ਪਉੜੀ ॥
Pauree:
ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥
ਜਿਸ ਪਰਮਾਤਮਾ ਦੇ ਘਰ ਵਿਚ ਸਾਰੇ ਖ਼ਜ਼ਾਨੇ ਹਨ ਉਹ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ ।
All treasures are in His Home; whatever the Lord does, comes to pass.
ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥
ਉਸ ਦੇ ਸੰਤ ਜਨ ਉਸ ਨੂੰ ਸਿਮਰ ਸਿਮਰ ਕੇ ਜੀਊਂਦੇ ਹਨ (ਭਾਵ, ਉਸ ਦੇ ਸਿਮਰਨ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੇ ਹਨ, ਕਿਉਂਕਿ ਪ੍ਰਭੂ ਉਹਨਾਂ ਦੇ) ਪਾਪਾਂ ਦੀ ਸਾਰੀ ਮੈਲ ਧੋ ਦੇਂਦਾ ਹੈ,
The Saints live by chanting and meditating on the Lord, washing off the filth of their sins.
ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥
ਪ੍ਰਭੂ ਦੇ ਸੋਹਣੇ ਚਰਨ ਉਹਨਾਂ ਦੇ ਮਨ ਵਿਚ ਵੱਸਦੇ ਹਨ, ਪ੍ਰਭੂ ਉਹਨਾਂ ਦੇ ਸਾਰੇ ਕਲੇਸ਼ ਨਾਸ ਕਰ ਦੇਂਦਾ ਹੈ ।
With the Lotus Feet of the Lord dwelling within the heart, all misfortune is taken away.
ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥
(ਪਰ ਇਹ ਦਾਤਿ ਗੁਰੂ ਦੀ ਰਾਹੀਂ ਮਿਲਦੀ ਹੈ) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਦਾ ਹੈ ਉਹ ਨਾਹ ਜਨਮ ਮਰਨ ਦੇ ਗੇੜ ਵਿਚ ਪੈਂਦਾ ਹੈ ਤੇ ਨਾਹ ਦੁਖੀ ਹੁੰਦਾ ਹੈ ।
One who meets the Perfect Guru, shall not have to suffer through birth and death.
ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥
ਪ੍ਰਭੂ ਦੇ ਦਰਸ਼ਨ ਦੀ ਤਾਂਘ ਨਾਨਕ ਨੂੰ ਭੀ ਬੜੀ ਤੀਬਰ ਹੈ, ਪਰ ਉਹ ਆਪਣਾ ਦਰਸ਼ਨ ਆਪ ਹੀ ਮਿਹਰ ਕਰ ਕੇ ਦੇਂਦਾ ਹੈ ।੧੮।
Nanak is thirsty for the Blessed Vision of God's Darshan; by His Grace, He has bestowed it. ||18||