ਗਉੜੀ ਕਬੀਰ ਜੀ ॥
Gauree, Kabeer Jee:
ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਜੋ ਮਨੁੱਖ ਮਾਲਕ ਪ੍ਰਭੂ ਦਾ ਨਾਮ ਜਪਦੇ ਹਨ, ਮੈਂ ਸਦਾ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।
I am forever a sacrifice to those humble beings who take the Name of their Lord and Master. ||1||
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥
ਜੋ ਵੀਰ ਪ੍ਰਭੂ ਦੇ ਸੁਹਣੇ (ਨਿਰਮਲ) ਗੁਣ ਗਾਂਦਾ ਹੈ, ਉਹ ਪਵਿੱਤਰ ਹੈ
Those who sing the Glorious Praises of the Pure Lord are pure.
ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥
ਤੇ ਉਹ ਮੇਰੇ ਮਨ ਵਿਚ ਪਿਆਰਾ ਲੱਗਦਾ ਹੈ ।੧।ਰਹਾਉ।
They are my Siblings of Destiny, so dear to my heart. ||1||Pause||
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਿਨ੍ਹਾਂ ਮਨੁੱਖਾਂ ਦੇ ਹਿਰਦਿਆਂ ਵਿਚ ਪ੍ਰਭੂ ਪਰਗਟ ਹੋ ਗਿਆ ਹੈ, ਉਹਨਾਂ ਦੇ ਕੌਲ ਫੁੱਲ ਵਰਗੇ (ਸੁਹਣੇ) ਚਰਨਾਂ ਦੀ ਅਸੀ ਧੂੜ ਹਾਂ (ਭਾਵ, ਚਰਨਾਂ ਤੋਂ ਸਦਕੇ ਹਾਂ) ।੨।
I am the dust of the lotus feet of those whose hearts are filled with the All-pervading Lord. ||2||
ਜਾਤਿ ਜੁਲਾਹਾ ਮਤਿ ਕਾ ਧੀਰੁ ॥
ਕਬੀਰ ਭਾਵੇਂ ਜਾਤ ਦਾ ਜੁਲਾਹ ਹੈ, ਪਰ ਮੱਤ ਦਾ ਧੀਰਜ ਵਾਲਾ ਹੈ
I am a weaver by birth, and patient of mind.
ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥
(ਕਿਉਂਕਿ) ਅਡੋਲਤਾ ਵਿਚ ਰਹਿ ਕੇ (ਪ੍ਰਭੂ ਦੇ) ਗੁਣ ਗਾਂਦਾ ਹੈ ।੩।੨੬।
Slowly, steadily, Kabeer chants the Glories of God. ||3||26||