ਪਉੜੀ ॥
Pauree:
ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥
(ਦੁਨੀਆ ਦੀਆਂ ਬਾਕੀ) ਸਾਰੀਆਂ ਚੀਜ਼ਾਂ (ਆਖ਼ਰ) ਕੌੜੀਆਂ (ਹੋ ਜਾਂਦੀਆਂ) ਹਨ (ਇਕ) ਸੱਚੇ ਪ੍ਰਭੂ ਦਾ ਨਾਮ (ਹੀ ਸਦਾ) ਮਿੱਠਾ (ਰਹਿੰਦਾ) ਹੈ,
All material things are bitter; the True Name alone is sweet.
ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥
(ਪਰ) ਇਹ ਸੁਆਦ ਉਨ੍ਹਾਂ ਸਾਧੂਆਂ ਨੂੰ ਹਰਿ-ਜਨਾਂ ਨੂੰ ਆਉਂਦਾ ਹੈ ਜਿਨ੍ਹਾਂ (ਇਹ ਨਾਮ-ਰਸ) ਚੱਖ ਕੇ ਵੇਖਿਆ ਹੈ,
Those humble servants of the Lord who taste it, come to savor its flavor.
ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥
ਤੇ ਉਸੇ ਮਨੁੱਖ ਦੇ ਮਨ ਵਿਚ (ਇਹ ਸੁਆਦ) ਆ ਕੇ ਵੱਸਦਾ ਹੈ ਜਿਸ ਦੇ ਭਾਗਾਂ ਵਿਚ ਪਾਰਬ੍ਰਹਮ ਨੇ ਲਿਖ ਦਿੱਤਾ ਹੈ ।
It comes to dwell within the mind of those who are so pre-destined by the Supreme Lord God.
ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥
(ਐਸੇ ਭਾਗਾਂ ਵਾਲੇ ਨੂੰ) ਮਾਇਆ-ਰਹਿਤ ਪ੍ਰਭੂ ਹੀ ਹਰ ਥਾਂ ਦਿੱਸਦਾ ਹੈ (ਉਸ ਮਨੁੱਖ ਦਾ) ਦੂਜਾ ਭਾਵ ਨਾਸ ਹੋ ਜਾਂਦਾ ਹੈ ।
The One Immaculate Lord is pervading everywhere; He destroys the love of duality.
ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥
ਨਾਨਕ ਭੀ ਦੋਵੇਂ ਹੱਥ ਜੋੜ ਕੇ ਹਰੀ ਪਾਸੋਂ ਇਹ ਨਾਮ-ਰਸ ਮੰਗਦਾ ਹੈ, (ਪਰ) ਪ੍ਰਭੂ (ਉਸ ਨੂੰ) ਦੇਂਦਾ ਹੈ (ਜਿਸ ਉਤੇ) ਪ੍ਰਸੰਨ ਹੁੰਦਾ ਹੈ ।੧੩।
Nanak begs for the Lord's Name, with his palms pressed together; by His Pleasure, God has granted it. ||13||