ਗਉੜੀ ਕਬੀਰ ਜੀ ॥
Gauree, Kabeer Jee:
ਅਵਰ ਮੂਏ ਕਿਆ ਸੋਗੁ ਕਰੀਜੈ ॥
ਹੋਰਨਾਂ ਦੇ ਮਰਨ ਤੇ ਸੋਗ ਕਰਨ ਦਾ ਕੀਹ ਲਾਭ?
Why do you cry and mourn, when another person dies?
ਤਉ ਕੀਜੈ ਜਉ ਆਪਨ ਜੀਜੈ ॥੧॥
(ਉਹਨਾਂ ਦੇ ਵਿਛੋੜੇ ਦਾ) ਸੋਗ ਤਾਂ ਹੀ ਕਰੀਏ ਜੇ ਆਪ (ਇਥੇ ਸਦਾ) ਜੀਊਂਦੇ ਰਹਿਣਾ ਹੋਵੇ ।੧।
Do so only if you yourself are to live. ||1||
ਮੈ ਨ ਮਰਉ ਮਰਿਬੋ ਸੰਸਾਰਾ ॥
ਮੇਰੇ ਆਤਮਾ ਦੀ ਕਦੇ ਮੌਤ ਨਹੀਂ ਹੋਵੇਗੀ । ਮੁਰਦਾ ਹਨ ਉਹ ਜੀਵ ਜੋ ਜਗਤ ਦੇ ਧੰਧਿਆਂ ਵਿਚ ਫਸੇ ਹੋਏ ਹਨ ।
I shall not die as the rest of the world dies,
ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥
ਮੈਨੂੰ (ਤਾਂ) ਹੁਣ (ਅਸਲ) ਜ਼ਿੰਦਗੀ ਦੇਣ ਵਾਲਾ ਪਰਮਾਤਮਾ ਮਿਲ ਪਿਆ ਹੈ ।੧।ਰਹਾਉ।
for now I have met the life-giving Lord. ||1||Pause||
ਇਆ ਦੇਹੀ ਪਰਮਲ ਮਹਕੰਦਾ ॥
(ਜੀਵ) ਇਸ ਸਰੀਰ ਤੇ ਕਈ ਸੁਗੰਧੀਆਂ ਮਹਿਕਾਉਂਦਾ ਹੈ;
People anoint their bodies with fragrant oils,
ਤਾ ਸੁਖ ਬਿਸਰੇ ਪਰਮਾਨੰਦਾ ॥੨॥
ਇਹਨਾਂ ਹੀ ਸੁਖਾਂ ਵਿਚ ਇਸ ਨੂੰ ਪਰਮ ਅਨੰਦ-ਸਰੂਪ ਪਰਮਾਤਮਾ ਭੁੱਲ ਜਾਂਦਾ ਹੈ ।੨।
and in that pleasure, they forget the supreme bliss. ||2||
ਕੂਅਟਾ ਏਕੁ ਪੰਚ ਪਨਿਹਾਰੀ ॥
(ਸਰੀਰ ਮਾਨੋ) ਇਕ ਨਿੱਕਾ ਜਿਹਾ ਖੂਹ ਹੈ, (ਪੰਜ ਗਿਆਨ-ਇੰਦਰੇ, ਮਾਨੋ) ਪੰਜ ਚਰੱਖੜੀਆਂ ਹਨ,
There is one well, and five water-carriers.
ਟੂਟੀ ਲਾਜੁ ਭਰੈ ਮਤਿ ਹਾਰੀ ॥੩॥
ਮਾਰੀ ਹੋਈ ਮੱਤ ਲੱਜ ਤੋਂ ਬਿਨਾ (ਪਾਣੀ) ਭਰ ਰਹੀ ਹੈ (ਭਾਵ, ਵਿਕਾਰਾਂ ਵਿਚ ਫਸੀ ਹੋਈ ਮੱਤ ਗਿਆਨ-ਇੰਦ੍ਰਿਆਂ ਦੀ ਰਾਹੀਂ ਵਿਕਾਰਾਂ ਵਿਚੋਂ ਸੁਖ ਲੈਣ ਦੇ ਵਿਅਰਥ ਜਤਨ ਕਰ ਰਹੀ ਹੈ) ।੩।
Even though the rope is broken, the fools continue trying to draw water. ||3||
ਕਹੁ ਕਬੀਰ ਇਕ ਬੁਧਿ ਬੀਚਾਰੀ ॥
ਹੇ ਕਬੀਰ! ਆਖ—(ਜਦੋਂ) ਵਿਚਾਰ ਵਾਲੀ ਬੁੱਧ ਅੰਦਰ (ਜਾਗ ਪਈ),
Says Kabeer, through contemplation, I have obtained this one understanding.
ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥
ਤਦੋਂ ਨਾਹ ਉਹ ਸਰੀਰਕ ਮੋਹ ਰਿਹਾ ਤੇ ਨਾਹ ਹੀ (ਵਿਕਾਰਾਂ ਵਲ ਖਿੱਚਣ ਵਾਲੇ) ਉਹ ਇੰਦਰੇ ਰਹੇ ।੪।੧੨।
There is no well, and no water-carrier. ||4||12||