱਬ ਵਿਚ ਤੇ ਮੋਹ ਵਿਚ ਫਸੇ ਹੋਏ ਹਨ ਉਹ ਖ਼ੁਆਰ ਹੁੰਦੇ ਹਨ,
Deception does not work with our Lord and Master; through their greed and emotional attachment, people are ruined.
ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥
ਮਾਇਆ ਦੇ ਨਸ਼ੇ ਵਿਚ ਸੁੱਤੇ ਹੋਏ ਬੰਦੇ ਮੰਦੀਆਂ ਕਰਤੂਤਾਂ ਕਰਦੇ ਹਨ,
They do their evil deeds, and sleep in the intoxication of Maya.
ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥
ਮੁੜ ਮੁੜ ਜੂਨਾਂ ਵਿਚ ਧੱਕੇ ਜਾਂਦੇ ਹਨ ਤੇ ਜਮਰਾਜ ਦੇ ਰਾਹ ਵਿਚ (ਨਿਖਸਮੇ) ਛੱਡੇ ਜਾਂਦੇ ਹਨ,
Time and time again, they are consigned to reincarnation, and abandoned on the path of Death.
ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥
ਆਪਣੇ (ਮੰਦੇ) ਕੀਤੇ (ਕੰਮਾਂ) ਦਾ ਫਲ ਪਾਂਦੇ ਹਨ, ਦੁੱਖਾਂ ਨਾਲ ਜੁੱਟ ਕੀਤੇ ਜਾਂਦੇ ਹਨ ।
They receive the consequences of their own actions, and are yoked to their pain.
ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥
ਹੇ ਨਾਨਕ! ਜੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਜਾਏ ਤਾਂ (ਜੀਵ ਲਈ) ਸਾਰੀ ਰੁੱਤ ਮੰਦੀ ਹੀ ਜਾਣੋ ।੧੨।
O Nanak, if one forgets the Name, all the seasons are evil. ||12||