ਰਾਗੁ ਗਉੜੀ ਭਗਤਾਂ ਕੀ ਬਾਣੀ
Raag Gauree, The Word Of The Devotees:
 
ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
 
ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥
Gauree Gwaarayree, Fourteen Chau-Padas Of Kabeer Jee:
 
ਅਬ ਮੋਹਿ ਜਲਤ ਰਾਮ ਜਲੁ ਪਾਇਆ ॥
(ਭਾਲਦਿਆਂ ਭਾਲਦਿਆਂ) ਹੁਣ ਮੈਂ ਪ੍ਰਭੂ ਦੇ ਨਾਮ ਦਾ ਅੰਮ੍ਰਿਤ ਲੱਭ ਲਿਆ ਹੈ,
I was on fire, but now I have found the Water of the Lord's Name.
 
ਰਾਮ ਉਦਕਿ ਤਨੁ ਜਲਤ ਬੁਝਾਇਆ ॥੧॥ ਰਹਾਉ ॥
ਉਸ ਨਾਮ-ਅੰਮ੍ਰਿਤ ਨੇ ਮੇਰੇ ਸੜਦੇ ਸਰੀਰ ਨੂੰ ਠੰਢ ਪਾ ਦਿੱਤੀ ਹੈ ।੧।ਰਹਾਉ।
This Water of the Lord's Name has cooled my burning body. ||1||Pause||
 
ਮਨੁ ਮਾਰਣ ਕਾਰਣਿ ਬਨ ਜਾਈਐ ॥
ਜੰਗਲਾਂ ਵਲ (ਤੀਰਥ ਆਦਿਕਾਂ ਤੇ) ਮਨ ਨੂੰ ਮਾਰਨ ਲਈ (ਸ਼ਾਂਤ ਕਰਨ ਲਈ) ਜਾਈਦਾ ਹੈ,
To subdue their minds, some go off into the forests;
 
ਸੋ ਜਲੁ ਬਿਨੁ ਭਗਵੰਤ ਨ ਪਾਈਐ ॥੧॥
ਪਰ ਉਹ (ਨਾਮ-ਰੂਪ) ਅੰਮ੍ਰਿਤ (ਜੋ ਮਨ ਨੂੰ ਸ਼ਾਂਤ ਕਰ ਸਕੇ) ਪ੍ਰਭੂ ਤੋਂ ਬਿਨਾ (ਪ੍ਰਭੂ ਦੇ ਸਿਮਰਨ ਤੋਂ ਬਿਨਾ) ਨਹੀਂ ਲੱਭ ਸਕਦਾ ।੧।
but that Water is not found without the Lord God. ||1||
 
ਜਿਹ ਪਾਵਕ ਸੁਰਿ ਨਰ ਹੈ ਜਾਰੇ ॥
(ਤ੍ਰਿਸ਼ਨਾ ਦੀ) ਜਿਸ ਅੱਗ ਨੇ ਦੇਵਤੇ ਤੇ ਮਨੁੱਖ ਸਾੜ ਸੁੱਟੇ ਸਨ,
That fire has consumed angels and mortal beings,
 
ਰਾਮ ਉਦਕਿ ਜਨ ਜਲਤ ਉਬਾਰੇ ॥੨॥
ਪ੍ਰਭੂ ਦੇ (ਨਾਮ-) ਅੰਮ੍ਰਿਤ ਨੇ ਭਗਤ ਜਨਾਂ ਨੂੰ ਉਸ ਸੜਨ ਤੋਂ ਬਚਾ ਲਿਆ ਹੈ ।੨।
but the Water of the Lord's Name saves His humble servants from burning. ||2||
 
ਭਵ ਸਾਗਰ ਸੁਖ ਸਾਗਰ ਮਾਹੀ ॥
ਇਸ ਸੰਸਾਰ-ਸਮੁੰਦਰ ਵਿਚ (ਜੋ ਹੁਣ ਉਹਨਾਂ ਲਈ) ਸੁਖਾਂ ਦਾ ਸਮੰੁਦਰ (ਬਣ ਗਿਆ ਹੈ)
In the terrifying world-ocean, there is an ocean of peace.
 
ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥
(ਉਹ ਭਗਤ ਜਨ ਜਿਨ੍ਹਾਂ ਨੂੰ ‘ਰਾਮ-ਉਦਕ’ ਨੇ ਸੜਨ ਤੋਂ ਬਚਾਇਆ ਹੈ) ਨਾਮ-ਅੰਮ੍ਰਿਤ ਲਗਾਤਾਰ ਪੀ ਰਹੇ ਹਨ ਤੇ ਉਹ ਅੰਮ੍ਰਿਤ ਮੁੱਕਦਾ ਨਹੀਂ ।੩।
I continue to drink it in, but this Water is never exhausted. ||3||
 
ਕਹਿ ਕਬੀਰ ਭਜੁ ਸਾਰਿੰਗਪਾਨੀ ॥
ਕਬੀਰ ਜੀ ਆਖਦੇ ਹਨ—(ਹੇ ਮਨ!) ਪਰਮਾਤਮਾ ਦਾ ਸਿਮਰਨ ਕਰ,
Says Kabeer, meditate and vibrate upon the Lord, like the rainbird remembering the water.
 
ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥੪॥੧॥
ਪਰਮਾਤਮਾ ਦੇ ਨਾਮ-ਅੰਮ੍ਰਿਤ ਨੇ ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟਾ ਦਿੱਤੀ ਹੈ ।੪।੧।
The Water of the Lord's Name has quenched my thirst. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by