ਗਉੜੀ ਕਬੀਰ ਜੀ ॥
Gauree, Kabeer Jee:
 
ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥
(ਪ੍ਰਸ਼ਨ :) ਸਰੀਰ ਦਾ ਮੋਹ ਦੂਰ ਹੋਇਆਂ ਆਤਮਾ ਕਿੱਥੇ ਟਿਕਦਾ ਹੈ? (ਭਾਵ, ਪਹਿਲਾਂ ਤਾਂ ਜੀਵ ਆਪਣੇ ਸਰੀਰ ਦੇ ਮੋਹ ਕਰਕੇ ਮਾਇਆ ਵਿਚ ਮਸਤ ਰਹਿੰਦਾ ਹੈ, ਜਦੋਂ ਇਹ ਮੋਹ ਦੂਰ ਹੋ ਜਾਏ, ਤਦੋਂ ਜੀਵ ਦੀ ਸੁਰਤ ਕਿੱਥੇ ਜੁੜੀ ਰਹਿੰਦੀ ਹੈ?) ।
When the body dies, where does the soul go?
 
ਸਬਦਿ ਅਤੀਤਿ ਅਨਾਹਦਿ ਰਾਤਾ ॥
(ਉੱਤਰ :) (ਤਦੋਂ ਆਤਮਾ) ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ਜੋ ਮਾਇਆ ਦੇ ਬੰਧਨਾਂ ਤੋ ਪਰੇ ਹੈ ਤੇ ਬੇਅੰਤ ਹੈ ।
It is absorbed into the untouched, unstruck melody of the Word of the Shabad.
 
ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥
(ਪਰ) ਜਿਸ ਮਨੁੱਖ ਨੇ ਪ੍ਰਭੂ ਨੂੰ (ਆਪਣੇ ਅੰਦਰ) ਜਾਣਿਆ ਹੈ ਉਸ ਨੇ ਹੀ ਉਸ ਨੂੰ ਪਛਾਣਿਆ ਹੈ,
Only one who knows the Lord realizes Him.
 
ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥
ਜਿਵੇਂ ਗੰੁਗੇ ਦਾ ਮਨ ਸ਼ੱਕਰ ਵਿਚ ਪਤੀਜਦਾ ਹੈ (ਕੋਈ ਹੋਰ ਉਸ ਸੁਆਦ ਨੂੰ ਨਹੀਂ ਸਮਝਦਾ, ਕਿਸੇ ਹੋਰ ਨੂੰ ਉਹ ਸਮਝਾ ਨਹੀਂ ਸਕਦਾ) ।੧।
The mind is satisfied and satiated, like the mute who eats the sugar candy and just smiles, without speaking. ||1||
 
ਐਸਾ ਗਿਆਨੁ ਕਥੈ ਬਨਵਾਰੀ ॥
ਇਹੋ ਜਿਹਾ ਗਿਆਨ ਪ੍ਰਭੂ ਆਪ ਹੀ ਪਰਗਟ ਕਰਦਾ ਹੈ (ਭਾਵ, ਪ੍ਰਭੂ ਨਾਲ ਮਿਲਾਪ ਵਾਲਾ ਇਹ ਸੁਆਦ ਪ੍ਰਭੂ ਆਪ ਹੀ ਬਖ਼ਸ਼ਦਾ ਹੈ,
Such is the spiritual wisdom which the Lord has imparted.
 
ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥
ਤਾਂ ਤੇ ਹੇ ਮਨ! ਸੁਆਸ ਸੁਆਸ ਨਾਮ ਜਪ, ਇਹੀ ਹੈ ਸੁਖਮਨਾ ਨਾੜੀ ਦਾ ਅੱਭਿਆਸ ।੧।ਰਹਾਉ।
O mind, hold your breath steady within the central channel of the Sushmanaa. ||1||Pause||
 
ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥
ਇਹੋ ਜਿਹਾ ਗੁਰੂ ਧਾਰਨ ਕਰੋ ਕਿ ਦੂਜੀ ਵਾਰੀ ਗੁਰੂ ਧਾਰਨ ਦੀ ਲੋੜ ਹੀ ਨਾਹ ਰਹੇ; (ਭਾਵ, ਪੂਰੇ ਗੁਰੂ ਦੀ ਚਰਨੀਂ ਲੱਗੋ);
Adopt such a Guru, that you shall not have to adopt another again.
 
ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥
ਉਸ ਟਿਕਾਣੇ ਦਾ ਆਨੰਦ ਮਾਣੋ ਕਿ ਕਿਸੇ ਹੋਰ ਸੁਆਦ ਦੇ ਮਾਣਨ ਦੀ ਚਾਹ ਹੀ ਨਾਹ ਰਹੇ;
Dwell in such a state, that you shall never have to dwell in any other.
 
ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥
ਇਹੋ ਜਿਹੀ ਬਿਰਤੀ ਜੋੜੋ ਕਿ ਫਿਰ (ਹੋਰਥੇ) ਜੋੜਨ ਦੀ ਲੋੜ ਨਾਹ ਰਹੇ;
Embrace such a meditation, that you shall never have to embrace any other.
 
ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥
ਇਸ ਤਰ੍ਹਾਂ ਮਰੋ (ਭਾਵ, ਆਪਾ-ਭਾਵ ਦੂਰ ਕਰੋ ਕਿ) ਫਿਰ (ਜਨਮ) ਮਰਨ ਵਿਚ ਪੈਣਾ ਹੀ ਨਾਹ ਪਏ ।੨।
Die in such a way, that you shall never have to die again. ||2||
 
ਉਲਟੀ ਗੰਗਾ ਜਮੁਨ ਮਿਲਾਵਉ ॥
ਮੈਂ ਆਪਣੇ ਮਨ ਦੀ ਬਿਰਤੀ ਪਰਤਾ ਦਿੱਤੀ ਹੈ (ਇਸ ਤਰ੍ਹਾਂ) ਮੈਂ ਗੰਗਾ ਤੇ ਜਮਨਾ ਨੂੰ ਮਿਲਾ ਰਿਹਾ ਹਾਂ (ਭਾਵ, ਆਪਣੇ ਅੰਦਰ ਤ੍ਰਿਬੇਣੀ ਦਾ ਸੰਗਮ ਬਣਾ ਰਿਹਾ ਹਾਂ);
Turn your breath away from the left channel, and away from the right channel, and unite them in the central channel of the Sushmanaa.
 
ਬਿਨੁ ਜਲ ਸੰਗਮ ਮਨ ਮਹਿ ਨ੍ਹਾਵਉ ॥
(ਇਸ ਉੱਦਮ ਨਾਲ) ਮੈਂ ਉਸ ਮਨ-ਰੂਪ (ਤ੍ਰਿਬੇਣੀ-) ਸੰਗਮ ਵਿਚ ਇਸ਼ਨਾਨ ਕਰ ਰਿਹਾ ਹਾਂ ਜਿੱਥੇ (ਗੰਗਾ, ਜਮਨਾ, ਸਰਸ੍ਵਤੀ ਵਾਲਾ) ਜਲ ਨਹੀਂ ਹੈ;
At their confluence within your mind, take your bath there without water.
 
ਲੋਚਾ ਸਮਸਰਿ ਇਹੁ ਬਿਉਹਾਰਾ ॥
(ਹੁਣ ਮੈਂ) ਇਹਨਾਂ ਅੱਖਾਂ ਨਾਲ (ਸਭ ਨੂੰ) ਇਕੋ ਜਿਹਾ ਵੇਖ ਰਿਹਾ ਹਾਂ—ਇਹ ਮੇਰੀ ਵਰਤਣ ਹੈ ।
To look upon all with an impartial eye - let this be your daily occupation.
 
ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥
ਇੱਕ ਪ੍ਰਭੂ ਨੂੰ ਸਿਮਰ ਕੇ ਮੈਨੂੰ ਹੁਣ ਹੋਰ ਵਿਚਾਰਾਂ ਦੀ ਲੋੜ ਨਹੀਂ ਰਹੀ ।੩।
Contemplate this essence of reality - what else is there to contemplate? ||3||
 
ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥
ਜਿਵੇਂ ਪਾਣੀ, ਅੱਗ, ਹਵਾ, ਧਰਤੀ ਤੇ ਅਕਾਸ਼ (ਭਾਵ, ਇਹਨਾਂ ਤੱਤਾਂ ਦੇ ਸੀਤਲਤਾ ਆਦਿਕ ਸ਼ੁਭ ਗੁਣਾਂ ਵਾਂਗ ਮੈਂ ਭੀ ਸ਼ੁਭ ਗੁਣ ਧਾਰਨ ਕੀਤੇ ਹਨ) ।
Water, fire, wind, earth and ether
 
ਐਸੀ ਰਹਤ ਰਹਉ ਹਰਿ ਪਾਸਾ ॥
ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੈਂ ਇਸ ਤਰ੍ਹਾਂ ਦੀ ਰਹਿਣੀ ਰਹਿ ਰਿਹਾ ਹਾਂ,
- adopt such a way of life and You shall be close to the Lord.
 
ਕਹੈ ਕਬੀਰ ਨਿਰੰਜਨ ਧਿਆਵਉ ॥
ਕਬੀਰ ਜੀ ਆਖਦੇ ਹਨ—ਮੈਂ ਮਾਇਆ ਤੋਂ ਰਹਿਤ ਪ੍ਰਭੂ ਨੂੰ ਸਿਮਰ ਰਿਹਾ ਹਾਂ, ਸਿਮਰਨ ਕਰਕੇ)
Says Kabeer, meditate on the Immaculate Lord.
 
ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥
ਉਸ ਘਰ (ਸਹਿਜ ਅਵਸਥਾ) ਵਿਚ ਅੱਪੜ ਗਿਆ ਹਾਂ ਕਿ ਫਿਰ (ਪਰਤ ਕੇ ਉਥੋਂ) ਆਉਣਾ ਨਹੀਂ ਪਏਗਾ ।੪।੧੮।
Go to that home, which you shall never have to leave. ||4||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by