ਪਉੜੀ ॥
Pauree:
ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥
(ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਸ ਦਾ) ਮਨ ਪਰਮਾਤਮਾ ਨਾਲ ਰੰਗਿਆ ਜਾਂਦਾ ਹੈ ਉਸ ਨੂੰ ਪ੍ਰਭੂ ਦਾ ਨਾਮ ਹੀ ਚੰਗੇ ਭੋਜਨ ਤੇ ਪੁਸ਼ਾਕੇ ਹੈ ।
To imbue the mind with the Lord of the Universe is the true food and dress.
ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥
ਪਰਮਾਤਮਾ ਦੇ ਨਾਮ ਨਾਲ ਉਸ ਦਾ ਪਿਆਰ ਬਣ ਜਾਂਦਾ ਹੈ, ਇਹੀ ਉਸ ਲਈ ਹਾਥੀ ਤੇ ਘੋੜੇ ਹੈ ।
To embrace love for the Name of the Lord is to possess horses and elephants.
ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥
ਪ੍ਰਭੂ ਨੂੰ ਸਿਮਰਨ ਤੋਂ ਕਦੇ ਉਹ ਅੱਕਦਾ ਨਹੀਂ, ਇਹੀ ਉਸ ਲਈ ਰਾਜ ਜ਼ਮੀਨਾਂ ਤੇ ਬੇਅੰਤ ਖ਼ੁਸ਼ੀਆਂ ਹਨ,
To meditate on the Lord steadfastly is to rule over kingdoms of property and enjoy all sorts of pleasures.
ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥
ਉਹ ਢਾਡੀ ਪ੍ਰਭੂ ਦੇ ਦਰ ਤੋਂ ਸਦਾ ਮੰਗਦਾ ਹੈ, ਪ੍ਰਭੂ ਦਾ ਦਰ ਕਦੇ ਛੱਡਦਾ ਨਹੀਂ ।
The minstrel begs at God's Door - he shall never leave that Door.
ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ
ਹੇ ਨਾਨਕ! ਸਿਫ਼ਤਿ-ਸਾਲਾਹ ਕਰਨ ਵਾਲੇ ਦੇ ਮਨ ਵਿਚ ਤਨ ਵਿਚ ਸਦਾ ਚਾਉ ਬਣਿਆ ਰਹਿੰਦਾ ਹੈ; ਉਹ ਸਦਾ ਪ੍ਰਭੂ ਨੂੰ ਮਿਲਣ ਲਈ ਹੀ ਤਾਂਘਦਾ ਹੈ ।੨੧।੧।
Nanak has this yearning in his mind and body - he longs continually for God. ||21||1|| Sudh Keechay||