ਗਉੜੀ ਕਬੀਰ ਜੀ ॥
Gauree, Kabeer Jee:
ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥
ਭਲਾ ਸਤਿ-ਧਰਮ ਤੋਂ ਬਿਨਾ ਕੋਈ ਇਸਤ੍ਰੀ ਸਤੀ ਕਿਵੇਂ ਬਣ ਸਕਦੀ ਹੈ?
Without Truth, how can the woman be a true satee - a widow who burns herself on her husband's funeral pyre?
ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥
ਹੇ ਪੰਡਿਤ! ਮਨ ਵਿਚ ਵਿਚਾਰ ਕੇ ਵੇਖ
O Pandit, O religious scholar, see this and contemplate it within your heart. ||1||
ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥
(ਇਸੇ ਤਰ੍ਹਾਂ ਹਿਰਦੇ ਵਿਚ) ਪ੍ਰੀਤ ਤੋਂ ਬਿਨਾ (ਪ੍ਰਭੂ-ਪਤੀ ਨਾਲ) ਪਿਆਰ ਕਿਵੇਂ ਬਣ ਸਕਦਾ ਹੈ?
Without love, how can one's affection increase?
ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ ॥
ਜਦ ਤਾਈਂ (ਮਨ ਵਿਚ) ਮਾਇਆ ਦਾ ਚਸਕਾ ਹੈ, ਤਦ ਤਾਈਂ (ਪਤੀ ਪਰਮਾਤਮਾ ਨਾਲ) ਪਿਆਰ ਨਹੀਂ ਹੋ ਸਕਦਾ ।੧।ਰਹਾਉ।
As long as there is attachment to pleasure, there can be no spiritual love. ||1||Pause||
ਸਾਹਨਿ ਸਤੁ ਕਰੈ ਜੀਅ ਅਪਨੈ ॥
ਜੋ ਮਨੁੱਖ ਮਾਇਆ ਨੂੰ ਹੀ ਆਪਣੇ ਹਿਰਦੇ ਵਿਚ ਸੱਤ ਸਮਝਦਾ ਹੈ
One who, in his own soul, believes the Queen Maya to be true,
ਸੋ ਰਮਯੇ ਕਉ ਮਿਲੈ ਨ ਸੁਪਨੈ ॥੨॥
ਉਹ ਪ੍ਰਭੂ ਨੂੰ ਸੁਪਨੇ ਵਿਚ ਭੀ (ਭਾਵ, ਕਦੇ ਭੀ) ਨਹੀਂ ਮਿਲ ਸਕਦਾ ।੨।
does not meet the Lord, even in dreams. ||2||
ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥
ਜੋ ਆਪਣਾ ਤਨ, ਮਨ, ਧਨ, ਘਰ ਤੇ ਸਰੀਰ (ਆਪਣੇ ਪਤੀ ਦੇ) ਹਵਾਲੇ ਕਰ ਦੇਂਦੀ ਹੈ
One who surrenders her body, mind, wealth, home and self
ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥
ਕਬੀਰ ਜੀ ਆਖਦੇ ਹਨ—ਉਹੋ (ਜੀਵ-) ਇਸਤ੍ਰੀ ਭਾਗਾਂ ਵਾਲੀ ਹੈ ।੩।੨੩।
- she is the true soul-bride, says Kabeer. ||3||23||