ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥
Gauree, Kabeer Jee, Ti-Padas And Chau-Tukas:
 
ਜਮ ਤੇ ਉਲਟਿ ਭਏ ਹੈ ਰਾਮ ॥
ਜਮਾਂ ਤੋਂ ਬਦਲ ਕੇ ਪ੍ਰਭੂ (ਦਾ ਰੂਪ) ਹੋ ਗਏ ਹਨ (ਭਾਵ, ਪਹਿਲਾਂ ਜੋ ਮੈਨੂੰ ਜਮ-ਰੂਪ ਦਿੱਸਦੇ ਸਨ, ਹੁਣ ਉਹ ਪ੍ਰਭੂ ਦਾ ਰੂਪ ਦਿਖਾਈ ਦੇਂਦੇ ਹਨ)
I have turned away from death and turned to the Lord.
 
ਦੁਖ ਬਿਨਸੇ ਸੁਖ ਕੀਓ ਬਿਸਰਾਮ ॥
ਮੇਰੇ ਦੁੱਖ ਦੂਰ ਹੋ ਗਏ ਹਨ ਤੇ ਸੁਖਾਂ ਨੇ (ਮੇਰੇ ਅੰਦਰ) ਡੇਰਾ ਆਣ ਜਮਾਇਆ ਹੈ ।
Pain has been eliminated, and I dwell in peac and comfort.
 
ਬੈਰੀ ਉਲਟਿ ਭਏ ਹੈ ਮੀਤਾ ॥
ਜੋ ਪਹਿਲਾਂ ਵੈਰੀ ਸਨ, ਹੁਣ ਉਹ ਸੱਜਣ ਬਣ ਗਏ ਹਨ (ਭਾਵ, ਜੋ ਇੰਦ੍ਰੇ ਪਹਿਲਾਂ ਵਿਕਾਰਾਂ ਵਲ ਲੈ ਜਾ ਕੇ ਵੈਰੀਆਂ ਵਾਲਾ ਕੰਮ ਕਰ ਰਹੇ ਸਨ, ਹੁਣ ਉਹ ਭਲੇ ਪਾਸੇ ਲਿਆ ਰਹੇ ਹਨ);
My enemies have been transformed into friends.
 
ਸਾਕਤ ਉਲਟਿ ਸੁਜਨ ਭਏ ਚੀਤਾ ॥੧॥
ਪਹਿਲਾਂ ਇਹ ਰੱਬ ਨਾਲੋਂ ਟੁੱਟੇ ਹੋਏ ਸਨ, ਹੁਣ ਉਲਟ ਕੇ ਅੰਤਰ-ਆਤਮੇ ਗੁਰਮੁਖ ਬਣ ਗਏ ਹਨ ।੧।
The faithless cynics have been transformed into good-hearted people. ||1||
 
ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥
ਹੁਣ ਮੈਨੂੰ ਸਾਰੇ ਸੁਖ ਆਨੰਦ ਪ੍ਰਤੀਤ ਹੋ ਰਹੇ ਹਨ;
Now, I feel that everything brings me peace.
 
ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥
ਜਦੋਂ ਦਾ ਮੈਂ ਪ੍ਰਭੂ ਨੂੰ ਪਛਾਣ ਲਿਆ ਹੈ (ਪ੍ਰਭੂ ਨਾਲ ਸਾਂਝ ਪਾ ਲਈ ਹੈ) ਤਦੋਂ ਦੀ (ਮੇਰੇ ਅੰਦਰ) ਠੰਢ ਪੈ ਗਈ ਹੈ ।੧।ਰਹਾਉ।
Peace and tranquility have come, since I realized the Lord of the Universe. ||1||Pause||
 
ਤਨ ਮਹਿ ਹੋਤੀ ਕੋਟਿ ਉਪਾਧਿ ॥
(ਮੇਰੇ ਸਰੀਰ ਵਿਚ ਵਿਕਾਰਾਂ ਦੇ) ਕੋ੍ਰੜਾਂ ਬਖੇੜੇ ਸਨ;
My body was afflicted with millions of diseases.
 
