ਗਉੜੀ ਕਬੀਰ ਜੀ ॥
Gauree, Kabeer Jee:
ਚੋਆ ਚੰਦਨ ਮਰਦਨ ਅੰਗਾ ॥
(ਜਿਸ ਸਰੀਰ ਦੇ) ਅੰਗਾਂ ਨੂੰ ਅਤਰ ਤੇ ਚੰਦਨ ਮਲੀਦਾ ਹੈ,
You may anoint your limbs with sandalwood oil,
ਸੋ ਤਨੁ ਜਲੈ ਕਾਠ ਕੈ ਸੰਗਾ ॥੧॥
ਉਹ ਸਰੀਰ (ਆਖ਼ਰ ਨੂੰ) ਲੱਕੜਾਂ ਵਿਚ ਪਾ ਕੇ ਸਾੜਿਆ ਜਾਂਦਾ ਹੈ ।੧।
but in the end, that body will be burned with the firewood. ||1||
ਇਸੁ ਤਨ ਧਨ ਕੀ ਕਵਨ ਬਡਾਈ ॥
ਇਸ ਸਰੀਰ ਤੇ ਧਨ ਉੱਤੇ ਕੀਹ ਮਾਣ ਕਰਨਾ ਹੋਇਆ?
Why should anyone take pride in this body or wealth?
ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥
ਇਹ ਇੱਥੇ ਹੀ ਧਰਤੀ ਤੇ ਪਏ ਰਹਿ ਜਾਂਦੇ ਹਨ (ਜੀਵ ਦੇ ਨਾਲ) ਨਹੀਂ ਜਾਂਦੇ ।੧।ਰਹਾਉ।
They shall end up lying on the ground; they shall not go along with you to the world beyond. ||1||Pause||
ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥
ਜੋ ਮਨੁੱਖ ਰਾਤ ਨੂੰ ਸੁੱਤੇ ਰਹਿੰਦੇ ਹਨ (ਭਾਵ, ਰਾਤ ਤਾਂ ਸੁੱਤਿਆਂ ਗੁਜ਼ਾਰ ਦੇਂਦੇ ਹਨ), ਤੇ ਦਿਨੇ (ਦੁਨਿਆਵੀ) ਕੰਮ-ਧੰਧੇ ਕਰਦੇ ਰਹਿੰਦੇ ਹਨ,
They sleep by night and work during the day,
ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥
ਪਰ ਇਕ ਪਲ ਮਾਤ੍ਰ ਭੀ ਪ੍ਰਭੂ ਦਾ ਨਾਮ ਨਹੀਂ ਜਪਦੇ ।੨।
but they do not chant the Lord's Name, even for an instant. ||2||
ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥
ਜੋ ਮਨੁੱਖ ਮੂੰਹ ਵਿਚ ਤਾਂ ਪਾਨ ਚੱਬ ਰਹੇ ਹਨ, ਤੇ ਜਿਨ੍ਹਾਂ ਦੇ ਹੱਥ ਵਿਚ (ਬਾਜਾਂ ਦੀਆਂ) ਡੋਰਾਂ ਹਨ (ਭਾਵ, ਜੋ ਸ਼ਿਕਾਰ ਆਦਿਕ ਸ਼ੁਗਲ ਵਿਚ ਰੁੱਝੇ ਰਹਿੰਦੇ ਹਨ),
They hold the string of the kite in their hands, and chew betel leaves in their mouths,
ਮਰਤੀ ਬਾਰ ਕਸਿ ਬਾਧਿਓ ਚੋਰ ॥੩॥
ਉਹ ਮਰਨ ਵੇਲੇ ਚੋਰਾਂ ਵਾਂਗ ਕੱਸ ਕੇ ਬੱਧੇ ਜਾਂਦੇ ਹਨ ।੩।
but at the time of death, they shall be tied up tight, like thieves. ||3||
ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥
ਜੋ ਮਨੁੱਖ ਸਤਿਗੁਰੂ ਦੀ ਮੱਤ ਲੈ ਕੇ ਬੜੇ ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾਉਂਦਾ ਹੈ,
Through the Guru's Teachings, and immersed in His Love, sing the Glorious Praises of the Lord.
ਰਾਮੈ ਰਾਮ ਰਮਤ ਸੁਖੁ ਪਾਵੈ ॥੪॥
ਉਹ ਕੇਵਲ ਪ੍ਰਭੂ ਨੂੰ ਸਿਮਰ ਸਿਮਰ ਕੇ ਸੁਖ ਮਾਣਦਾ ਹੈ ।੪।
Chant the Name of the Lord, Raam, Raam, and find peace. ||4||
ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥
ਪ੍ਰਭੂ ਆਪਣੀ ਮਿਹਰ ਕਰ ਕੇ ਜਿਸ ਦੇ ਹਿਰਦੇ ਵਿਚ ਆਪਣਾ ਨਾਮ ਟਿਕਾਉਂਦਾ ਹੈ,
In His Mercy, He implants the Naam within us;
ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥
ਉਸ ਵਿਚ ਉਹ ‘ਨਾਮ’ ਦੀ ਖ਼ੁਸ਼ਬੋ ਦਾ ਵਾਸ ਕਰਾ ਦੇਂਦਾ ਹੈ ।੫।
inhale deeply the sweet aroma and fragrance of the Lord, Har, Har. ||5||
ਕਹਤ ਕਬੀਰ ਚੇਤਿ ਰੇ ਅੰਧਾ ॥
ਕਬੀਰ ਜੀ ਆਖਦੇ ਹਨ—ਹੇ ਅਗਿਆਨੀ ਜੀਵ! ਪ੍ਰਭੂ ਨੂੰ ਸਿਮਰ;
Says Kabeer, remember Him, you blind fool!
ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥
ਪ੍ਰਭੂ ਹੀ ਸਦਾ-ਥਿਰ ਰਹਿਣ ਵਾਲਾ ਹੈ, ਬਾਕੀ ਸਾਰਾ ਜੰਜਾਲ ਨਾਸ ਹੋ ਜਾਣ ਵਾਲਾ ਹੈ ।੬।੧੬।
The Lord is True; all worldly affairs are false. ||6||16||