ਗਉੜੀ ਕਬੀਰ ਜੀ ॥
Gauree, Kabeer Jee:
ਜਾ ਕੈ ਹਰਿ ਸਾ ਠਾਕੁਰੁ ਭਾਈ ॥
ਹੇ ਸੱਜਣ! ਜਿਸ ਮਨੁੱਖ ਦੇ ਹਿਰਦੇ-ਰੂਪ ਘਰ ਵਿਚ ਪ੍ਰਭੂ ਮਾਲਕ ਆਪ (ਮੌਜੂਦ) ਹੈ,
One who has the Lord as his Master, O Siblings of Destiny
ਮੁਕਤਿ ਅਨੰਤ ਪੁਕਾਰਣਿ ਜਾਈ ॥੧॥
ਮੁਕਤੀ ਉਸ ਅੱਗੇ ਆਪਣਾ ਆਪ ਅਨੇਕਾਂ ਵਾਰੀ ਭੇਟ ਕਰਦੀ ਹੈ ।੧।
- countless liberations knock at his door. ||1||
ਅਬ ਕਹੁ ਰਾਮ ਭਰੋਸਾ ਤੋਰਾ ॥
(ਹੇ ਕਬੀਰ! ਪ੍ਰਭੂ ਦੀ ਹਜ਼ੂਰੀ ਵਿਚ) ਹੁਣ ਆਖ—ਹੇ ਪ੍ਰਭੂ! ਜਿਸ ਮਨੁੱਖ ਨੂੰ ਇਕ ਤੇਰਾ ਆਸਰਾ ਹੈ
If I say now that my trust is in You alone, Lord,
ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ ॥
ਉਸ ਨੂੰ ਹੁਣ ਕਿਸੇ ਦੀ ਖ਼ੁਸ਼ਾਮਦ (ਕਰਨ ਦੀ ਲੋੜ) ਨਹੀਂ ਹੈ ।੧।ਰਹਾਉ।
then what obligation do I have to anyone else? ||1||Pause||
ਤੀਨਿ ਲੋਕ ਜਾ ਕੈ ਹਹਿ ਭਾਰ ॥
ਜਿਸ ਪ੍ਰਭੂ ਦੇ ਆਸਰੇ ਤੈ੍ਰਵੇ ਲੋਕ ਹਨ,
He bears the burden of the three worlds;
ਸੋ ਕਾਹੇ ਨ ਕਰੈ ਪ੍ਰਤਿਪਾਰ ॥੨॥
ਉਹ (ਤੇਰੀ) ਪਾਲਣਾ ਕਿਉਂ ਨ ਕਰੇਗਾ? ।੨।
why should He not cherish you also? ||2||
ਕਹੁ ਕਬੀਰ ਇਕ ਬੁਧਿ ਬੀਚਾਰੀ ॥
ਹੇ ਕਬੀਰ! ਆਖ—ਅਸਾਂ ਇਕ ਸੋਚ ਸੋਚੀ ਹੈ (ਉਹ ਇਹ ਹੈ ਕਿ)
Says Kabeer, through contemplation, I have obtained this one understanding.
ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥
ਜੇ ਮਾਂ ਹੀ ਜ਼ਹਿਰ ਦੇਣ ਲੱਗੇ ਤਾਂ (ਪੁੱਤਰ ਦਾ) ਕੋਈ ਜ਼ੋਰ ਨਹੀਂ ਚੱਲ ਸਕਦਾ ।੩।੨੨।
If the mother poisons her own child, what can anyone do? ||3||22||