ਗਉੜੀ ਕਬੀਰ ਜੀ ॥
Gauree, Kabeer Jee:
ਮਾਧਉ ਜਲ ਕੀ ਪਿਆਸ ਨ ਜਾਇ ॥
ਹੇ ਮਾਇਆ ਦੇ ਪਤੀ ਪ੍ਰਭੂ! ਤੇਰੇ ਨਾਮ-ਅੰਮ੍ਰਿਤ ਦੀ ਤ੍ਰੇਹ ਮਿਟਦੀ ਨਹੀਂ (ਭਾਵ, ਤੇਰਾ ਨਾਮ ਜਪ ਜਪ ਕੇ ਮੈਂ ਰੱਜਦਾ ਨਹੀਂ ਹਾਂ),
O Lord, my thirst for the Water of Your Name will not go away.
ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥
ਤੇਰਾ ਨਾਮ-ਅੰਮ੍ਰਿਤ ਪੀਂਦਿਆਂ ਪੀਂਦਿਆਂ ਵਧੀਕ ਤਾਂਘ ਪੈਦਾ ਹੋ ਰਹੀ ਹੈ ।੧।ਰਹਾਉ।
The fire of my thirst burns even more brightly in that Water. ||1||Pause||
ਤੂੰ ਜਲਨਿਧਿ ਹਉ ਜਲ ਕਾ ਮੀਨੁ ॥
ਹੇ ਪ੍ਰਭੂ! ਤੂੰ ਜਲ ਦਾ ਖ਼ਜ਼ਾਨਾ (ਸਮੁੰਦਰ) ਹੈਂ, ਤੇ ਮੈਂ ਉਸ ਜਲ ਦਾ ਮੱਛ ਹਾਂ ।
You are the Ocean of Water, and I am just a fish in that Water.
ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥
ਜਲ ਵਿਚ ਹੀ ਮੈਂ ਜੀਊਂਦਾ ਰਹਿ ਸਕਦਾ ਹਾਂ; ਜਲ ਤੋਂ ਬਿਨਾ ਮੈਂ ਮਰ ਜਾਂਦਾ ਹਾਂ ।੧।
In that Water, I remain; without that Water, I would perish. ||1||
ਤੂੰ ਪਿੰਜਰੁ ਹਉ ਸੂਅਟਾ ਤੋਰ ॥
ਤੂੰ ਮੇਰਾ ਪਿੰਜਰਾ ਹੈਂ, ਮੈਂ ਤੇਰਾ ਕਮਜ਼ੋਰ ਜਿਹਾ ਤੋਤਾ ਹਾਂ,
You are the cage, and I am Your parrot.
ਜਮੁ ਮੰਜਾਰੁ ਕਹਾ ਕਰੈ ਮੋਰ ॥੨॥
ਤੇਰੇ ਆਸਰੇ ਰਿਹਾਂ) ਜਮ-ਰੂਪ ਬਿੱਲਾ ਮੇਰਾ ਕੀਹ ਵਿਗਾੜ ਸਕਦਾ ਹੈ? ।੨।
So what can the cat of death do to me? ||2||
ਤੂੰ ਤਰਵਰੁ ਹਉ ਪੰਖੀ ਆਹਿ ॥
ਹੇ ਪ੍ਰਭੂ! ਤੂੰ ਸੋਹਣਾ ਰੁੱਖ ਹੈਂ ਤੇ ਮੈਂ (ਉਸ ਰੁੱਖ ਦੇ ਆਸਰੇ ਰਹਿਣ ਵਾਲਾ) ਪੰਛੀ ਹਾਂ ।
You are the tree, and I am the bird.
ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥
(ਮੈਨੂੰ) ਮੰਦ-ਭਾਗੀ ਨੂੰ (ਅਜੇ ਤਕ) ਤੇਰਾ ਦਰਸ਼ਨ ਨਸੀਬ ਨਹੀਂ ਹੋਇਆ ।੩।
I am so unfortunate - I cannot see the Blessed Vision of Your Darshan! ||3||
ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥
ਹੇ ਪ੍ਰਭੂ! ਤੂੰ (ਮੇਰਾ) ਗੁਰੂ ਹੈਂ, ਮੈਂ ਤੇਰਾ ਨਵਾਂ ਸਿੱਖ ਹਾਂ (ਭਾਵ, ਤੇਰੇ ਨਾਲ ਉਸੇ ਤਰ੍ਹਾਂ ਪਿਆਰ ਹੈ ਜਿਵੇਂ ਨਵਾਂ ਨਵਾਂ ਸਿੱਖ ਆਪਣੇ ਗੁਰੂ ਨਾਲ ਕਰਦਾ ਹੈ) ।
You are the True Guru, and I am Your new disciple.
ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥
ਕਬੀਰ ਜੀ ਆਖਦੇ ਹਨ—ਹੁਣ ਤਾਂ (ਮਨੁੱਖਾ-ਜਨਮ) ਅਖ਼ੀਰ ਦਾ ਵੇਲਾ ਹੈ, ਮੈਨੂੰ ਜ਼ਰੂਰ ਮਿਲ ।੪।੨।
Says Kabeer, O Lord, please meet me - this is my very last chance! ||4||2||