ਗਉੜੀ ਕਬੀਰ ਜੀ ਤਿਪਦੇ ॥
Gauree, Kabeer Jee, Ti-Padas:
ਕੰਚਨ ਸਿਉ ਪਾਈਐ ਨਹੀ ਤੋਲਿ ॥
ਸੋਨਾ ਸਾਵਾਂ ਤੋਲ ਕੇ ਵੱਟੇ ਵਿਚ ਦਿੱਤਿਆਂ ਰੱਬ ਨਹੀਂ ਮਿਲਦਾ
He cannot be obtained by offering your weight in gold.
ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
ਮੈਂ ਤਾਂ ਮੁੱਲ ਵਜੋਂ ਆਪਣਾ ਮਨ ਦੇ ਕੇ ਰੱਬ ਲੱਭਾ ਹੈ ।੧।
But I have bought the Lord by giving my mind to Him. ||1||
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
ਹੁਣ ਤਾਂ ਮੈਨੂੰ ਯਕੀਨ ਆ ਗਿਆ ਹੋਇਆ ਹੈ ਕਿ ਰੱਬ ਮੇਰਾ ਆਪਣਾ ਹੀ ਹੈ;
Now I recognize that He is my Lord.
ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਸੁਤੇ ਹੀ ਮੇਰੇ ਮਨ ਵਿਚ ਇਹ ਗੰਢ ਬੱਝ ਗਈ ਹੋਈ ਹੈ ।੧।ਰਹਾਉ।
My mind is intuitively pleased with Him. ||1||Pause||
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
ਜਿਸ ਰੱਬ ਦੇ ਗੁਣ ਦੱਸ ਦੱਸ ਕੇ ਬ੍ਰਹਮਾ ਨੇ (ਭੀ) ਅੰਤ ਨਾਹ ਪਾਇਆ,
Brahma spoke of Him continually, but could not find His limit.
ਰਾਮ ਭਗਤਿ ਬੈਠੇ ਘਰਿ ਆਇਆ ॥੨॥
ਉਹ ਰੱਬ ਮੇਰੇ ਭਜਨ ਦੇ ਕਾਰਨ ਸਹਜਿ-ਸੁਭਾਇ ਹੀ ਮੈਨੂੰ ਮੇਰੇ ਹਿਰਦੇ ਵਿਚ ਆ ਕੇ ਮਿਲ ਪਿਆ ਹੈ ।੨।
Because of my devotion to the Lord, He has come to sit within the home of my inner being. ||2||
ਕਹੁ ਕਬੀਰ ਚੰਚਲ ਮਤਿ ਤਿਆਗੀ ॥
ਹੇ ਕਬੀਰ! (ਹੁਣ) ਆਖ—ਮੈਂ ਛੋਹਰ-ਛਿੰਨਾ ਸੁਭਾਉ ਛੱਡ ਦਿੱਤਾ ਹੈ
Says Kabeer, I have renounced my restless intellect.
ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥
(ਹੁਣ ਤਾਂ) ਨਿਰੀ ਰੱਬ ਦੀ ਭਗਤੀ ਹੀ ਮੇਰੇ ਹਿੱਸੇ ਆਈ ਹੋਈ ਹੈ ।੩।੧੯।
It is my destiny to worship the Lord alone. ||3||1||19||