ਉਲਟਿ ਭਈ ਸੁਖ ਸਹਜਿ ਸਮਾਧਿ ॥
ਪ੍ਰਭੂ ਦੇ ਨਾਮ-ਰਸ ਵਿਚ ਜੁੜੇ ਰਹਿਣ ਕਰਕੇ ਉਹ ਸਾਰੇ ਪਲਟ ਕੇ ਸੁਖ ਬਣ ਗਏ ਹਨ
They have been transformed into the peaceful, tranquil concentration of Samaadhi.
 
ਆਪੁ ਪਛਾਨੈ ਆਪੈ ਆਪ ॥
ਆਪਣੇ ਅਸਲ ਸਰੂਪ ਨੂੰ ਪਛਾਣ ਲਿਆ ਹੈ (ਹੁਣ ਇਸ ਨੂੰ) ਪ੍ਰਭੂ ਹੀ ਪ੍ਰਭੂ ਦਿੱਸ ਰਿਹਾ ਹੈ;
When someone understands his own self,
 
ਰੋਗੁ ਨ ਬਿਆਪੈ ਤੀਨੌ ਤਾਪ ॥੨॥
ਰੋਗ ਤੇ ਤਿੰਨੇ ਤਾਪ (ਹੁਣ) ਪੋਹ ਨਹੀਂ ਸਕਦੇ ।੨।
he no longer suffers from illness and the three fevers. ||2||
 
ਅਬ ਮਨੁ ਉਲਟਿ ਸਨਾਤਨੁ ਹੂਆ ॥
ਹੁਣ ਮੇਰਾ ਮਨ (ਆਪਣੇ ਪਹਿਲੇ ਵਿਕਾਰਾਂ ਵਾਲੇ ਸੁਭਾਉ ਵਲੋਂ) ਹਟ ਕੇ ਪ੍ਰਭੂ ਦਾ ਰੂਪ ਹੋ ਗਿਆ ਹੈ;
My mind has now been restored to its original purity.
 
ਤਬ ਜਾਨਿਆ ਜਬ ਜੀਵਤ ਮੂਆ ॥
(ਇਸ ਗੱਲ ਦੀ) ਤਦੋਂ ਸਮਝ ਆਈ ਹੈ ਜਦੋਂ (ਇਹ ਮਨ) ਮਾਇਆ ਵਿਚ ਵਿਚਰਦਾ ਹੋਇਆ ਭੀ ਮਾਇਆ ਦੇ ਮੋਹ ਤੋਂ ਉੱਚਾ ਹੋ ਗਿਆ ਹੈ ।
When I became dead while yet alive, only then did I come to know the Lord.
 
ਕਹੁ ਕਬੀਰ ਸੁਖਿ ਸਹਜਿ ਸਮਾਵਉ ॥
ਹੇ ਕਬੀਰ! (ਹੁਣ ਬੇਸ਼ੱਕ) ਆਖ—ਮੈਂ ਆਤਮਕ ਅਨੰਦ ਵਿਚ ਅਡੋਲ ਅਵਸਥਾ ਵਿਚ ਜੁੜਿਆ ਹੋਇਆ ਹਾਂ;
Says Kabeer, I am now immersed in intuitive peace and poise.
 
ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
ਨਾਹ ਮੈਂ ਆਪ ਕਿਸੇ ਹੋਰ ਪਾਸੋਂ ਡਰਦਾ ਹਾਂ ਅਤੇ ਨਾਹ ਹੀ ਹੋਰਨਾਂ ਨੂੰ ਡਰਾਉਂਦਾ ਹਾਂ ।੩।੧੭।
I do not fear anyone, and I do not strike fear into anyone else. ||3||17||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by