ਸਲੋਕ ਮਃ ੫ ॥
Shalok, Fifth Mehl:
ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥
ਜਦੋਂ ਪਰਮਾਤਮਾ ਨੇ ਹੁਕਮ ਦਿੱਤਾ ਤਾਂ (ਜਿਸ ਕਿਸੇ ਭਾਗਾਂ ਵਾਲੇ ਦੇ ਹਿਰਦੇ-ਰੂਪ ਧਰਤੀ ਤੇ) ਆਪਣੇ ਆਪ ਨਾਮ ਦੀ ਵਰਖਾ ਹੋਣ ਲੱਗ ਪਈ,
The Supreme Lord God gave the Order, and the rain automatically began to fall.
ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥
ਉਸ (ਹਿਰਦੇ-ਧਰਤੀ) ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਅੰਨ ਬਹੁਤ ਪੈਦਾ ਹੋ ਜਾਂਦਾ ਹੈ, (ਉਸ ਦਾ ਹਿਰਦਾ ਚੰਗੀ ਤਰ੍ਹਾਂ ਸੰਤੋਖ ਵਾਲਾ ਹੋ ਜਾਂਦਾ ਹੈ),
Grain and wealth were produced in abundance; the earth was totally satisfied and satiated.
ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥
ਉਹ ਮਨੁੱਖ ਸਦਾ ਹੀ ਪਰਮਾਤਮਾ ਦੇ ਗੁਣ ਗਾਉਂਦਾ ਹੈ, ਉਸ ਦਾ ਦੁੱਖ-ਦਲਿੱਦ੍ਰ ਦੂਰ ਹੋ ਜਾਂਦਾ ਹੈ,
Forever and ever, chant the Glorious Praises of the Lord, and pain and poverty shall run away.
ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥
ਪਰ ਇਹ ‘ਨਾਮ’ ਰੂਪ ਅੰਨ ਪੂਰਬਲੇ ਲਿਖੇ ਭਾਗਾਂ ਅਨੁਸਾਰ ਪਾਈਦਾ ਹੈ ਤੇ ਮਿਲਦਾ ਹੈ ਪਰਮਾਤਮਾ ਦੀ ਰਜ਼ਾ ਅਨੁਸਾਰ ।
People obtain that which they are pre-ordained to receive, according to the Will of the Lord.
ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥
(ਮਾਇਆ ਵਿਚ ਮੋਏ ਹੋਏ ਜਿਸ ਕਿਸੇ ਨੂੰ) ਜਿੰਦ ਪਾਈ ਹੈ ਪਰਮੇਸ਼ਰ ਨੇ ਹੀ (ਪਾਈ ਹੈ), ਹੇ ਨਾਨਕ! ਉਸ ਪ੍ਰਭੂ ਨੂੰ ਸਿਮਰ ।੧।
The Transcendent Lord keeps you alive; O Nanak, meditate on Him. ||1||