ਗਉੜੀ ਕਬੀਰ ਜੀ ॥
Gauree, Kabeer Jee:
ਅਸਥਾਵਰ ਜੰਗਮ ਕੀਟ ਪਤੰਗਾ ॥
ਇਕ ਥਾਂ ਤੇ ਖਲੋਤੇ ਰਹਿਣ ਵਾਲੇ ਪਰਬਤ, ਰੁੱਖ ਆਦਿਕ, ਤੁਰਨ ਵਾਲੇ ਪਸ਼ੂ-ਪੰਛੀ, ਕੀੜੇ-ਪਤੰਗੇ
The mobile and immobile creatures, insects and moths
ਅਨਿਕ ਜਨਮ ਕੀਏ ਬਹੁ ਰੰਗਾ ॥੧॥
ਅਸੀ (ਹੁਣ ਤਕ) ਇਹੋ ਜਿਹੇ ਕਈ ਕਿਸਮਾਂ ਦੇ ਜਨਮਾਂ ਵਿਚ ਆ ਚੁਕੇ ਹਾਂ ।੧।
- in numerous lifetimes, I have passed through those many forms. ||1||
ਐਸੇ ਘਰ ਹਮ ਬਹੁਤੁ ਬਸਾਏ ॥
ਇਹੋ ਜਿਹੇ ਕਈ ਸਰੀਰਾਂ ਵਿਚੋਂ ਦੀ ਲੰਘ ਕੇ ਆਏ ਹਾਂ
I lived in many such homes, O Lord,
ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥
ਹੇ ਰਾਮ! ਜਦੋਂ ਅਸੀ ਜੂਨਾਂ ਵਿਚ ਪੈਂਦੇ ਗਏ
before I came into the womb this time. ||1||Pause||
ਜੋਗੀ ਜਤੀ ਤਪੀ ਬ੍ਰਹਮਚਾਰੀ ॥
ਕਦੇ ਅਸੀ ਜੋਗੀ ਬਣੇ, ਕਦੇ ਜਤੀ, ਕਦੇ ਤਪੀ, ਕਦੇ ਬ੍ਰਹਮਚਾਰੀ;
I was a Yogi, a celibate, a penitent, and a Brahmchaaree, with strict self-discipline.
ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥
ਕਦੇ ਛਤ੍ਰਪਤੀ ਰਾਜੇ ਬਣੇ ਕਦੇ ਮੰਗਤੇ ।੨।
Sometimes I was a king, sitting on the throne, and sometimes I was a beggar. ||2||
ਸਾਕਤ ਮਰਹਿ ਸੰਤ ਸਭਿ ਜੀਵਹਿ ॥
ਜੋ ਮਨੁੱਖ ਰੱਬ ਨਾਲੋਂ ਟੁੱਟੇ ਰਹਿੰਦੇ ਹਨ ਉਹ ਸਦਾ (ਇਸੇ ਤਰ੍ਹਾਂ) ਕਈ ਜੂਨਾਂ ਵਿਚ ਪੈਂਦੇ ਰਹਿੰਦੇ ਹਨ, ਪਰ ਸੰਤ ਜਨ ਸਦਾ ਜੀਊਂਦੇ ਹਨ (ਭਾਵ, ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ, ਕਿਉਂਕਿ)
The faithless cynics shall die, while the Saints shall all survive.
ਰਾਮ ਰਸਾਇਨੁ ਰਸਨਾ ਪੀਵਹਿ ॥੩॥
ਕਿਉਂਕਿ ਉਹ ਜੀਭ ਨਾਲ ਪ੍ਰਭੂ ਦੇ ਨਾਮ ਦਾ ਸ੍ਰੇਸ਼ਟ ਰਸ ਪੀਂਦੇ ਰਹਿੰਦੇ ਹਨ ।੩।
They drink in the Lord's Ambrosial Essence with their tongues. ||3||
ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥
(ਸੋ) ਹੇ ਕਬੀਰ! (ਪਰਮਾਤਮਾ ਦੇ ਅੱਗੇ ਇਸ ਤਰ੍ਹਾਂ) ਅਰਦਾਸ ਕਰ—ਹੇ ਪ੍ਰਭੂ! ਮਿਹਰ ਕਰ
Says Kabeer, O God, have mercy on me.
ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥
ਅਸੀ ਥੱਕ-ਟੁੱਟ ਕੇ (ਤੇਰੇ ਦਰ ਤੇ) ਆ ਡਿੱਗੇ ਹਾਂ, ਮਿਹਰ ਕਰ ਤੇ ਹੁਣ ਆਪਣਾ ਗਿਆਨ ਬਖ਼ਸ਼ ।੪।੧੩।
I am so tired; now, please bless me with Your perfection. ||4||13||