ਮੰਨੈ ਸੁਰਤਿ ਹੋਵੈ ਮਨਿ ਬੁਧਿ ॥
ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤਿ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ,
The faithful have intuitive awareness and intelligence.
ਮੰਨੈ ਸਗਲ ਭਵਣ ਕੀ ਸੁਧਿ ॥
ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ ,
The faithful know about all worlds and realms.
ਮੰਨੈ ਮੁਹਿ ਚੋਟਾ ਨਾ ਖਾਇ ॥
ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ,
The faithful shall never be struck across the face.
ਮੰਨੈ ਜਮ ਕੈ ਸਾਥਿ ਨ ਜਾਇ ॥
ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ ,
The faithful do not have to go with the Messenger of Death.
ਐਸਾ ਨਾਮੁ ਨਿਰੰਜਨੁ ਹੋਇ ॥
ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ,
Such is the Name of the Immaculate Lord.
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥
ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ।੧੩।
Only one who has faith comes to know such a state of mind. ||13||