ਗਉੜੀ ਕਬੀਰ ਜੀ ॥
Gauree, Kabeer Jee:
ਜਬ ਹਮ ਏਕੋ ਏਕੁ ਕਰਿ ਜਾਨਿਆ ॥
ਜਦੋਂ ਅਸਾਂ (ਭਾਵ, ਮੈਂ) ਇਹ ਸਮਝ ਲਿਆ ਹੈ ਕਿ ਸਭ ਥਾਈਂ ਇਕ ਪਰਮਾਤਮਾ ਹੀ ਵਿਆਪਕ ਹੈ,
When I realize that there is One, and only One Lord,
ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥
ਤਾਂ (ਪਤਾ ਨਹੀਂ) ਲੋਕਾਂ ਨੇ ਇਸ ਗੱਲ ਨੂੰ ਕਿਉਂ ਬੁਰਾ ਮਨਾਇਆ ਹੈ ।੧।
why then should the people be upset? ||1||
ਹਮ ਅਪਤਹ ਅਪੁਨੀ ਪਤਿ ਖੋਈ ॥
ਮੈਂ ਨਿਸੰਗ ਹੋ ਗਿਆ ਹਾਂ ਤੇ ਮੈਨੂੰ ਇਹ ਪਰਵਾਹ ਨਹੀਂ ਕਿ ਕੋਈ ਮਨੱੁਖ ਮੇਰੀ ਇੱਜ਼ਤ ਕਰੇ ਜਾਂ ਨਾਹ ਕਰੇ ।
I am dishonored; I have lost my honor.
ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥
(ਤੁਹਾਨੂੰ ਲੋਕਾਂ ਨੂੰ ਜਗਤ ਵਿਚ ਮਨ-ਵਡਿਆਈ ਦਾ ਖ਼ਿਆਲ ਹੈ, ਇਸ ਵਾਸਤੇ ਜਿਸ ਰਾਹੇ ਮੈਂ ਪਿਆ ਹਾਂ) ਉਸ ਰਾਹੇ ਮੇਰੇ ਪਿੱਛੇ ਨਾਹ ਤੁਰੋ ।੧।ਰਹਾਉ।
No one should follow in my footsteps. ||1||Pause||
ਹਮ ਮੰਦੇ ਮੰਦੇ ਮਨ ਮਾਹੀ ॥
ਜੇ ਮੈਂ ਭੈੜਾ ਹਾਂ ਤਾਂ ਆਪਣੇ ਹੀ ਅੰਦਰ ਭੈੜਾ ਹਾਂ ਨ, (ਕਿਸੇ ਨੂੰ ਇਸ ਗੱਲ ਨਾਲ ਕੀਹ?);
I am bad, and bad in my mind as well.
ਸਾਝ ਪਾਤਿ ਕਾਹੂ ਸਿਉ ਨਾਹੀ ॥੨॥
ਮੈਂ ਕਿਸੇ ਨਾਲ (ਇਸੇ ਕਰਕੇ) ਕੋਈ ਮੇਲ-ਮੁਲਾਕਾਤ ਭੀ ਨਹੀਂ ਰੱਖੀ ਹੋਈ ।੨।
I have no partnership with anyone. ||2||
ਪਤਿ ਅਪਤਿ ਤਾ ਕੀ ਨਹੀ ਲਾਜ ॥
ਕੋਈ ਮੇਰੀ ਇੱਜ਼ਤ ਕਰੇ ਜਾਂ ਨਿਰਾਦਰੀ ਕਰੇ, ਮੈਂ ਇਸ ਵਿਚ ਕੋਈ ਹਾਣਤ ਨਹੀਂ ਸਮਝਦਾ;
I have no shame about honor or dishonor.
ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥
ਕਿਉਂਕਿ ਤੁਹਾਨੂੰ ਭੀ ਤਦੋਂ ਹੀ ਸਮਝ ਆਵੇਗੀ (ਕਿ ਅਸਲ ਇੱਜ਼ਤ ਜਾਂ ਨਿਰਾਦਰੀ ਕਿਹੜੀ ਹੈ) ਜਦੋਂ ਤੁਹਾਡਾ ਇਹ ਜਗਤ-ਵਿਖਾਵਾ ਉੱਘੜ ਜਾਇਗਾ ।੩।
But you shall know, when your own false covering is laid bare. ||3||
ਕਹੁ ਕਬੀਰ ਪਤਿ ਹਰਿ ਪਰਵਾਨੁ ॥
ਹੇ ਕਬੀਰ! ਆਖ—(ਅਸਲ) ਇੱਜ਼ਤ ਉਸੇ ਦੀ ਹੀ ਹੈ, ਜਿਸ ਨੂੰ ਪ੍ਰਭੂ ਕਬੂਲ ਕਰ ਲਏ ।
Says Kabeer, honor is that which is accepted by the Lord.
ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥
(ਤਾਂ ਤੇ, ਹੇ ਕਬੀਰ!) ਹੋਰ ਸਭ ਕੁਝ (ਭਾਵ, ਦੁਨੀਆ ਦੀ ਲੋਕ-ਲਾਜ) ਛੱਡ ਕੇ ਪਰਮਾਤਮਾ ਦਾ ਸਿਮਰਨ ਕਰ ।੪।੩।
Give up everything - meditate, vibrate upon the Lord alone. ||4||3||