ਗਉੜੀ ਕਬੀਰ ਜੀ ॥
Gauree, Kabeer Jee:
ਨਗਨ ਫਿਰਤ ਜੌ ਪਾਈਐ ਜੋਗੁ ॥
ਜੇ ਨੰਗੇ ਫਿਰਦਿਆਂ ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ
If Yoga could be obtained by wandering around naked,
ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥
ਤਾਂ ਜੰਗਲ ਦਾ ਹਰੇਕ ਪਸ਼ੂ ਮੁਕਤ ਹੋ ਜਾਣਾ ਚਾਹੀਦਾ ਹੈ ।੧।
then all the deer of the forest would be liberated. ||1||
ਕਿਆ ਨਾਗੇ ਕਿਆ ਬਾਧੇ ਚਾਮ ॥
ਨੰਗੇ ਰਿਹਾਂ ਕੀਹ ਸੌਰ ਜਾਣਾ ਹੈ ਤੇ ਪਿੰਡੇ ਤੇ ਚੰਮ ਲਪੇਟਿਆਂ ਕੀਹ ਮਿਲ ਜਾਣਾ ਹੈ?
What does it matter whether someone goes naked, or wears a deer skin,
ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥
(ਹੇ ਭਾਈ!) ਜਦ ਤਕ ਤੂੰ ਪਰਮਾਤਮਾ ਨੂੰ ਨਹੀਂ ਪਛਾਣਦਾ।੧।ਰਹਾਉ।
if he does not remember the Lord within his soul? ||1||Pause||
ਮੂਡ ਮੁੰਡਾਏ ਜੌ ਸਿਧਿ ਪਾਈ ॥
ਜੇ ਸਿਰ ਮੁਨਾਇਆਂ ਸਿੱਧੀ ਮਿਲ ਸਕਦੀ ਹੈ
If the spiritual perfection of the Siddhas could be obtained by shaving the head,
ਮੁਕਤੀ ਭੇਡ ਨ ਗਈਆ ਕਾਈ ॥੨॥
(ਤਾਂ ਇਹ ਕੀਹ ਕਾਰਨ ਹੈ ਕਿ) ਕੋਈ ਭੀ ਭੇਡ (ਹੁਣ ਤਕ ਮੁਕਤ ਨਹੀਂ ਹੋਈ?) ।੨।
then why haven't sheep found liberation? ||2||
ਬਿੰਦੁ ਰਾਖਿ ਜੌ ਤਰੀਐ ਭਾਈ ॥
ਹੇ ਭਾਈ! ਜੇ ਬਾਲ-ਜਤੀ ਰਿਹਾਂ (ਸੰਸਾਰ-ਸਮੁੰਦਰ ਤੋਂ) ਤਰ ਸਕੀਦਾ ਹੈ
If someone could save himself by celibacy, O Siblings of Destiny,
ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥
ਤਾਂ ਖੁਸਰੇ ਨੂੰ ਕਿਉਂ ਮੁਕਤੀ ਨਹੀਂ ਮਿਲ ਜਾਂਦੀ? ।੩।
why then haven't eunuchs obtained the state of supreme dignity? ||3||
ਕਹੁ ਕਬੀਰ ਸੁਨਹੁ ਨਰ ਭਾਈ ॥
ਹੇ ਕਬੀਰ! (ਬੇ-ਸ਼ੱਕ) ਆਖ—ਹੇ ਭਰਾਵੋ!
Says Kabeer, listen, O men, O Siblings of Destiny:
ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੂੰ ਮੁਕਤੀ ਨਹੀਂ ਮਿਲੀ ।੪।੪।
without the Lord's Name, who has ever found salvation? ||4||4||