ਗਉੜੀ ਕਬੀਰ ਜੀ ॥
Gauree, Kabeer Jee:
ਕਤ ਨਹੀ ਠਉਰ ਮੂਲੁ ਕਤ ਲਾਵਉ ॥
(ਸਰੀਰ ਵਿਚ) ਕਿਤੇ (ਅਜਿਹਾ) ਥਾਂ ਨਹੀਂ ਹੈ (ਜਿੱਥੇ ਬਿਰਹੋਂ ਦੀ ਪੀੜ ਦੱਸੀ ਜਾ ਸਕੇ), (ਤਾਂ ਫਿਰ) ਮੈਂ ਦਵਾਈ ਕਿੱਥੇ ਵਰਤਾਂ? (ਭਾਵ, ਕੋਈ ਬਾਹਰਲੀ ਦਵਾਈ ਪ੍ਰਭੂ ਤੋਂ ਵਿਛੋੜੇ ਦਾ ਦੁੱਖ ਦੂਰ ਕਰਨ ਦੇ ਸਮਰੱਥ ਨਹੀਂ ਹੈ)
There is no special place where the soul aches; where should I apply the ointment?
ਖੋਜਤ ਤਨ ਮਹਿ ਠਉਰ ਨ ਪਾਵਉ ॥੧॥
ਭਾਲ ਕਰਦਿਆਂ ਭੀ ਸਰੀਰ ਵਿਚ ਕਿਤੇ (ਅਜਿਹੀ ਖ਼ਾਸ) ਥਾਂ ਮੈਨੂੰ ਨਹੀਂ ਲੱਭੀ ।੧।
I have searched the body, but I have not found such a place. ||1||
ਲਾਗੀ ਹੋਇ ਸੁ ਜਾਨੈ ਪੀਰ ॥
ਜਿਸ ਨੂੰ (ਇਹਨਾਂ ਤੀਰਾਂ ਦੇ ਲੱਗੇ ਹੋਏ ਜ਼ਖ਼ਮ ਦੀ) ਦਰਦ ਹੋ ਰਹੀ ਹੋਵੇ ਉਹੀ ਜਾਣਦਾ ਹੈ (ਕਿ ਇਹ ਪੀੜ ਕਿਹੋ ਜਿਹੀ ਹੁੰਦੀ ਹੈ)
He alone knows it, who feels the pain of such love;
ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥
ਪ੍ਰਭੂ ਦੀ ਭਗਤੀ ਅਣੀਆਂ ਵਾਲੇ ਤੀਰ ਹਨ ।੧।ਰਹਾਉ।
the arrows of the Lord's devotional worship are so sharp! ||1||Pause||
ਏਕ ਭਾਇ ਦੇਖਉ ਸਭ ਨਾਰੀ ॥
ਮੈਂ ਸਾਰੀਆਂ ਜੀਵ-ਇਸਤ੍ਰੀਆਂ ਨੂੰ ਇੱਕ ਪ੍ਰਭੂ ਦੇ ਪਿਆਰ ਵਿਚ ਵੇਖ ਰਿਹਾ ਹਾਂ,
I look upon all His soul-brides with an impartial eye;
ਕਿਆ ਜਾਨਉ ਸਹ ਕਉਨ ਪਿਆਰੀ ॥੨॥
ਪਰ) ਮੈਂ ਕੀਹ ਜਾਣਾਂ ਕਿ ਕਿਹੜੀ (ਜੀਵ-ਇਸਤ੍ਰੀ) ਪ੍ਰਭੂ-ਪਤੀ ਦੀ ਪਿਆਰੀ ਹੈ ।੨।
how can I know which ones are dear to the Husband Lord? ||2||
ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥
ਹੇ ਕਬੀਰ! ਆਖ—ਜਿਸ (ਜਗਿਆਸੂ) ਜੀਵ-ਇਸਤ੍ਰੀ ਦੇ ਮੱਥੇ ਤੇ ਚੰਗੇ ਲੇਖ ਹਨ (ਜਿਸ ਦੇ ਭਾਗ ਚੰਗੇ ਹਨ),
Says Kabeer, one who has such destiny inscribed upon her forehead
ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥
ਪਤੀ-ਪ੍ਰਭੂ ਹੋਰ ਸਾਰੀਆਂ ਨੂੰ ਛੱਡ ਕੇ ਉਸ ਨੂੰ ਆ ਮਿਲਦਾ ਹੈ (ਭਾਵ, ਹੋਰਨਾਂ ਨਾਲੋਂ ਵਧੀਕ ਉਸ ਨਾਲ ਪਿਆਰ ਕਰਦਾ ਹੈ ਤੇ ਉਸ ਦਾ ਬਿਰਹੋਂ ਦਾ ਦੁੱਖ ਦੂਰ ਹੋ ਜਾਂਦਾ ਹੈ) ।੩।੨੧।
- her Husband Lord turns all others away, and meets with her. ||3||21||