ਪਉੜੀ ॥
Pauree:
ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥
ਹੇ ਮਿੱਤਰ! ਜੋ ਮਨੁੱਖ ਜੀਭ ਨਾਲ ਹਰਿ-ਨਾਮ ਉਚਾਰਦਾ ਹੈ, ਤੇ ਕੰਨਾਂ ਨਾਲ ਹਰਿ-ਨਾਮ ਸੁਣਦਾ ਹੈ, ਉਹ (ਮਨੁੱਖ ਸੰਸਾਰ-ਸਾਗਰ ਤੋਂ) ਬਚ ਜਾਂਦਾ ਹੈ ।
Those who chant the Lord's Name with their tongues and hear it with their ears are saved, O my friend.
ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥
ਉਸ ਦੇ ਉਹ ਹੱਥ ਪਵਿੱਤ੍ਰ ਹਨ ਜੋ ਸ਼ਰਧਾ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ।
Those hands which lovingly write the Praises of the Lord are pure.
ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥
ਉਸ ਮਨੁੱਖ ਨੇ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ ਹੈ ਤੇ ਸਾਰੇ ਪੁੰਨ ਕਰਮ ਕਰ ਲਏ ਹਨ ।
It is like performing all sorts of virtuous deeds, and bathing at the sixty-eight sacred shrines of pilgrimage.
ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥
ਅਜੇਹੇ ਮਨੁੱਖ ਸੰਸਾਰ-ਸਮੰੁਦਰ (ਦੇ ਵਿਕਾਰਾਂ ਵਿਚ ਡੁੱਬਣ) ਤੋਂ ਬਚ ਜਾਂਦੇ ਹਨ, ਉਹਨਾਂ ਨੇ ਮਾਇਆ ਦਾ ਕਿਲ੍ਹਾ ਜਿੱਤ ਲਿਆ (ਸਮਝੋ) ।
They cross over the world-ocean, and conquer the fortress of corruption.
ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥
ਹੇ ਨਾਨਕ! ਐਸੇ ਬੇਅੰਤ ਪ੍ਰਭੂ ਨੂੰ ਸਿਮਰ, ਜਿਸ ਨੇ ਆਪਣੇ ਲੜ ਲਾ ਕੇ (ਅਨੇਕਾਂ ਜੀਵ) ਬਚਾਏ ਹਨ ।੧੯।
O Nanak, serve the Infinite Lord; grasp the hem of His robe, and He will save you. ||19||