ਪਉੜੀ ॥
Pauree:
ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥
ਮੈਂ ਉਸ ਸੱਚੇ ਪ੍ਰਭੂ ਨੂੰ ਸਿਮਰਾਂ, ਜਿਸ ਪਾਸੋਂ ਸਾਰੇ ਸੁਖ ਤੇ ਸਾਰੇ ਫਲ ਮੰਗੀਦੇ ਹਨ,
One who longs for all comforts and rewards should practice Truth.
ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥
ਉਸ ਪਾਰਬ੍ਰਹਮ ਨੂੰ ਆਪਣੇ ਅੰਗ-ਸੰਗ ਵੇਖਾਂ ਤੇ ਕੇਵਲ ਉਸੇ ਦਾ ਹੀ ਨਾਮ ਧਿਆਵਾਂ ।
Behold the Supreme Lord God near you, and meditate on the Naam, the Name of the One Lord.
ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥
ਸਭ ਦੇ ਚਰਨਾਂ ਦੀ ਧੂੜ ਹੋ ਕੇ ਮੈਂ ਪਰਮਾਤਮਾ ਵਿਚ ਲੀਨ ਹੋ ਜਾਵਾਂ ।
Become the dust of all men's feet, and so merge with the Lord.
ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥
ਮੈਂ ਕਿਸੇ ਭੀ ਜੀਵ ਨੂੰ ਦੁੱਖ ਨਾ ਦਿਆਂ ਤੇ (ਇਸ ਤਰ੍ਹਾਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਵਾਂ (ਭਾਵ, ਪ੍ਰਭੂ ਦੀ ਹਜ਼ੂਰੀ ਵਿਚ ਅੱਪੜਾਂ) ।
Do not cause any being to suffer, and you shall go to your true home with honor.
ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥
ਹੇ ਨਾਨਕ! ਮੈਂ ਹੋਰਨਾਂ ਨੂੰ ਭੀ ਦੱਸਾਂ ਕਿ ਕਰਤਾਰ ਅਕਾਲ ਪੁਰਖ (ਵਿਕਾਰਾਂ ਵਿਚ) ਡਿੱਗਿਆਂ ਹੋਇਆਂ ਨੂੰ ਭੀ ਪਵਿੱਤ੍ਰ ਕਰਨ ਵਾਲਾ ਹੈ ।੧੭।
Nanak speaks of the Purifier of sinners, the Creator, the Primal Being. ||17||