ਗਉੜੀ ਕਬੀਰ ਜੀ ॥
Gauree, Kabeer Jee:
ਦੇਇ ਮੁਹਾਰ ਲਗਾਮੁ ਪਹਿਰਾਵਉ ॥
ਮੈਂ ਤਾਂ (ਆਪਣੇ ਮਨ-ਰੂਪ ਅਤੇ ਘੋੜੇ ਨੂੰ ਉਸਤਤਿ ਨਿੰਦਾ ਤੋਂ ਰੋਕਣ ਦੀ) ਪੂਜੀ ਦੇ ਕੇ (ਪ੍ਰੇਮ ਦੀ ਲਗਨ ਦੀ) ਲਗਾਮ ਪਾਂਦਾ ਹਾਂ
I have grasped the reins and attached the bridle;
ਸਗਲ ਤ ਜੀਨੁ ਗਗਨ ਦਉਰਾਵਉ ॥੧॥
ਅਤੇ ਪ੍ਰਭੂ ਨੂੰ ਸਭ ਥਾਈਂ ਵਿਆਪਕ ਜਾਣਨਾ—ਇਹ ਕਾਠੀ ਪਾ ਕੇ (ਮਨ ਨੂੰ) ਨਿਰੰਕਾਰ ਦੇ ਦੇਸ ਦੀ ਉਡਾਰੀ ਲਵਾਉਂਦਾ ਹਾਂ (ਭਾਵ, ਮਨ ਨੂੰ ਪ੍ਰਭੂ ਦੀ ਯਾਦ ਵਿਚ ਜੋੜਦਾ ਹਾਂ) ।੧।
abandoning everything, I now ride through the skies. ||1||
ਅਪਨੈ ਬੀਚਾਰਿ ਅਸਵਾਰੀ ਕੀਜੈ ॥
(ਆਓ, ਭਾਈ!) ਆਪਣੇ ਸਰੂਪ ਦੇ ਗਿਆਨ-ਰੂਪ ਘੋੜੇ ਉੱਤੇ ਸਵਾਰ ਹੋ ਜਾਈਏ (ਭਾਵ, ਅਸਾਡਾ ਅਸਲਾ ਕੀਹ ਹੈ, ਇਸ ਵਿਚਾਰ ਨੂੰ ਘੋੜਾ ਬਣਾ ਕੇ ਇਸ ਉੱਤੇ ਸਵਾਰ ਹੋਵੀਏ; ਹਰ ਵੇਲੇ ਆਪਣੇ ਅਸਲੇ ਦਾ ਚੇਤਾ ਰੱਖੀਏ)
I made self-reflection my mount,
ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥
ਅਤੇ ਆਪਣੀ ਅਕਲ-ਰੂਪ ਪੈਰ ਨੂੰ ਸਹਿਜ ਅਵਸਥਾ ਦੀ ਰਕਾਬ ਵਿਚ ਰੱਖੀ ਰੱਖੀਏ ।੧।ਰਹਾਉ।
and in the stirrups of intuitive poise, I placed my feet. ||1||Pause||
ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥
ਚੱਲ, ਹੇ (ਮਨ-ਰੂਪ ਘੋੜੇ)! ਤੈਨੂੰ ਬੈਕੁੰਠ ਦੇ ਸੈਰ ਕਰਾਵਾਂ;
Come, and let me ride you to heaven.
ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥
ਜੇ ਅੜੀ ਕੀਤੀਓਈ, ਤਾਂ ਤੈਨੂੰ ਮੈਂ ਪ੍ਰੇਮ ਦਾ ਚਾਬਕ ਮਾਰਾਂਗਾ ।੨।
If you hold back, then I shall strike you with the whip of spiritual love. ||2||
ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥
ਕਬੀਰ ਜੀ ਆਖਦੇ ਹਨ—(ਇਹੋ ਜਿਹੇ) ਸਿਆਣੇ ਅਸਵਾਰ (ਜੋ ਆਪਣੇ ਮਨ ਉੱਤੇ ਸਵਾਰ ਹੁੰਦੇ ਹਨ) ਵੇਦਾਂ ਤੇ ਕਤੇਬਾਂ (ਨੂੰ ਸੱਚੇ ਝੂਠੇ ਆਖਣ ਦੇ ਝਗੜੇ) ਤੋਂ ਵੱਖਰੇ ਰਹਿੰਦੇ ਹਨ ।੩।੩੧।
Says Kabeer, those who remain detached from the Vedas, the Koran and the Bible are the best riders. ||3||31||