ਗਉੜੀ ਕਬੀਰ ਜੀ ॥
Gauree, Kabeer Jee:
ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥
ਜਿਸ ਕੁਲ ਵਿਚ ਗਿਆਨ ਦੀ ਵਿਚਾਰ ਕਰਨ ਵਾਲਾ (ਕੋਈ) ਪੁੱਤਰ ਨਹੀਂ (ਜੰਮਿਆ)
That family, whose son has no spiritual wisdom or contemplation
ਬਿਧਵਾ ਕਸ ਨ ਭਈ ਮਹਤਾਰੀ ॥੧॥
ਉਸ ਦੀ ਮਾਂ ਰੰਡੀ ਕਿਉਂ ਨ ਹੋ ਗਈ? ।੧।
- why didn't his mother just become a widow? ||1||
ਜਿਹ ਨਰ ਰਾਮ ਭਗਤਿ ਨਹਿ ਸਾਧੀ ॥
ਜੋ ਮਨੁੱਖ ਪਰਮਾਤਮਾ ਦੀ ਬੰਦਗੀ ਨਹੀਂ ਕਰਦਾ
That man who has not practiced devotional worship of the Lord
ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥
ਜੰਮਦਾ ਹੀ ਇਹ ਪਾਪੀ ਕਿਉਂ ਨਾ ਮਰ ਗਿਆ? ।੧।ਰਹਾਉ।
- why didn't such a sinful man die at birth? ||1||Pause||
ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥
(ਸੰਸਾਰ ਵਿਚ) ਕਈ ਗਰਭ ਛਣ ਗਏ ਹਨ, ਇਹ (ਬੰਦਗੀ-ਹੀਣ ਚੰਦਰਾ) ਕਿਉਂ ਬਚ ਰਿਹਾ?
So many pregnancies end in miscarriage - why was this one spared?
ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥
(ਬੰਦਗੀ ਤੋਂ ਸੱਖਣਾ ਇਹ) ਜਗਤ ਵਿਚ ਇਕ ਕੋੜ੍ਹੀ ਜੀਊ ਰਿਹਾ ਹੈ ।੨।
He lives his life in this world like a deformed amputee. ||2||
ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥
ਹੇ ਕਬੀਰ! (ਬੇਸ਼ੱਕ) ਆਖ—ਜੋ ਮਨੁੱਖ ਨਾਮ ਤੋਂ ਸੱਖਣੇ ਹਨ, ਉਹ (ਭਾਵੇਂ ਵੇਖਣ ਨੂੰ) ਸੋਹਣੇ ਰੂਪ ਵਾਲੇ ਹਨ (ਪਰ ਅਸਲ ਵਿਚ) ਕੁੱਬੇ ਤੇ ਬਦ-ਸ਼ਕਲ ਹਨ ।੩।੨੫।
Says Kabeer, without the Naam, the Name of the Lord, beautiful and handsome people are just ugly hunch-backs. ||3||25||