ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥
ਹਰ ਰੋਜ਼ ਉੱਦਮ ਨਾਲ ਇਸ ਸਰੀਰ ਨੂੰ ਪਾਲੀ ਪੋਸੀਦਾ ਹੈ, (ਜ਼ਿੰਦਗੀ ਦਾ ਮਨੋਰਥ) ਸਮਝਣ ਤੋਂ ਬਿਨਾ ਇਹ ਮੂਰਖ ਤੇ ਬੇ-ਸਮਝ ਹੀ ਰਹਿੰਦਾ ਹੈ
Arising each day, you cherish your body, but you are idiotic, ignorant and without understanding.
ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
ਇਸ ਨੂੰ ਕਦੇ ਉਹ ਪਰਮਾਤਮਾ (ਜਿਸ ਨੇ ਇਸ ਨੂੰ ਪੈਦਾ ਕੀਤਾ ਹੈ) ਚੇਤੇ ਨਹੀਂ ਆਉਂਦਾ, ਤੇ ਆਖ਼ਰ ਇਹ ਮਸਾਣਾਂ ਵਿਚ ਸੁੱਟ ਦਿੱਤਾ ਜਾਇਗਾ
You are not conscious of God, and your body shall be cast into the wilderness.
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥
(ਹੇ ਪ੍ਰਾਣੀ ! ਅਜੇ ਭੀ ਵੇਲਾ ਹੈ, ਆਪਣੇ) ਗੁਰੂ ਨਾਲ ਚਿੱਤ ਜੋੜ, ਤੇ (ਪਰਮਾਤਮਾ ਦਾ ਨਾਮ ਸਿਮਰ ਕੇ) ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣ ।੧।
Focus your consciousness on the True Guru; you shall enjoy bliss forever and ever. ||1||
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥
ਹੇ ਪ੍ਰਾਣੀ ! ਤੂੰ (ਜਗਤ ਵਿਚ ਪਰਮਾਤਮਾ ਦੇ ਨਾਮ ਦਾ) ਲਾਭ ਖੱਟਣ ਵਾਸਤੇ ਆਇਆ ਹੈਂ
O mortal, you came here to earn a profit.
ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥
ਤੂੰ ਕਿਸ ਖ਼ੁਆਰੀ ਵਾਲੇ ਕੰਮ ਵਿਚ ਰੁੱਝਾ ਪਿਆ ਹੈਂ ? ਤੇਰੀ ਸਾਰੀ ਜ਼ਿੰਦਗੀ ਦੀ ਰਾਤ ਮੁੱਕਦੀ ਜਾ ਰਹੀ ਹੈ ।੧।ਰਹਾਉ।
What useless activities are you attached to? Your life-night is coming to its end. ||1||Pause||
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥
ਪਸ਼ੂ ਕਲੋਲ ਕਰਦਾ ਹੈ ਪੰਛੀ ਕਲੋਲ ਕਰਦਾ ਹੈ (ਪਸ਼ੂ ਨੂੰ ਪੰਛੀ ਨੂੰ) ਮੌਤ ਨਹੀਂ ਦਿੱਸਦੀ,
The animals and the birds frolic and play-they do not see death.
ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
(ਪਰ) ਮਨੁੱਖ ਭੀ ਉਸੇ ਹੀ ਸਾਥ ਵਿਚ (ਜਾ ਰਲਿਆ ਹੈ, ਪਸ਼ੂ ਪੰਛੀ ਵਾਂਗ ਇਸ ਨੂੰ ਭੀ ਮੌਤ ਚੇਤੇ ਨਹੀਂ, ਤੇ ਇਹ) ਮਾਇਆ ਦੇ ਜਾਲ ਵਿਚ ਫਸਿਆ ਪਿਆ ਹੈ
Mankind is also with them, trapped in the net of Maya.
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥
ਮਾਇਆ ਦੇ ਜਾਲ ਤੋਂ ਬਚੇ ਹੋਏ ਉਹੀ ਬੰਦੇ ਦਿੱਸਦੇ ਹਨ, ਜੇਹੜੇ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਹਿਰਦੇ ਵਿਚ ਵਸਾਂਦੇ ਹਨ ।੨।
Those who always remember the Naam, the Name of the Lord, are considered to be liberated. ||2||
ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
(ਹੇ ਪ੍ਰਾਣੀ !) ਜੇਹੜਾ (ਇਹ) ਘਰ ਛੱਡ ਕੇ ਸਦਾ ਲਈ ਤੁਰ ਜਾਣਾ ਹੈ, ਉਹ ਤੈਨੂੰ ਆਪਣੇ ਮਨ ਵਿਚ (ਪਿਆਰਾ) ਲੱਗ ਰਿਹਾ ਹੈ
That dwelling which you will have to abandon and vacate-you are attached to it in your mind.
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥
ਤੇ ਜਿਥੇ ਜਾ ਕੇ ਤੇਰਾ ਵਾਹ ਪੈਣਾ ਹੈ ਉਸ ਦਾ ਤੈਨੂੰ (ਰਤਾ ਭੀ) ਫ਼ਿਕਰ ਨਹੀਂ
And that place where you must go to dwell-you have no regard for it at all.
ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
(ਸਭ ਜੀਵ ਮਾਇਆ ਦੇ ਮੋਹ ਵਿਚ ਫਸੇ ਪਏ ਹਨ, ਇਸ ਮੋਹ ਵਿਚ) ਫਸੇ ਹੋਏ ਉਹੀ ਬੰਦੇ ਨਿਕਲਦੇ ਹਨ ਜੇਹੜੇ ਗੁਰੂ ਦੀ ਚਰਨੀਂ ਪੈ ਜਾਂਦੇ ਹਨ ।੩।
Those who fall at the Feet of the Guru are released from this bondage. ||3||
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥
(ਪਰ ਮਾਇਆ ਦਾ ਮੋਹ ਹੈ ਹੀ ਬੜਾ ਪ੍ਰਬਲ, ਇਸ ਵਿਚੋਂ ਗੁਰੂ ਤੋਂ ਬਿਨਾ) ਕੋਈ ਬਚਾ ਨਹੀਂ ਸਕਦਾ, (ਗੁਰੂ ਤੋਂ ਬਿਨਾ ਅਜੇਹੀ ਸਮਰਥਾ ਵਾਲਾ) ਕੋਈ ਨਹੀਂ ਦਿੱਸਦਾ
No one else can save you-don't look for anyone else.
ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
ਮੈਂ ਤਾਂ ਸਾਰੀ ਸ੍ਰਿਸ਼ਟੀ ਢੂੰਡ ਕੇ ਗੁਰੂ ਦੀ ਸਰਨ ਆ ਪਿਆ ਹਾਂ
I have searched in all four directions; I have come to find His Sanctuary.
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥
ਹੇ ਨਾਨਕ (ਆਖ—) ਸੱਚੇ ਪਾਤਿਸ਼ਾਹ ਨੇ, ਗੁਰੂ ਨੇ ਮੈਨੂੰ (ਮਾਇਆ ਦੇ ਮੋਹ ਦੇ ਸਮੁੰਦਰ ਵਿਚ) ਡੱੁਬਦੇ ਨੂੰ ਕੱਢ ਲਿਆ ਹੈ ।੪।੩।੭੩।
O Nanak, the True King has pulled me out and saved me from drowning! ||4||3||73||