ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥
(ਕਿਸੇ ਦੇ ਘਰ ਘੜੀ ਦੋ ਘੜੀ ਲਈ ਗਿਆ ਹੋਇਆ ਕੋਈ ਪ੍ਰਾਹੁਣਾ ਉਸ ਘਰ ਦੇ ਕੰਮ ਸਵਾਰਨ ਵਾਲਾ ਬਣ ਬੈਠੇ ਤਾਂ ਹਾਸੋ-ਹੀਣਾ ਹੀ ਹੁੰਦਾ ਹੈ
For a brief moment, man is a guest of the Lord; he tries to resolve his affairs.
ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥
ਤਿਵੇਂ ਜੀਵ ਇਸ ਜਗਤ ਵਿਚ) ਘੜੀ ਦੋ ਘੜੀਆਂ ਦਾ ਪ੍ਰਾਹੁਣਾ ਹੈ, ਪਰ ਇਸ ਦੇ ਹੀ ਕੰਮ-ਧੰਧੇ ਨਿਜਿੱਠਣ ਵਾਲਾ ਬਣ ਜਾਂਦਾ ਹੈ । ਮੂਰਖ (ਜੀਵਨ ਦਾ ਸਹੀ ਰਾਹ) ਨਹੀਂ ਸਮਝਦਾ, ਮਾਇਆ ਦੇ ਮੋਹ ਵਿਚ ਤੇ ਕਾਮਵਾਸ਼ਨਾ ਵਿਚ ਫਸਿਆ ਰਹਿੰਦਾ ਹ
Engrossed in Maya and sexual desire, the fool does not understand.
ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥
ਜਦੋਂ (ਇਥੋਂ) ਉੱਠ ਕੇ ਤੁਰ ਪੈਂਦਾ ਹੈ ਤਾਂ ਪਛੁਤਾਂਦਾ ਹੈ (ਪਰ ਉਸ ਵੇਲੇ ਪਛੁਤਾਇਆਂ ਕੀਹ ਬਣਦਾ ਹੈ ?) ਜਮਾਂ ਦੇ ਵੱਸ ਪੈ ਜਾਂਦਾ ਹੈ ।੧।
He arises and departs with regret, and falls into the clutches of the Messenger of Death. ||1||
ਅੰਧੇ ਤੂੰ ਬੈਠਾ ਕੰਧੀ ਪਾਹਿ ॥
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ! (ਜਿਵੇਂ ਕੋਈ ਰੁੱਖ ਨਦੀ ਦੇ ਕੰਢੇ ਉੱਤੇ ਉੱਗਾ ਹੋਇਆ ਹੋਵੇ ਤੇ ਕਿਸੇ ਭੀ ਵੇਲੇ ਕੰਢੇ ਨੂੰ ਢਾਹ ਲਗ ਕੇ ਰੁੱਖ ਨਦੀ ਵਿਚ ਰੁੜ੍ਹ ਜਾਂਦਾ ਹੈ, ਤਿਵੇਂ) ਤੰੂ (ਮੌਤ-ਨਦੀ ਦੇ) ਕੰਢੇ ਉੱਤੇ ਬੈਠਾ ਹੋਇਆ ਹੈਂ (ਪਤਾ ਨਹੀਂ ਕੇਹੜੇ ਵੇਲੇ ਤੇਰੀ ਮੌਤ ਆ ਜਾਏ)
You are sitting on the collapsing riverbank-are you blind?
ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥
ਜੇ (ਤੇਰੇ ਮੱਥੇ ਉੱਤੇ) ਪੂਰਬਲੇ ਜਨਮ ਵਿਚ (ਕੀਤੀ ਕਮਾਈ ਦਾ ਚੰਗਾ ਲੇਖ) ਲਿਖਿਆ ਹੋਇਆ ਹੋਵੇ ਤਾਂ ਤੰੂ ਗੁਰੂ ਦਾ ਉਪਦੇਸ਼ ਕਮਾ ਲਏਂ (ਗੁਰੂ ਦੇ ਉਪਦੇਸ਼ ਅਨੁਸਾਰ ਆਪਣਾ ਜੀਵਨ ਬਣਾਏਂ, ਤੇ ਆਤਮਕ ਮੌਤ ਤੋਂ ਬਚ ਜਾਏਂ) ।੧।ਰਹਾਉ।
If you are so pre-destined, then act according to the Guru's Teachings. ||1||Pause||
ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥
ਇਹ ਜ਼ਰੂਰੀ ਨਹੀਂ ਕਿ ਹਰੀ ਖੇਤੀ ਨਾਹ ਵੱਢੀ ਜਾਏ, ਡੱਡਿਆਂ ਤੇ ਆਈ ਹੋਈ (ਅੱਧ-ਪੱਕੀ) ਨਾਹ ਵੱਢੀ ਜਾਏ, ਤੇ ਸਿਰਫ਼ ਪੱਕੀ ਹੋਈ ਹੀ ਵੱਢੀ ਜਾੲ
The Reaper does not look upon any as unripe, half-ripe or fully ripe.
ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥
ਜਦੋਂ ਖੇਤ ਦੇ ਮਾਲਕ ਦਾ ਹੁਕਮ ਹੁੰਦਾ ਹੈ, ਉਹ ਵਾਢੇ ਤਿਆਰ ਕਰਦਾ ਹੈ ਜੋ ਦਾਤਰੇ ਲੈ ਲੈ ਕੇ (ਖੇਤ ਵਿਚ) ਆ ਪਹੁੰਚਦੇ ਹਨ
Picking up and wielding their sickles, the harvesters arrive.
ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥
(ਉਹ ਵਾਢੇ ਖੇਤ ਨੂੰ) ਵੱਢ ਕੇ ਸਾਰਾ ਖੇਤ ਮਿਣ ਲੈਂਦੇ ਹਨ (ਇਸ ਤਰ੍ਹਾਂ ਜਗਤ ਦਾ ਮਾਲਕ ਪ੍ਰਭੂ ਜਦੋਂ ਹੁਕਮ ਕਰਦਾ ਹੈ ਜਮ ਆ ਕੇ ਜੀਵਾਂ ਨੂੰ ਲੈ ਜਾਂਦੇ ਹਨ, ਚਾਹੇ ਬਾਲ-ਉਮਰ ਹੋਣ, ਚਾਹੇ ਜਵਾਨ ਹੋਣ ਤੇ ਚਾਹੇ ਬੁੱਢੇ ਹੋ ਚੁੱਕੇ ਹੋਣ) ।੨।
When the landlord gives the order, they cut and measure the crop. ||2||
ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥
(ਮਾਇਆ-ਗ੍ਰਸੇ ਮੂਰਖ ਮਨੁੱਖ ਦੀ ਜੀਵਨ-ਰਾਤ ਦਾ) ਪਹਿਲਾ ਪਹਰ ਦੁਨੀਆ ਦੇ ਧੰਧਿਆਂ ਵਿਚ ਬੀਤ ਜਾਂਦਾ ਹੈ, ਦੂਜੇ ਪਹਰ (ਮੋਹ ਦੀ ਨੀਂਦ ਵਿਚ) ਰੱਜ ਕੇ ਸੁੱਤਾ ਰਹਿੰਦਾ ਹ
The first watch of the night passes away in worthless affairs, and the second passes in deep sleep.
ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥
ਤੀਜੇ ਪਹਰ ਵਿਸ਼ੇ ਭੋਗਦਾ ਰਂਿਹੰਦਾ ਹੈ, ਤੇ ਚੌਥੇ ਪਹਰ (ਆਖ਼ਰ) ਦਿਨ ਚੜ੍ਹ ਪੈਂਦਾ ਹੈ (ਬੁਢੇਪਾ ਆ ਕੇ ਮੌਤ ਆ ਕੂਕਦੀ ਹੈ)
In the third, they babble nonsense, and when the fourth watch comes, the day of death has arrived.
ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥
ਜਿਸ ਪ੍ਰਭੂ ਨੇ ਇਸ ਨੂੰ ਜਿੰਦ ਤੇ ਸਰੀਰ ਦਿੱਤਾ ਹੈ ਉਹ ਕਦੇ ਭੀ ਇਸ ਦੇ ਚਿੱਤ ਵਿੱਚ ਨਹੀਂ ਆਉਂਦਾ (ਉਸ ਨੂੰ ਕਦੇ ਭੀ ਯਾਦ ਨਹੀਂ ਕਰਦਾ) ।੩।
The thought of the One who bestows body and soul never enters the mind. ||3||
ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥
ਹੇ ਨਾਨਕ ! (ਆਖ—) ਮੈਂ ਸਾਧ ਸੰਗਤਿ ਤੋਂ ਸਦਕੇ ਜਾਂਦਾ ਹਾਂ, ਸਾਧ ਸੰਗਤਿ ਤੋਂ ਆਪਣੀ ਜਿੰਦ ਕੁਰਬਾਨ ਕਰਦਾ ਹਾਂ
I am devoted to the Saadh Sangat, the Company of the Holy; I sacrifice my soul to them.
ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥
ਕਿਉਂਕਿ ਸਾਧ ਸੰਗਤਿ ਤੋਂ ਹੀ ਮਨ ਵਿਚ (ਪ੍ਰਭੂ ਦੇ ਸਿਮਰਨ ਦੀ) ਸੂਝ ਪੈਦਾ ਹੰੁਦੀ ਹੈ, (ਸਾਧ ਸੰਗਤਿ ਦੀ ਰਾਹੀਂ ਹੀ) ਸਭ ਦੇ ਦਿਲ ਦੀ ਜਾਣਨ ਵਾਲਾ ਅਕਾਲਪੁਰਖ ਮਿਲਦਾ ਹੈ
Through them, understanding has entered my mind, and I have met the All-knowing Lord God.
ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥
ਅੰਤਰਜਾਮੀ ਸੁਜਾਣ ਪ੍ਰਭੂ ਨੂੰ (ਸਾਧ ਸੰਗਤਿ ਦੀ ਕਿਰਪਾ ਨਾਲ ਹੀ) ਮੈਂ ਸਦਾ ਆਪਣੇ ਅੰਗ-ਸੰਗ ਵੇਖਿਆ ਹੈ ।੪।੪।੭੪।
Nanak sees the Lord always with him-the Lord, the Inner-knower, the Searcher of hearts. ||4||4||74||