ਕਬੀਰ ਜੀ ਗਉੜੀ ॥
Gauree, Kabeer Jee:
ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥
ਉਸ ਦਾ ਜਪ ਕਰਨਾ ਕਿਸ ਭਾ? ਉਸ ਦਾ ਤਪ ਕਿਸ ਅਰਥ? ਉਸ ਦੇ ਵਰਤ ਤੇ ਪੂਜਾ ਕਿਹੜੇ ਗੁਣ?
What use is chanting, and what use is penance, fasting or devotional worship,
ਜਾ ਕੈ ਰਿਦੈ ਭਾਉ ਹੈ ਦੂਜਾ ॥੧॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਪਿਆਰ ਹੈ, ।੨।
to one whose heart is filled with the love of duality? ||1||
ਰੇ ਜਨ ਮਨੁ ਮਾਧਉ ਸਿਉ ਲਾਈਐ ॥
ਹੇ ਭਾਈ! ਮਨ ਨੂੰ ਪਰਮਾਤਮਾ ਨਾਲ ਜੋੜਨਾ ਚਾਹੀਦਾ ਹੈ
O humble people, link your mind to the Lord.
ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥
(ਸਿਮਰਨ ਛੱਡ ਕੇ ਹੋਰ) ਸਿਆਣਪਾਂ ਨਾਲ ਰੱਬ ਨਹੀਂ ਮਿਲ ਸਕਦਾ ।੧।ਰਹਾਉ।
Through cleverness, the four-armed Lord is not obtained. ||Pause||
ਪਰਹਰੁ ਲੋਭੁ ਅਰੁ ਲੋਕਾਚਾਰੁ ॥
(ਹੇ ਭਾਈ!) ਲਾਲਚ, ਵਿਖਾਵਾ ਛੱਡ ਦੇਹ
Set aside your greed and worldly ways.
ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥
ਕਾਮ, ਕੋ੍ਰਧ ਅਤੇ ਅਹੰਕਾਰ ਛੱਡ ਦੇਹ ।੨।
Set aside sexual desire, anger and egotism. ||2||
ਕਰਮ ਕਰਤ ਬਧੇ ਅਹੰਮੇਵ ॥
ਮਨੁੱਖ ਧਾਰਮਿਕ ਰਸਮਾਂ ਕਰਦੇ ਕਰਦੇ ਹਉਮੈ ਵਿਚ ਬੱਝੇ ਪਏ ਹਨ,
Ritual practices bind people in egotism;
ਮਿਲਿ ਪਾਥਰ ਕੀ ਕਰਹੀ ਸੇਵ ॥੩॥
ਅਤੇ ਰਲ ਕੇ ਪੱਥਰਾਂ ਦੀ (ਹੀ) ਪੂਜਾ ਕਰ ਰਹੇ ਹਨ (ਪਰ ਇਹ ਸਭ ਕੁਝ ਵਿਅਰਥ ਹੈ) ।੩।
meeting together, they worship stones. ||3||
ਕਹੁ ਕਬੀਰ ਭਗਤਿ ਕਰਿ ਪਾਇਆ ॥
ਹੇ ਕਬੀਰ! ਆਖ—ਪਰਮਾਤਮਾ ਬੰਦਗੀ ਕਰਨ ਨਾਲ (ਹੀ) ਮਿਲਦਾ ਹੈ
Says Kabeer, He is obtained only by devotional worship.
ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥
ਭੋਲੇ ਸੁਭਾਉ ਨਾਲ ਮਿਲਦਾ ਹੈ ।੪।੬।
Through innocent love, the Lord is met. ||4||6||