ਗਉੜੀ ਕਬੀਰ ਜੀ ॥
Gauree, Kabeer Jee:
ਮਨ ਕਾ ਸੁਭਾਉ ਮਨਹਿ ਬਿਆਪੀ ॥
(ਹਰੇਕ ਮਨੁੱਖ ਦੇ) ਮਨ ਦੀ ਅੰਦਰਲੀ ਲਗਨ (ਜੋ ਭੀ ਹੋਵੇ ਉਹ ਉਸ ਮਨੁੱਖ ਦੇ) ਸਾਰੇ ਮਨ (ਭਾਵ, ਮਨ ਦੀ ਸਾਰੀ ਦੌੜ-ਭੱਜ, ਸਾਰੇ ਮਨੁੱਖੀ ਜੀਵਨ) ਉਤੇ ਪ੍ਰਭਾਵ ਪਾ ਰੱਖਦੀ ਹੈ,
The natural tendency of the mind is to chase the mind.
ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥
(ਤਾਂ ਫਿਰ) ਮਨ ਨੂੰ ਮਾਰ ਕੇ ਕਿਹੜੀ ਕਮਾਈ ਕਰ ਲਈਦੀ ਹੈ, (ਭਾਵ, ਕੋਈ ਕਾਮਯਾਬੀ ਵਾਲੀ ਗੱਲ ਨਹੀਂ ਹੁੰਦੀ) ।੧।
Who has established himself as a Siddha, a being of miraculous spiritual powers, by killing his mind? ||1||
ਕਵਨੁ ਸੁ ਮੁਨਿ ਜੋ ਮਨੁ ਮਾਰੈ ॥
ਉਹ ਕਿਹੜਾ ਮੁਨੀ ਹੈ ਜੋ ਮਨ ਨੂੰ ਮਾਰਦਾ ਹੈ?
Who is that silent sage, who has killed his mind?
ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥
ਦੱਸੋ, ਮਨ ਨੂੰ ਮਾਰ ਕੇ ਉਹ ਕਿਸ ਨੂੰ ਤਾਰਦਾ ਹੈ? ।੧।ਰਹਾਉ।
By killing the mind, tell me, who is saved? ||1||Pause||
ਮਨ ਅੰਤਰਿ ਬੋਲੈ ਸਭੁ ਕੋਈ ॥
ਹਰੇਕ ਮਨੁੱਖ ਮਨ ਦਾ ਪ੍ਰੇਰਿਆ ਹੋਇਆ ਹੀ ਬੋਲਦਾ ਹੈ (ਭਾਵ, ਜੋ ਚੰਗੇ ਮੰਦੇ ਕੰਮ ਮਨੁੱਖ ਕਰਦਾ ਹੈ, ਉਹਨਾਂ ਲਈ ਪ੍ਰੇਰਨਾ ਮਨ ਵਲੋਂ ਹੀ ਹੁੰਦੀ ਹੈ;
Everyone speaks through the mind.
ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥
ਇਸ ਵਾਸਤੇ) ਮਨ ਨੂੰ ਮਾਰਨ ਤੋਂ ਬਿਨਾ (ਭਾਵ, ਮਨ ਨੂੰ ਵਿਕਾਰਾਂ ਤੋਂ ਹੋੜਨ ਤੋਂ ਬਿਨਾ) ਭਗਤੀ (ਭੀ) ਨਹੀਂ ਹੋ ਸਕਦੀ ।੨।
Without killing the mind, devotional worship is not performed. ||2||
ਕਹੁ ਕਬੀਰ ਜੋ ਜਾਨੈ ਭੇਉ ॥
ਹੇ ਕਬੀਰ! ਆਖ—ਜੋ ਮਨੁੱਖ ਇਸ ਰਮਜ਼ ਨੂੰ ਸਮਝਦਾ ਹੈ
Says Kabeer, one who knows the secret of this mystery,
ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥
ਉਸ ਦਾ ਮਨ ਤਿੰਨਾਂ ਲੋਕਾਂ ਨੂੰ ਚਾਨਣ ਦੇਣ ਵਾਲੇ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ।੩।੨੮।
beholds within his own mind the Lord of the three worlds. ||3||28||