ਗਉੜੀ ਕਬੀਰ ਜੀ ॥
Gauree, Kabeer Jee:
ਓਇ ਜੁ ਦੀਸਹਿ ਅੰਬਰਿ ਤਾਰੇ ॥
ਉਹ ਤਾਰੇ ਜੋ ਅਕਾਸ਼ ਵਿਚ ਦਿੱਸ ਰਹੇ ਹਨ,
The stars which are seen in the sky
ਕਿਨਿ ਓਇ ਚੀਤੇ ਚੀਤਨਹਾਰੇ ॥੧॥
ਕਿਸ ਚਿੱਤ੍ਰਕਾਰ ਨੇ ਚਿੱਤਰੇ ਹਨ? ।੧।
- who is the painter who painted them? ||1||
ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥
ਦੱਸ, ਹੇ ਪੰਡਿਤ! ਅਕਾਸ਼ ਕਿਸ ਦੇ ਸਹਾਰੇ ਹੈ?
Tell me, O Pandit, what is the sky attached to?
ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥
ਕੋਈ ਭਾਗਾਂ ਵਾਲਾ ਸਿਆਣਾ ਬੰਦਾ ਹੀ ਇਸ (ਰਮਜ਼ ਨੂੰ) ਸਮਝਦਾ ਹੈ ।੧।ਰਹਾਉ।
Very fortunate is the knower who knows this. ||1||Pause||
ਸੂਰਜ ਚੰਦੁ ਕਰਹਿ ਉਜੀਆਰਾ ॥
(ਇਹ ਜੋ) ਸੂਰਜ ਤੇ ਚੰਦ੍ਰਮਾ (ਆਦਿਕ ਜਗਤ ਵਿਚ) ਚਾਨਣ ਕਰ ਰਹੇ ਹਨ
The sun and the moon give their light;
ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥
(ਇਹਨਾਂ) ਸਭਨਾਂ ਵਿਚ ਪ੍ਰਭੂ ਦੀ ਜੋਤਿ ਦਾ (ਹੀ) ਪ੍ਰਕਾਸ਼ ਖਿਲਰਿਆ ਹੋਇਆ ਹੈ ।੨।
God's creative extension extends everywhere. ||2||
ਕਹੁ ਕਬੀਰ ਜਾਨੈਗਾ ਸੋਇ ॥
ਹੇ ਕਬੀਰ! (ਬੇਸ਼ੱਕ) ਆਖ—(ਇਸ ਭੇਤ ਨੂੰ) ਓਹੀ ਮਨੁੱਖ ਸਮਝੇਗਾ,
Says Kabeer, he alone knows this,
ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥
ਜਿਸ ਦੇ ਹਿਰਦੇ ਵਿਚ ਪ੍ਰਭੂ ਵੱਸ ਰਿਹਾ ਹੈ, ਤੇ ਮੂੰਹ ਵਿਚ (ਭੀ) ਕੇਵਲ ਪ੍ਰਭੂ ਹੀ ਹੈ (ਭਾਵ, ਜੋ ਮੂੰਹੋਂ ਭੀ ਪ੍ਰਭੂ ਦੇ ਗੁਣ ਉਚਾਰ ਰਿਹਾ ਹੈ) ।੩।੨੯।
whose heart is filled with the Lord, and whose mouth is also filled with the Lord. ||3||29||